Breaking NewsD5 specialNewsPress ReleasePunjabTop News

ਗੁਰਦਾਸਪੁਰ ਦੇ ਪਿੰਡ ਧਾਰੀਵਾਲ ਭੋਜਾਂ ਵਿਖੇ ਸ਼ਾਰਟ ਸਰਕਟ ਕਾਰਨ ਪਾਵਨ ਸਰੂਪ ਅਗਨ ਭੇਟ, Advocate Dhami ਵੱਲੋਂ ਦੁੱਖ ਪ੍ਰਗਟ

ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ Advocate Harjinder Singh Dhami ਨੇ ਗੁਰਦਾਸਪੁਰ ਜ਼ਿਲ੍ਹੇ ਦੇ ਪਿੰਡ ਧਾਰੀਵਾਲ ਭੋਜਾਂ ਵਿਖੇ ਬਿਜਲੀ ਦੇ ਸ਼ਾਰਟ ਸਰਕਟ ਹੋਣ ਕਾਰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਅਗਨ ਭੇਟ ਹੋਣ ’ਤੇ ਦੁੱਖ ਪ੍ਰਗਟਾਇਆ ਹੈ। Advocate Dhami ਨੇ ਕਿਹਾ ਕਿ ਸੰਗਤਾਂ ਨੂੰ ਬਾਰ-ਬਾਰ ਅਪੀਲ ਕਰਕੇ ਬਿਜਲੀ ਉਪਕਰਣਾਂ ਦੀ ਸਹੀ ਦੇਖਭਾਲ ਅਤੇ ਗੁਰਦੁਆਰਾ ਸਾਹਿਬਾਨ ਅੰਦਰ ਹਰ ਵਕਤ ਨਿਗਰਾਨੀ ਲਈ ਕਿਹਾ ਜਾਂਦਾ ਹੈ।

Bhana Sidhu ਤੇ Pirmal Khalsa ’ਚ ਚੱਲੀ ਜੰਗ, ਥੱਪੜ ਮਾਰਨ ਤੱਕ ਪਹੁੰਚੀ ਗੱਲ | D5 Channel Punjabi

ਪਰ ਦੁੱਖ ਦੀ ਗੱਲ ਹੈ ਕਿ ਪ੍ਰਬੰਧਕਾਂ ਦੀ ਅਣਗਹਿਲੀ ਕਾਰਨ ਬਿਜਲੀ ਉਪਕਰਣਾਂ ਦੁਆਰਾ ਗੁਰੂ ਘਰਾਂ ਅੰਦਰ ਅੱਗ ਲੱਗਣ ਦੀਆਂ ਦੁਖਦਾਈ ਘਟਨਾਵਾਂ ਵਾਪਰਦੀਆਂ ਹਨ। ਉਨ੍ਹਾਂ ਗੁਰਦੁਆਰਾ ਪ੍ਰਬੰਧਕਾਂ ਅਤੇ ਸੇਵਾਦਾਰਾਂ ਨੂੰ ਸੁਚੇਤ ਰੂਪ ਵਿਚ ਗੁਰਦੁਆਰਾ ਸਾਹਿਬ ਦੀ ਸੇਵਾ ਸੰਭਾਲ ਕਰਨ ਦੀ ਅਪੀਲ ਕਰਦਿਆਂ ਬਿਜਲੀ ਉਪਕਰਣ ਲੋੜ ਅਨੁਸਾਰ ਹੀ ਚਲਾਉਣ ਲਈ ਕਿਹਾ। ਉਨ੍ਹਾਂ ਨੇ ਸੰਗਤਾਂ ਤੇ ਗੁਰਦੁਆਰਾ ਪ੍ਰਬੰਧਕਾਂ ਨੂੰ ਵੀ ਆਪਣੀ ਜਿੰਮੇਵਾਰੀ ਸੁਹਿਰਦਤਾ ਨਾਲ ਨਿਭਾਉਣ ਦੀ ਅਪੀਲ ਕੀਤੀ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button