
ਗੁਰਦਾਸਪੁਰ ਦੀ SDM ਡਾ. ਅਨੁਪਰੀਤ ਕੌਰ ਨੂੰ ਪੁਲਸ ਨੇ ਹਿਰਾਸਤ ’ਚ ਲਿਆਤਰਨਤਾਰਨ ਪੁਲਸ ਨੇ ਅੱਜ ਸਵੇਰੇ ਭ੍ਰਿਸ਼ਟਾਚਾਰ ਮਾਮਲੇ ‘ਚ ਵੱਡੀ ਕਾਰਵਾਈ ਕਰਦਿਆਂ ਗੁਰਦਾਸਪੁਰ ਵਿੱਚ ਤਾਇਨਾਤ ਐੱਸ. ਡੀ. ਐੱਮ. ਡਾ. ਅਨੁਪਰੀਤ ਕੌਰ ਨੂੰ ਹਿਰਾਸਤ ਵਿੱਚ ਲਿਆ ਹੈ। ਸੂਤਰਾਂ ਅਨੁਸਾਰ ਇਹ ਕਾਰਵਾਈ ਬਠਿੰਡਾ-ਅੰਮ੍ਰਿਤਸਰ ਐਕਸਪ੍ਰੈੱਸ ਹਾਈਵੇ ਪ੍ਰੋਜੈਕਟ ਵਿੱਚ ਹੋਈਆਂ ਕਥਿਤ ਬੇਨਿਯਮਤਾਵਾਂ ਨਾਲ ਜੁੜੇ ਮਾਮਲੇ ਤਹਿਤ ਕੀਤੀ ਗਈ ਹੈ। ਦੱਸਿਆ ਜਾ ਰਿਹਾ ਹੈ ਕਿ ਇਸ ਪ੍ਰੋਜੈਕਟ ਦੌਰਾਨ ਕੁਝ ਗੜਬੜੀਆਂ ਸਾਹਮਣੇ ਆਈਆਂ ਸਨ, ਜਿਨ੍ਹਾਂ ਦੀ ਜਾਂਚ ਚੱਲ ਰਹੀ ਸੀ।ਫਿਲਹਾਲ ਪੁਲਸ ਵੱਲੋਂ ਮਾਮਲੇ ਸਬੰਧੀ ਅਧਿਕਾਰਕ ਤੌਰ ’ਤੇ ਵਿਸਥਾਰਪੂਰਵਕ ਜਾਣਕਾਰੀ ਸਾਂਝੀ ਨਹੀਂ ਕੀਤੀ ਗਈ। ਹਾਲਾਂਕਿ ਇਸ ਕਾਰਵਾਈ ਤੋਂ ਬਾਅਦ ਪ੍ਰਸ਼ਾਸਨਿਕ ਵਰਗਾਂ ਵਿੱਚ ਚਰਚਾ ਦਾ ਮਾਹੌਲ ਬਣਿਆ ਹੋਇਆ ਹੈ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.




