Breaking NewsD5 specialNewsPress ReleasePunjabPunjab OfficialsTop News

ਗੁਰਦਾਸਪੁਰ ਖੰਡ ਮਿੱਲ ਦੀ ਸਮਰੱਥਾ ਮੌਜੂਦਾ 2000 ਤੋਂ ਵਧਾ ਕੇ 5000 ਟੀ.ਸੀ.ਡੀ. ਕੀਤੀ ਜਾਵੇਗੀ-ਚਰਨਜੀਤ ਸਿੰਘ ਚੰਨੀ

ਮੁੱਖ ਮੰਤਰੀ ਨੇ ਰੱਖਿਆ ਨੀਂਹ ਪੱਥਰ, 413.80 ਕਰੋੜ ਰੁਪਏ ਦੀ ਲਾਗਤ ਨਾਲ ਪ੍ਰਾਜੈਕਟ 15 ਮਹੀਨਿਆਂ ਵਿੱਚ ਪੂਰਾ ਹੋਵੇਗਾ

ਭਵਿੱਖ ਵਿਚ ਗੰਨਾ ਉਤਪਾਦਕਾਂ ਨੂੰ 24 ਘੰਟਿਆਂ ਵਿੱਚ ਫਸਲ ਦੀ ਅਦਾਇਗੀ ਮਿਲੇਗੀ- ਉਪ ਮੁੱਖ ਮੰਤਰੀ ਰੰਧਾਵਾ

ਗੁਰਬਾਣੀ ਕੀਰਤਨ ਦਾ ਸਿੱਧਾ ਪ੍ਰਸਾਰਣ ਹੋਰ ਚੈਨਲਾਂ ਤੇ ਵੀ ਕਰਨ ਸਬੰਧੀ ਛੇਤੀ ਹੀ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੂੰ ਮਿਲਾਂਗਾ

ਗੁਰਦਾਸਪੁਰ:ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅੱਜ ਸਹਿਕਾਰੀ ਖੰਡ ਮਿੱਲ, ਗੁਰਦਾਸਪੁਰ ਦੀ ਮੌਜੂਦਾ ਸਮਰੱਥਾ 2000 ਟੀ.ਸੀ.ਡੀ. ਤੋਂ ਵਧਾ ਕੇ 5000 ਟੀ.ਸੀ.ਡੀ. ਕਰਨ ਦੇ 413.80 ਕਰੋੜ ਰੁਪਏ ਦੀ ਲਾਗਤ ਵਾਲੇ ਪ੍ਰਾਜੈਕਟ ਦਾ ਨੀਂਹ ਪੱਥਰ ਰੱਖਿਆ।ਨੀਂਹ ਪੱਥਰ ਰੱਖਣ ਤੋਂ ਬਾਅਦ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਵਧੀ ਹੋਈ ਸਮਰੱਥਾ ਨਾਲ ਮਿੱਲ ਰੋਜ਼ਾਨਾ 50,000 ਤੋਂ 60,000 ਟਨ ਗੰਨੇ ਦੀ ਪਿੜਾਈ ਕਰੇਗੀ ਅਤੇ ਸੂਬੇ ਦੇ ਗਰਿੱਡ ਨੂੰ 20 ਮੈਗਾਵਾਟ ਬਿਜਲੀ ਸਪਲਾਈ ਵੀ ਕਰੇਗੀ। ਉਨ੍ਹਾਂ ਦੱਸਿਆ ਕਿ ਇਹ ਪ੍ਰੋਜੈਕਟ 413.80 ਕਰੋੜ ਰੁਪਏ ਦੀ ਲਾਗਤ ਨਾਲ ਮੁਕੰਮਲ ਹੋਵੇਗਾ ਜਿਸ ਵਿੱਚੋਂ 369 ਕਰੋੜ ਰਪਏ ਪਲਾਂਟ, ਮਸ਼ੀਨਰੀ ਅਤੇ ਨਿਰਮਾਣ ਕਾਰਜਾਂ ਉਤੇ ਖਰਚ ਕੀਤੇ ਜਾਣੇ ਹਨ।

ਸਾਵਧਾਨ ਹੋ ਜਾਣ ਕਿਸਾਨ, 2 ਕਾਨੂੰਨ ਅਜੇ ਨਹੀਂ ਕੀਤੇ ਰੱਦ || D5 Channel Punjabi

ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਇਸ ਤੋਂ ਇਲਾਵਾ 120 ਕੇ.ਐਲ.ਪੀ.ਡੀ.  ਦੀ ਸਮਰੱਥਾ ਵਾਲਾ ਈਥਾਨੌਲ ਪਲਾਂਟ ਵੀ ਸਥਾਪਿਤ ਕੀਤਾ ਜਾ ਰਿਹਾ ਹੈ ਕਿਉਂਕਿ ਟੈਂਡਰ ਪਹਿਲਾਂ ਹੀ ਜਾਰੀ ਕੀਤੇ ਜਾ ਚੁੱਕੇ ਹਨ।ਮੁੱਖ ਮੰਤਰੀ ਚੰਨੀ ਨੇ ਅੱਗੇ ਕਿਹਾ ਕਿ 5000 ਟੀ.ਸੀ.ਡੀ. ਸਮਰੱਥਾ ਨਾਲ 28 ਮੈਗਾਵਾਟ ਕੋ-ਜਨਰੇਸ਼ਨ ਪ੍ਰੋਜੈਕਟ ਵੀ ਮਿੱਲ ਵਿੱਚ ਲੱਗੇਗਾ। ਉਨ੍ਹਾਂ ਕਿਹਾ ਕਿ ਇਹ ਮਿੱਲ ਨਾ ਸਿਰਫ਼ ਬਿਜਲੀ ਪੈਦਾ ਕਰੇਗੀ ਸਗੋਂ ਸਲਫਰ ਰਹਿਤ ਖੰਡ ਵੀ ਬਣਾਏਗੀ।ਚੰਨੀ ਨੇ ਵਿਕਾਸ ਦੀ ਗਤੀ ਨੂੰ ਅੱਗੇ ਵਧਾਉਣ ਲਈ ਸਥਾਨਕ ਵਿਧਾਇਕ ਬਰਿੰਦਰਮੀਤ ਸਿੰਘ ਪਾਹੜਾ ਦੇ ਯਤਨਾਂ ਦੀ ਵੀ ਸ਼ਲਾਘਾ ਕੀਤੀ ਜਿਸ ਨਾਲ ਖੇਤਰ ਵਿੱਚ ਸਰਬਪੱਖੀ ਵਿਕਾਸ ਦਾ ਰਾਹ ਪੱਧਰਾ ਹੋਇਆ ਹੈ।ਆਪਣੇ ਸੰਬੋਧਨ ਵਿੱਚ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ, ਜਿਨ੍ਹਾਂ ਕੋਲ ਸਹਿਕਾਰਤਾ ਵਿਭਾਗ ਵੀ ਹੈ, ਨੇ ਮੁੱਖ ਮੰਤਰੀ ਨੂੰ ਦੱਸਿਆ ਕਿ ਗੁਰਦਾਸਪੁਰ ਖੰਡ ਮਿੱਲ ਵੱਲੋਂ ਛੇ ਮਿੱਲਾਂ ਨੂੰ ਗੰਨੇ ਦੀ ਸਪਲਾਈ ਕੀਤੀ ਜਾ ਰਹੀ ਹੈ।

ਮੀਟਿੰਗ ਤੋਂ ਬਾਅਦ ਰਾਜੇਵਾਲ ਦਾ ਵੱਡਾ ਐਲਾਨ! ਬੀਜੇਪੀ ਨੂੰ ਛੇੜਤੀ ਕੰਬਣੀ, ਬਣਾਈ ਨਵੀ ਰਣਨੀਤੀ || D5 Channel Punjabi

 ਗੰਨਾ ਉਤਪਾਦਕਾਂ ਅਤੇ ਖੰਡ ਮਿੱਲਾਂ ਦੇ ਹਿੱਤਾਂ ਨੂੰ ਜਾਣਬੁੱਝ ਕੇ ਨਜ਼ਰਅੰਦਾਜ਼ ਕਰਨ ਲਈ ਪਿਛਲੀ ਅਕਾਲੀ-ਭਾਜਪਾ ਸਰਕਾਰ ‘ਤੇ ਵਰ੍ਹਦਿਆਂ ਰੰਧਾਵਾ ਨੇ ਕਿਹਾ ਕਿ ਉਸ ਵੇਲੇ ਦੇ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਹੀ ਪੰਜਾਬ ਅਤੇ ਸਹਿਕਾਰੀ ਪ੍ਰਣਾਲੀ ਨੂੰ ਤਬਾਹ ਕਰਨ ਦੇ ਨਾਲ-ਨਾਲ ਆਪਣੇ ਸਵਾਰਥੀ ਸਿਆਸੀ ਹਿੱਤਾਂ ਲਈ ਸਿੱਖ ਧਰਮ ਨੂੰ ਢਾਹ ਲਾਉਣ ਲਈ ਵੀ ਜ਼ਿੰਮੇਵਾਰ ਸਨ।  ਉਨ੍ਹਾਂ ਨੇ ਇਹ ਵੀ ਐਲਾਨ ਕੀਤਾ ਕਿ 600 ਕਰੋੜ ਰੁਪਏ ਦੀ ਲਾਗਤ ਨਾਲ ਪੰਜਾਬ ਦਾ ਹੁਣ ਤੱਕ ਦਾ ਸਭ ਤੋਂ ਵੱਡਾ ਪ੍ਰੋਜੈਕਟ ਸਥਾਪਤ ਕੀਤਾ ਜਾ ਰਿਹਾ ਹੈ ਅਤੇ ਗੁਰਦਾਸਪੁਰ ਵਿਖੇ 215 ਕਰੋੜ ਰੁਪਏ ਦਾ ਈਥਾਨੌਲ ਪਲਾਂਟ ਦੀ ਮਨਜ਼ੂਰੀ ਵੀ ਪ੍ਰਾਪਤ ਹੋ ਗਈ ਹੈ।  ਉਪ ਮੁੱਖ ਮੰਤਰੀ ਨੇ ਇਹ ਵੀ ਦੱਸਿਆ ਕਿ ਅਕਾਲੀ-ਭਾਜਪਾ ਸਰਕਾਰ ਦੇ 10 ਸਾਲਾਂ ਦੇ ਕਾਰਜਕਾਲ ਦੌਰਾਨ ਸਾਰੇ 87 ਲੈਂਡ ਮੌਰਟਗੇਜ ਬੈਂਕ ਵਿੱਤੀ ਘਾਟੇ ਵਿੱਚ ਸਨ ਜਿਨ੍ਹਾਂ ਨੂੰ ਹੁਣ ਦੀ ਪੰਜਾਬ ਸਰਕਾਰ ਨੇ ਮਜ਼ਬੂਤ ਕੀਤਾ ਹੈ।

ਜਥੇਬੰਦੀਆਂ ਦਾ ਵੱਡਾ ਐਲਾਨ, ਦਿੱਲੀ ਨੂੰ ਪਾਉਣਗੇ ਘੇਰਾ || D5 Channel Punjabi

 ਉਨ੍ਹਾਂ ਇਹ ਵੀ ਦੱਸਿਆ ਕਿ ਗੰਨਾ ਕਾਸ਼ਤਕਾਰਾਂ ਨੂੰ ਛੇਤੀ ਹੀ 24 ਘੰਟਿਆਂ ਦੇ ਅੰਦਰ ਅਦਾਇਗੀ ਮਿਲਣ ਲੱਗ ਜਾਵੇਗੀ। ਉਪ ਮੁੱਖ ਮੰਤਰੀ ਨੇ ਸਮੇਂ ਦੀ ਲੋੜ ਅਨੁਸਾਰ ਮਿੱਲਾਂ ਨੂੰ ਅਪਗ੍ਰੇਡ ਕਰਨ ਵੱਲ ਧਿਆਨ ਦੇਣ ਲਈ ਮੁੱਖ ਮੰਤਰੀ ਦਾ ਧੰਨਵਾਦ ਵੀ ਕੀਤਾ ਕਿਉਂਕਿ 1988 ਤੋਂ ਬਾਅਦ ਕਦੇ ਵੀ 2000 ਟੀ.ਸੀ.ਡੀ. ਦੀ ਸਮਰੱਥਾ ਵਿੱਚ ਵਾਧਾ ਨਹੀਂ ਕੀਤਾ ਗਿਆ। ਮਿੱਲ ਦੀ ਸਥਾਪਨਾ 1980 ਵਿੱਚ 1250 ਟੀਸੀਡੀ ਦੀ ਸ਼ੁਰੂਆਤੀ ਸਮਰੱਥਾ ਨਾਲ ਕੀਤੀ ਗਈ ਸੀ।ਇਸ ਮੌਕੇ ਇਕੱਠ ਨੂੰ ਸੰਬੋਧਨ ਕਰਦਿਆਂ ਮਾਲ ਮੰਤਰੀ ਅਰੁਣਾ ਚੌਧਰੀ ਨੇ ਕਿਹਾ ਕਿ ਅੱਜ ਦਾ ਇਹ ਮੌਕਾ ਇਲਾਕੇ ਲਈ ਇਤਿਹਾਸਕ ਦਿਨ ਹੈ ਕਿਉਂਕਿ ਇਸ ਸ਼ੂਗਰ ਮਿੱਲ ਦੀ ਸਮਰੱਥਾ ਵਿੱਚ ਵਾਧਾ ਕੀਤਾ ਜਾ ਰਿਹਾ ਹੈ ਕਿਉਂਕਿ ਉਨ੍ਹਾਂ ਨੇ ਪਿਛਲੀ ਅਕਾਲੀ-ਭਾਜਪਾ ਸਰਕਾਰ ਦੌਰਾਨ ਇਸ ਮੰਤਵ ਲਈ ਬਹੁਤ ਕੋਸ਼ਿਸ਼ਾਂ ਕੀਤੀਆਂ ਸਨ।

ਮੋਦੀ ਨੇ ਵਾਟਰ ਕੈਨਲ ਵਾਲੇ ਨਵਦੀਪ ਨੂੰ ਦਿੱਤਾ ਤੋਹਫਾ! ਜਿੱਤ ਤੋਂ ਬਾਅਦ Exclusive interview ||

ਉਨ੍ਹਾਂ ਕਿਹਾ ਕਿ ਚੰਨੀ ਸਰਕਾਰ ਵੱਲੋਂ ਖੰਡ ਮਿੱਲ ਦੇ ਵਿਸਥਾਰ ਦਾ ਇਹ ਕ੍ਰਾਂਤੀਕਾਰੀ ਕਦਮ ਆਉਣ ਵਾਲੇ ਸਮੇਂ ਵਿੱਚ ਇਸ ਖੇਤਰ ਲਈ ਮੀਲ ਪੱਥਰ ਸਾਬਤ ਹੋਵੇਗਾ। ਉਨ੍ਹਾਂ ਇਹ ਵੀ ਦੱਸਿਆ ਕਿ ਉਹ ਦਿਨ ਦੂਰ ਨਹੀਂ ਜਦੋਂ ਗੰਨਾ ਉਤਪਾਦਕਾਂ ਨੂੰ ਮਿੱਲ ਵਿੱਚ ਗੰਨੇ ਖਰੀਦ ਹੋਣ ਤੋਂ 24 ਘੰਟਿਆਂ ਦੇ ਅੰਦਰ-ਅੰਦਰ ਉਨ੍ਹਾਂ ਦੀ ਫਸਲ ਦੀ ਅਦਾਇਗੀ ਮਿਲਣੀ ਸ਼ੁਰੂ ਹੋ ਜਾਵੇਗੀ।ਇਸ ਮੌਕੇ ਵਿਧਾਇਕ ਬਰਿੰਦਰਮੀਤ ਸਿੰਘ ਪਾਹੜਾ ਅਤੇ ਜੋਗਿੰਦਰ ਸਿੰਘ ਭੋਆ, ਸ਼ੂਗਰਫੈੱਡ ਦੇ ਚੇਅਰਮੈਨ ਅਮਰੀਕ ਸਿੰਘ ਆਲੀਵਾਲ, ਗੁਰਮੀਤ ਸਿੰਘ ਪਾਹੜਾ, ਕ੍ਰਿਸਚੀਅਨ ਵੈਲਫੇਅਰ ਬੋਰਡ ਡਾ: ਸਲਾਮਤ ਮਸੀਹ, ਅਸ਼ੋਕ ਚੌਧਰੀ, ਨਗਰ ਕੌਂਸਲ ਦੇ ਪ੍ਰਧਾਨ ਐਡਵੋਕੇਟ ਬਲਜੀਤ ਸਿੰਘ ਪਾਹੜਾ ਆਦਿ ਹਾਜ਼ਰ ਸਨ।

ਲਓ ਮੋਦੀ ਕਰੇਗਾ ਕਿਸਾਨਾਂ ਲਈ ਨਵਾਂ ਐਲਾਨ, ਹੁਣੇ ਪਹੁੰਚੀ ਕੋਲ ਚਿੱਠੀ || D5 Channel Punjabi

ਗੁਰਬਾਣੀ ਕੀਰਤਨ ਦਾ ਸਿੱਧਾ ਪ੍ਰਸਾਰਣ ਹੋਰ ਚੈਨਲਾਂ ਤੇ ਵੀ ਕਰਨ ਸਬੰਧੀ ਛੇਤੀ ਹੀ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੂੰ ਮਿਲਾਂਗਾ: ਮੁੱਖ ਮੰਤਰੀ ਚੰਨੀ

ਖੱਟਰ ਦੇ ਘਰ ਪਹੁੰਚੇ ਕਿਸਾਨ, ਫਿਰ ਪਾਈਆਂ ਧੂੰਮਾਂ, ਕੋਠਿਆਂ ‘ਤੇ ਚੜ੍ਹੇ ਲੋਕ D5 Channel Punjabi

ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅੱਜ ਕਿਹਾ ਕਿ ਉਹ ਇਕੋ ਚੈਨਲ ਦੀ ਇਜਾਰੇਦਾਰੀ ਨੂੰ ਖਤਮ ਕਰਨ ਦੇ ਮਕਸਦ ਨਾਲ ਦੂਜੇ ਚੈਨਲਾਂ ਨੂੰ ਵੀ ਪੀ.ਟੀ.ਸੀ. ਨੈੱਟਵਰਕ ਵਾਂਗ ਸ੍ਰੀ ਦਰਬਾਰ ਸਾਹਿਬ ਤੋਂ ਗੁਰਬਾਣੀ ਕੀਰਤਨ ਦਾ ਸਿੱਧਾ ਪ੍ਰਸਾਰਣ ਕਰਨ ਦੀ ਆਗਿਆ ਦੇਣ ਦੇ ਪ੍ਰਸਤਾਵ ਨੂੰ ਲੈ ਕੇ ਛੇਤੀ ਹੀ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੂੰ ਮਿਲਣਗੇ ਕਿਉਂ ਜੋ ਪੀਟੀਸੀ ਨੈੱਟਵਰਕ ਨੂੰ ਪਹਿਲਾਂ ਹੀ ਇਸ ਲਈ ਵਿਸ਼ੇਸ਼ ਤੌਰ ‘ਤੇ ਇਜਾਜ਼ਤ ਦਿੱਤੀ ਗਈ ਹੈ।

CM ਚੰਨੀ ਦਾ ਹੋਰ ਵੱਡਾ ਧਮਾਕਾ, ਕੈਬਨਿਟ ‘ਚ ਸ਼ਾਮਲ ਕੀਤੇ 2 ਨਵੇਂ ਮੰਤਰੀ, ਤੁਰੰਤ ਲਿਆ ਫੈਸਲਾ D5 Channel Punjabi

 ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਇਹ ਪਹਿਲਕਦਮੀ ਸਾਰੇ ਚੈਨਲਾਂ ਨੂੰ ਬਰਾਬਰੀ ਪ੍ਰਦਾਨ ਕਰਨ ਦੇ ਨਾਲ-ਨਾਲ ਦੇਸ਼-ਵਿਦੇਸ਼ ਦੇ ਲੱਖਾਂ ਸ਼ਰਧਾਲੂਆਂ ਨੂੰ ਸ੍ਰੀ ਹਰਿਮੰਦਰ ਸਾਹਿਬ ਤੋਂ ਗੁਰਬਾਣੀ ਕੀਰਤਨ ਸਰਵਣ ਕਰਨ ਦਾ ਵੀ ਮੌਕਾ ਪ੍ਰਦਾਨ ਕਰੇਗੀ। ਉਨ੍ਹਾਂ ਕਿਹਾ ਕਿ ਸਾਡੇ ਮਹਾਨ ਗੁਰੂ ਸਾਹਿਬਾਨ ਨੇ ਪਹਿਲਾਂ ਹੀ ਮਨੁੱਖਤਾ ਦੀ ਬਰਾਬਰੀ ਦਾ ਸਦੀਵੀ ਸੰਦੇਸ਼ ਦਿੱਤਾ ਹੈ ਤਾਂ ਫਿਰ ਗੁਰਬਾਣੀ ਕੀਰਤਨ ਦਾ ਸਿੱਧਾ ਪ੍ਰਸਾਰਣ ਕਰਨ ਦੀ ਇਜਾਜ਼ਤ ਕੇਵਲ ਇੱਕ ਚੈਨਲ ਨੂੰ ਕਿਉਂ ਦਿੱਤੀ ਜਾਂਦੀ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button