Breaking NewsD5 specialNewsPunjab
ਗੁਰਦਾਸਪੁਰ ‘ਚ ਕੋਰੋਨਾ ਨੇ ਦਿੱਤੀ ਦਸਤਕ,ਪਹਿਲਾ ਮਾਮਲਾ ਆਇਆ ਸਾਹਮਣੇ

ਗੁਰਦਾਸਪੁਰ : ਕੋਰੋਨਾ ਵਾਇਰਸ ਦੀ ਦਹਿਸ਼ਤ ਪੰਜਾਬ ‘ਚ ਲਗਾਤਾਰ ਵੱਧਦੀ ਜਾ ਰਹੀ ਹੈ। ਹੁਣ ਗੁਰਦਾਸਪੁਰ ‘ਚ ਕੋਰੋਨਾ ਵਾਇਰਸ ਦਾ ਨਵਾਂ ਮਾਮਲਾ ਸਾਹਮਣੇ ਆਇਆ ਹੈ। ਇੱਥੇ 60 ਸਾਲ ਦਾ ਵਿਅਕਤੀ ਕੋਰੋਨਾ ਦੀ ਚਪੇਟ ‘ਚ ਆਇਆ ਹੈ। ਇਸਦੀ ਪੁਸ਼ਟੀ ਗੁਰਦਾਸਪੁਰ ਦੇ ਸਿਵਲ ਸਰਜਨ ਨੇ ਕੀਤੀ ਹੈ। ਦੱਸ ਦਈਏ ਕਿ ਪੰਜਾਬ ‘ਚ ਕੋਰੋਨਾ ਪੌਜੀਟਿਵ ਮਰੀਜਾਂ ਦੀ ਸੰਖਿਆ181 ‘ਤੇ ਪਹੁੰਚ ਗਈ ਹੈ। ਹੁਣ ਤੱਕ ਕੋਰੋਨਾ ਦੇ 13 ਮਰੀਜਾਂ ਦੀ ਮੌਤ ਹੋ ਚੁੱਕੀ ਹੈ।
Simarjeet Bains ਦੀ ਸਕਿਓਰਿਟੀ ਵਾਪਸ ਲਈ, ਬੈਂਸ ਦਾ D5 Channel ‘ਤੇ ਪਹਿਲਾ ਬਿਆਨ
ਮਿਲੀ ਜਾਣਕਾਰੀ ਮੁਤਾਬਕ ਇਹ ਵਿਅਕਤੀ ਖਾਂਸੀ-ਜ਼ੁਕਾਮ ਨਾਲ ਪੀੜਤ ਸੀ ਬੀਤੇ ਦਿਨੀਂ ਸੈਂਪਲ ਟੈਸਟ ਹੋਣ ਤੋਂ ਬਾਅਦ ਮੰਗਲਵਾਰ 14 ਤਾਰੀਕ ਨੂੰ ਰਿਪੋਰਟ ਪੌਜ਼ਿਟਿਵ ਆ ਗਈ। ਗੁਰਦਾਸਪੁਰ ਦੇ ਸਿਵਲ ਸਰਜਨ ਡਾ. ਕਿਸ਼ਨ ਚੰਦ ਨੇ ਪੀੜਿਤ ਨੂੰ ਅੰਮ੍ਰਿਤਸਰ ਰੈਫਰ ਕਰ ਦਿੱਤਾ ਹੈ। ਜ਼ਿਲ੍ਹੇ ਵਿੱਚ ਪਹਿਲਾ ਮਾਮਲਾ ਸਾਹਮਣੇ ਆਉਣ ਤੋਂ ਬਾਅਦ ਸਿਹਤ ਵਿਭਾਗ ਦੀਆਂ ਟੀਮਾਂ ਪਹੁੰਚ ਗਈਆਂ ਤੇ ਇਲਾਕੇ ਨੂੰ ਸੀਲ ਕਰ ਦਿੱਤਾ।




