PunjabTop News

ਗੁਰਦਾਸਪੁਰ ਕੇਂਦਰੀ ਜੇਲ੍ਹ ‘ਚ ਕੈਦੀਆਂ ‘ਚ ਝੜਪ, ਛੁਡਾਉਣ ਆਏ ਪੁਲਿਸ ਮੁਲਾਜ਼ਮਾਂ ‘ਤੇ ਵੀ ਹਮਲਾ, ਤਿੰਨ ਜ਼ਖ਼ਮੀ

ਗੁਰਦਾਸਪੁਰ ਕੇਂਦਰੀ ਜੇਲ ‘ਚ ਵੀਰਵਾਰ ਨੂੰ ਕੈਦੀਆਂ ਅਤੇ ਪੁਲਸ ਕਰਮਚਾਰੀਆਂ ਵਿਚਾਲੇ ਖੂਨੀ ਝੜਪ ਹੋ ਗਈ। ਕੈਦੀ ਜੇਲ੍ਹ ਦੇ ਪ੍ਰਬੰਧਾਂ ‘ਤੇ ਸਵਾਲ ਉਠਾ ਰਹੇ ਸਨ। ਜਦੋਂ ਪੁਲੀਸ ਮੁਲਾਜ਼ਮਾਂ ਨੇ ਉਨ੍ਹਾਂ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਤਾਂ ਉਨ੍ਹਾਂ ਪੁਲੀਸ ਮੁਲਾਜ਼ਮਾਂ ’ਤੇ ਹਮਲਾ ਕਰ ਦਿੱਤਾ।

ਕੈਦੀਆਂ ਨੂੰ ਸ਼ਾਂਤ ਕਰਨ ਲਈ ਜਦੋਂ ਪੁਲਿਸ ਫੋਰਸ ਬੁਲਾਈ ਗਈ ਤਾਂ ਕੈਦੀ ਭੜਕ ਗਏ ਅਤੇ ਪੁਲਿਸ ‘ਤੇ ਹਮਲਾ ਕਰ ਦਿੱਤਾ। ਹਮਲੇ ‘ਚ ਤਿੰਨ ਪੁਲਿਸ ਮੁਲਾਜ਼ਮ ਗੰਭੀਰ ਜ਼ਖ਼ਮੀ ਹੋ ਗਏ ਹਨ। ਸਾਰਿਆਂ ਨੂੰ ਸਿਵਲ ਹਸਪਤਾਲ ਦਾਖਲ ਕਰਵਾਇਆ ਗਿਆ ਹੈ।ਸੂਚਨਾ ਮਿਲਣ ਤੋਂ ਬਾਅਦ ਐਸਐਸਪੀ ਗੁਰਦਾਸਪੁਰ ਹਰੀਸ਼ ਦਾਇਮਾ ਅਤੇ ਡੀਸੀ ਹਿਮਾਂਸ਼ੂ ਅਗਰਵਾਲ ਵੀ ਮੌਕੇ ’ਤੇ ਪੁੱਜੇ। ਹਮਲੇ ਵਿੱਚ ਕੇਂਦਰੀ ਜੇਲ੍ਹ ਵਿੱਚ ਤਾਇਨਾਤ ਯੋਧਾ ਸਿੰਘ, ਥਾਣਾ ਧਾਰੀਵਾਲ ਦੇ ਐਸਐਚਓ ਮਨਦੀਪ ਸਿੰਘ ਅਤੇ ਏਐਸਆਈ ਜਗਦੀਪ ਸਿੰਘ ਪੁਲਿਸ ਫੋਟੋਗ੍ਰਾਫਰ ਜ਼ਖ਼ਮੀ ਹੋ ਗਏ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button