Breaking NewsD5 specialNewsPress ReleasePunjabTop News

ਗੁਰਕੀਰਤ ਕੋਟਲੀ ਨੇ ਚਮੜਾ ਉਦਯੋਗ ‘ਤੇ ਲੱਗਣ ਵਾਲੇ ਦੋਹਰੇ ਟੈਕਸ ਨੂੰ ਮੁਆਫ ਕਰਨ ਦਾ ਕੀਤਾ ਐਲਾਨ

ਹੋਰ ਅਸਲ ਅਤੇ ਜਾਇਜ਼ ਮੰਗਾਂ ਨੂੰ ਪੂਰਾ ਕਰਨ ਲਈ ਦਿੱਤੀ ਸਹਿਮਤੀ

ਚੰਡੀਗੜ੍ਹ: ਜਲੰਧਰ ਦੇ ਚਮੜਾ ਉਦਯੋਗ ਦੇ ਹਾਲਤ ਸੁਧਾਰਨ ਦੇ ਉਦੇਸ਼ ਨਾਲ ਪੰਜਾਬ ਦੇ ਉਦਯੋਗ ਮੰਤਰੀ ਗੁਰਕੀਰਤ ਸਿੰਘ ਕੋਟਲੀ ਨੇ ਅੱਜ ਇਹਨਾਂ ‘ਤੇ ਲੱਗਣ ਵਾਲੇ ਦੋਹਰੇ ਟੈਕਸ ਅਤੇ ਗਿੱਲੇ ਪਲਾਟਾਂ ਤੋਂ ਨਾਨ-ਕੰਸਟ੍ਰਕਸ਼ਨ ਚਾਰਜਿਜ਼ ਨੂੰ ਮੁਆਫ ਕਰਨ ਦਾ ਐਲਾਨ ਕੀਤਾ ਹੈ। ਜਲੰਧਰ ਦੇ ਉੱਘੇ ਉਦਯੋਗਪਤੀਆਂ ਨਾਲ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕੈਬਨਿਟ ਮੰਤਰੀ ਨੇ ਉਨ੍ਹਾਂ ਦੀਆਂ ਵੱਖ-ਵੱਖ ਜਾਇਜ਼ ਮੰਗਾਂ ਨੂੰ ਮੰਨਦਿਆਂ ਕਿਹਾ ਕਿ ਸੂਬਾ ਸਰਕਾਰ ਨੇ ਜਲੰਧਰ ਦੀਆਂ ਪੁਰਾਣੇ ਚਮੜਾ ਕਾਰਖਾਨਿਆਂ ਨੂੰ ਅਪਗ੍ਰੇਡ ਕਰਨ ਲਈ 15 ਫੀਸਦੀ ਹਿੱਸਾ ਦੇਣ ਦਾ ਫੈਸਲਾ ਕੀਤਾ ਹੈ।

Punjab Politics : ਲਓ Kejriwal ਨੇ ਖੁਸ਼ ਕਰਤੇ ਪੰਜਾਬੀ, CM ਚਿਹਰੇ ‘ਤੇ ਵੱਡਾ ਬਿਆਨ || D5 Channel Punjabi

ਉਨ੍ਹਾਂ ਇਹ ਵੀ ਐਲਾਨ ਕੀਤਾ ਕਿ ਸੂਬਾ ਸਰਕਾਰ ਨੇ ਸੂਬੇ ਦੇ ਸਨਅਤੀ ਖੇਤਰਾਂ ਵਿੱਚੋਂ ਸਾਰੇ ਨਾਜਾਇਜ਼ ਕਬਜ਼ਿਆਂ ਨੂੰ ਹਟਾਉਣ ਦਾ ਫੈਸਲਾ ਕੀਤਾ ਹੈ।  ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਵਾਲੀ ਸੂਬਾ ਸਰਕਾਰ ਦੀਆਂ ਵੱਖ-ਵੱਖ ਉਦਯੋਗਿਕ ਪੱਖੀ ਨੀਤੀਆਂ ਬਾਰੇ ਗੱਲ ਕਰਦਿਆਂ ਉਨ੍ਹਾਂ ਕਿਹਾ ਕਿ ਅਸੀਂ 2030 ਤੱਕ ਗਲੋਬਲ ਐਮੀਸ਼ਨ ਨਿਯਮਾਂ ਦੀ ਪਾਲਣਾ ਕਰਨ ਲਈ ਵਚਨਬੱਧ ਹਾਂ ਕਿਉਂਕਿ ਪ੍ਰਧਾਨ ਮੰਤਰੀ ਨੇ ਵੀ ਗ੍ਰੀਨਹਾਊਸ ਗੈਸਾਂ ਨੂੰ ਕੰਟਰੋਲ ਕਰਨ ਲਈ ਆਪਣਾ ਦ੍ਰਿਸ਼ਟੀਕੋਣ ਸਾਂਝਾ ਕੀਤਾ ਸੀ। ਉਨ੍ਹਾਂ ਨੇ ਸਮੂਹ ਉਦਯੋਗਪਤੀਆਂ ਨੂੰ ਇਨ੍ਹਾਂ ਨਿਯਮਾਂ ਦੀ ਪਾਲਣਾ ਕਰਨ ਦੀ ਵੀ ਅਪੀਲ ਕੀਤੀ। ਸ੍ਰੀ ਕੋਟਲੀ ਨੇ ਇਨਫੋਟੈਕ ਦੇ ਚੇਅਰਮੈਨ ਹਰਪ੍ਰੀਤ ਸਿੰਘ ਸੰਧੂ, ਉਦਯੋਗ ਵਿਭਾਗ ਦੇ ਪ੍ਰਮੁੱਖ ਸਕੱਤਰ ਤੇਜਵੀਰ ਸਿੰਘ ਅਤੇ ਉਦਯੋਗ ਵਿਭਾਗ ਦੇ ਡਾਇਰੈਕਟਰ ਸਿਬਿਨ ਸੀ. ਨਾਲ ਮਿਲ ਕੇ ਵਫ਼ਦ ਨੂੰ ਚਮੜਾ ਉਦਯੋਗ ਦੀ ਰਹਿੰਦ-ਖੂੰਹਦ ਦਾ ਸਹੀ ਢੰਗ ਨਾਲ ਨਿਪਟਾਰਾ ਕਰਨ ਦੀ ਅਪੀਲ ਕੀਤੀ।

Farmers Protest News : ਕੇਂਦਰ ਦੇ ਫੇਰ ਉਲਟ ਹੋਏ ਕਿਸਾਨ, Toll Plaza ਪੱਟਣ ਦਾ ਕਰਤਾ ਐਲਾਨ | D5 Channel Punjabi

ਸ੍ਰੀ ਕੋਟਲੀ ਨੇ ਕਿਹਾ ਕਿ ਚਮੜਾ ਉਦਯੋਗ ਦੀ ਰਹਿੰਦ-ਖੂੰਹਦ ਨੂੰ ਕੁਦਰਤੀ ਜਲ ਸਰੋਤਾਂ ਵਿੱਚ ਸੁੱਟਣਾ ਕਿਸੇ ਵੀ ਕੀਮਤ ‘ਤੇ ਬਰਦਾਸ਼ਤ ਕੀਤਾ ਜਾਵੇਗਾ। ਵਫ਼ਦ ਨੇ ਉਦਯੋਗ ਮੰਤਰੀ ਵੱਲੋਂ ਜਲੰਧਰ ਸਥਿਤ ਲੈਦਰ ਫੈਡਰੇਸ਼ਨ ਦੀਆਂ ਇਕਾਈਆਂ ਦੀਆਂ ਅਸਲ ਸਮੱਸਿਆਵਾਂ ਨੂੰ ਸੁਣਨ ਦੇ ਸੁਹਿਰਦ ਯਤਨਾਂ ਦੀ ਸ਼ਲਾਘਾ ਕੀਤੀ। ਮੀਟਿੰਗ ਦੌਰਾਨ ਲੈਦਰ ਫੈਡਰੇਸ਼ਨ ਜਲੰਧਰ ਦੇ ਵਫ਼ਦ ਵਿੱਚ ਰੀਜਨਲ ਡਾਇਰੈਕਟਰ ਕੌਂਸਲ ਫਾਰ ਲੈਦਰ ਐਕਸਪੋਰਟ (ਨਵੀਂ ਦਿੱਲੀ) ਅਤੁਲ ਕੁਮਾਰ ਮਿਸ਼ਰਾ, ਪ੍ਰਧਾਨ ਪੰਜਾਬ ਲੈਦਰ ਫੈਡਰੇਸ਼ਨ ਹੀਰਾ ਲਾਲ ਵਰਮਾ, ਸੀਨੀਅਰ ਮੀਤ ਪ੍ਰਧਾਨ ਦੀਪਕ ਚਾਵਲਾ, ਸਕੱਤਰ ਸੰਜੈ ਵਰਮਾ ਅਤੇ ਮੁੱਖ ਸਲਾਹਕਾਰ ਸਟੀਵਨ ਕਲੇਰ ਹਾਜ਼ਰ ਸਨ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button