ਗੁਰਦੁਆਰਾ ਅਕਾਲ ਬੁੰਗਾ ਸਾਹਿਬ ਛਾਉਣੀ ਨਿਹੰਗ ਸਿੰਘਾਂ ਵਿਖੇ ਪੁਲਿਸ ਵੱਲੋਂ ਜੁੱਤੀਆਂ ਪਾ ਕੇ ਗੁਰਦੁਆਰਾ ਸਾਹਿਬ ਅੰਦਰ ਦਾਖਲ ਹੋ ਕੇ ਬੇਅਦਬੀ ਅਤੇ ਗੋਲੀ ਚਲਾਉਣ ਦੀ ਘਟਨਾ ਦੇ ਵਿਰੋਧ ਵਿੱਚ ਸ਼੍ਰੋਮਣੀ ਕਮੇਟੀ ਅਤੇ ਸ਼੍ਰੋਮਣੀ ਅਕਾਲੀ ਦਲ ਨੇ ਸਾਂਝੇ ਤੌਰ ‘ਤੇ ਰੋਸ ਪ੍ਰਦਰਸ਼ਨ ਸ਼ੁਰੂ ਕਰ ਦਿੱਤਾ ਹੈ। ਸੁਲਤਾਨਪੁਰ ਲੋਧੀ ਵਿਖੇ ਗੁਰਦੁਆਰਾ ਸ਼੍ਰੀ ਅਕਾਲ ਬੁੰਗਾ ਸਾਹਿਬ ਦੇ ਬਾਹਰ ਸ਼ੁਰੂ ਹੋਏ ਧਰਨੇ ਦੌਰਾਨ ਬੁਲਾਰੀਆ ਨੇ ਸ੍ਰੀ ਭਗਵੰਤ ਮਾਨ ਸਰਕਾਰ ਦੀ ਸਖ਼ਤ ਆਲੋਚਨਾ ਕਰਦਿਆਂ ਕਿਹਾ ਕਿ ਸਰਕਾਰ ਨੇ ਪਵਿੱਤਰ ਗੁਰਧਾਮ ਦੀ ਬੇਅਦਬੀ ਕਰਕੇ ਸਿੱਖ ਭਾਵਨਾਵਾਂ ਨੂੰ ਠੇਸ ਪਹੁੰਚਾਈ ਹੈ। ਧਰਨੇ ਦੇ ਪਹਿਲੇ ਦਿਨ ਹਲਕਾ ਬਾਬਾ ਬਕਾਲਾ ਸਾਹਿਬ ਤੋਂ ਸ਼੍ਰੋਮਣੀ ਕਮੇਟੀ ਮੈਂਬਰ ਬਲਜੀਤ ਸਿੰਘ ਜਲਾਲ ਉਸਮਾ ਦੀ ਅਗਵਾਈ ਹੇਠ ਸਮੂਹ ਜਥੇਬੰਦੀਆਂ ਨੇ ਸ਼ਮੂਲੀਅਤ ਕੀਤੀ ਅਤੇ ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ਖ਼ਿਲਾਫ਼ ਰੋਹ ਦਾ ਪ੍ਰਗਟਾਵਾ ਕੀਤਾ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.