Breaking NewsD5 specialNewsPress NotePunjab

ਗੁਰਦਾਸਪੁਰ ਜ਼ਿਲੇ ਵਿਚ ਕਿਸਾਨਾਂ ਨੂੰ ਕਣਕ ਦੀ ਅਦਾਇਗੀ 300 ਕਰੋੜ ਰੁਪਏ ਨੇੜੇ ਪੁੱਜੀ

ਮਾਰਕਿਟ ਕਮੇਟੀਆਂ ਵਿਚ ਸਿੱਧੀ ਅਦਾਇਗੀ ਕਰਨ ਲਈ ਸਥਾਪਤ ਹੈਲਪ ਡੈਸਕ ਹੋਏ ਸਹਾਈ

ਗੁਰਦਾਸਪੁਰ : ਡਿਪਟੀ ਕਮਿਸ਼ਨਰ ਜਨਾਬ ਮੁਹੰਮਦ ਇਸ਼ਫਾਕ ਦੀ ਅਗਵਾਈ ਹੇਠ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਕਣਕ ਦੀ ਖਰੀਦ ਪ੍ਰਕਿਰਿਆ ਨਿਰਵਿਘਨ ਜਾਰੀ ਹੈ, ਫਸਲ ਦੀ ਖਰੀਦ ਤੇ ਚੁਕਾਈ ਦੇ ਨਾਲ ਕਿਸਾਨਾਂ ਨੂੰ ਅਦਾਇਗੀ ਵੀ ਨਿਸ਼ਚਿਤ ਸਮੇਂ ਅੰਦਰ ਕੀਤੀ ਜਾ ਰਹੀ ਹੈ। ਜਿਸ ਦੇ ਚੱਲਦਿਆਂ ਗੁਰਦਾਸਪੁਰ ਜ਼ਿਲ੍ਹੇ ਅੰਦਰ ਕਿਸਾਨਾਂ ਨੂੰ ਕਣਕ ਦੀ ਅਦਾਇਗੀ 300 ਕਰੋੜ ਰੁਪਏ ਨੇੜੇ ਪਹੁੰਚ ਗਈ ਹੈ ਤੇ ਬੀਤੇ 25 ਅਪਰੈਲ ਤਕ 285 ਕਰੋੜ 98 ਲੱਕ ਰੁਪਏ ਦੀ ਸਿੱਧੀ ਅਦਾਇਗੀ ਕਿਸਾਨਾਂ ਦੇ ਖਾਤਿਆਂ ਵਿਚ ਕੀਤੀ ਜਾ ਚੁੱਕੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਕੁਲਜੀਤ ਸਿੰਘ ਜ਼ਿਲ੍ਹਾ ਮੰਡੀ ਅਫਸਰ ਨੇ ਦੱਸਿਆ ਮਾਰਕਿਟ ਕਮੇਟੀਆਂ ਵਿਚ ਸਿੱਧੀ ਅਦਾਇਗੀ ਕਰਨ ਲਈ ਹੈਲਸ ਡੈਸਕ ਸਥਾਪਿਤ ਕੀਤੇ ਗਏ ਸਨ, ਤਾਂ ਜੋ ਕਿਸਾਨਾਂ ਨੂੰ ਸਿੱਧੀ ਅਦਾਇਗੀ ਕਰਨ ਵਿਚ ਕੋਈ ਮੁਸ਼ਕਿਲ ਆਉਣ ਤੇ ਉਸਦਾ ਨਿਬੇੜਾ ਕੀਤਾ ਜਾ ਸਕੇ। ਉਨਾਂ ਦੱਸਿਆ ਕਿ ਮੰਡੀਆਂ ਵਿਚ ਕਿਸਾਨਾਂ ਦੀ ਸਹੂਲਤ ਲਈ ਵਿਸ਼ੇਸ ਪ੍ਰਬੰਧ ਹਨ ਅਤੇ ਜ਼ਿਲਾ ਪ੍ਰਸ਼ਾਸ਼ਨ ਕਿਸਾਨਾਂ ਦੀ ਫਸਲ ਦਾ ਦਾਣਾ-ਦਾਣਾ ਖਰੀਦਣ ਲਈ ਵਚਨਬੱਧ ਹੈ। ਇਸ ਮੌਕੇ ਗੱਲਬਾਤ ਦੌਰਾਨ ਸ੍ਰੀਮਤੀ ਐਸ.ਦੇਵਗਨ ਜ਼ਿਲ੍ਹਾ ਫੂਡ ਸਪਲਾਈ ਤੇ ਕੰਟਰੋਲਰ ਗੁਰਦਾਸਪੁਰ ਨੇ ਦੱਸਿਆ ਕਿ ਖਰੀਦ ਕੀਤੀ ਗਈ ਕਣਕ ਦੀ ਅਦਾਇਗੀ 48 ਘੰਟੇ ਅੰਦਰ ਕਰਨ ਲਈ ਰਜਿਸ਼ਟਰੇਸ਼ਨ ਦੇ ਕੰਮ ਲਈ ਵਿਸ਼ੇਸ ਸਟਾਫ ਤਾਇਨਾਤ ਕੀਤਾ ਗਿਆ।

ਚਿੱਟੇ ਕੱਪੜੇ ਵਾਲਿਆਂ ਨੇ ਘੇਰਿਆ ਕੈਪਟਨ ਦਾ ਮਾਹੌਲ,ਫੇਰ ਪੁਲਿਸ ਨਾਲ ਹੋਏ ਸਿੱਧੇ ਟਾਕਰੇ!

ਇਸ ਤੋਂ ਇਲਾਵਾ ਆੜ੍ਹਤੀਆਂ ਨੂੰ ਵੇਚਣ ਵਾਲੇ ਦੀ ਰਜਿਸ਼ਟਰੇਸ਼ਨ ਕਰਨ ਸਬੰਧੀ ਜਾਣਕਾਰੀ ਪ੍ਰਦਾਨ ਕੀਤੀ ਗਈ ਹੈ, ਤਾਂ ਜੋ ਅਦਾਇਗੀ ਕਰਨ ਵਿਚ ਦੇਰੀ ਨਾ ਹੋਵੇ। ਉਨਾਂ ਅੱਗੇ ਦੱਸਿਆ ਕਿ ਜ਼ਿਲੇ ਦੀਆਂ ਮੰਡੀਆਂ ਵਿਚ 270887 ਮੀਟਰਕ ਟਨ ਕਣਕ ( 25 ਅਪ੍ਰੈਲ ਤਕ) ਦੀ ਆਮਦ ਹੋ ਚੁੱਕੀ ਹੈ, ਜਿਸ ਵਿਚੋਂ 256788 ਮੀਟਰਕ ਟਨ ਦੀ ਖਰੀਦ ਹੋ ਗਈ ਹੈ। ਪਨਗਰੇਨ ਵਲੋਂ 75479 ਮੀਟਰਕ ਟਨ, ਮਾਰਕਫੈੱਡ ਵਲੋਂ 71227 ਮੀਟਰਕ ਟਨ, ਪਨਸਪ ਵਲੋਂ 51905 ਮੀਟਰਕ ਟਨ, ਵੇਅਰਹਾਊਸ ਵਲੋਂ 38644 ਅਤੇ ਐਫ.ਸੀ.ਆਈ ਵਲੋਂ 19533 ਮੀਟਰਕ ਟਨ ਕਣਕ ਦੀ ਖਰੀਦ ਕੀਤੀ ਜਾ ਚੁੱਕੀ ਹੈ। ਮੰਡੀਆਂ ਵਿਚੋਂ 47 ਫੀਸਦ ਫਸਲ ਦੀ ਚੁਕਾਈ ਹੋ ਚੁੱਕੀ ਹੈ ਅਤੇ ਫਸਲ ਦੀ ਚੁਕਾਈ ਵਿਚ ਹੋਰ ਤੇਜ਼ੀ ਲਿਆਂਦੀ ਗਈ ਹੈ ਤਾਂ ਜੋ ਮੰਡੀਆਂ ਵਿਚ ਆਉਣ ਵਾਲੀ ਫਸਲ ਲਾਉਣ ਲਈ ਕੋਈ ਮੁਸ਼ਕਿਲ ਪੇਸ਼ ਨਾਲ ਆਵੇ। ਉਨਾਂ ਦੱਸਿਆ ਕਿ ਖਰੀਦ ਏਜੰਸੀਆਂ ਵਲੋਂ ਮੰਡੀਆਂ ਵਿਚ ਬਾਰਦਾਨੇ ਦੀ ਉਪਲੱਬਧਤਾ ਨੂੰ ਯਕੀਨੀ ਬਣਾਇਆ ਗਿਆ ਹੈ। ਦੱਸਣਯੋਗ ਹੈ ਕਿ ਪਿਛਲੇ ਸਾਲ ਜ਼ਿਲੇ ਅੰਦਰ 5 ਲੱਖ 15 ਹਜ਼ਾਰ 94 ਮੀਟਰਕ ਟਨ ਕਣਕ ਦੀ ਖਰੀਦ ਹੋਈ ਸੀ ਅਤੇ ਇਸ ਸਾਲ ਵੀ ਕਰੀਬ ਏਨੀ ਫਸਲ ਮੰਡੀਆਂ ਵਿਚ ਆਮਦ ਹੋਣ ਦੀ ਆਸ ਹੈ। ਉਨਾਂ ਅੱਗੇ ਕਿਹਾ ਕਿ ਜ਼ਿਲਾ ਪ੍ਰਸ਼ਾਸਨ ਵਲੋਂ ਮੰਡੀਆਂ ਵਿਚ ਕੋਵਿਡ-19 ਮਹਾਂਮਾਰੀ ਨੂੰ ਮੁੱਖ ਰੱਖਦਿਆਂ ਸੁਚਾਰੂ ਇੰਤਜ਼ਾਮ ਕੀਤੇ ਗਏ ਹਨ ਤਾਂ ਜੋ ਕੋਰੋਨਾ ਬਿਮਾਰੀ ਤੋਂ ਬਚਾਅ ਕੀਤਾ ਜਾ ਸਕੇ। ਉਨਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਇਹ ਸਰਕਾਰ ਵਲੋਂ ਜਾਰੀ ਹਦਾਇਤਾਂ ਦੀ ਪਾਲਣਾ ਕਰਨ ਅਤੇ ਫਸਲ ਸੁਕਾ ਹੀ ਮੰਡੀਆਂ ਵਿਚ ਲਿਆਉਣ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button