PunjabPunjabTop News

ਗੁਰਦੁਆਰਾ ਅੰਬ ਸਾਹਿਬ ਜ਼ਮੀਨ ਮਾਮਲੇ ‘ਚ, SGPC ਦੇ ਸਕੱਤਰ ਪ੍ਰਤਾਪ ਸਿੰਘ ਦਾ ਤਬਾਦਲਾ

ਗੁਰਦੁਆਰਾ ਅੰਬ ਸਾਹਿਬ ਦੀ ਜ਼ਮੀਨ ਵੇਚਣ ਮਾਮਲੇ ‘ਚ ਹੋਇਆ ਵੱਡਾ ਐਕਸ਼ਨ ਹੋਇਆ ਹੈ। ਪ੍ਰਤਾਪ ਸਿੰਘ ਦੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਦੇ ਸਕੱਤਰ ਵਜੋਂ ਹੋਈ ਛੁੱਟੀ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸਜੀਪੀਸੀ) ਨੇ ਸਕੱਤਰ ਪ੍ਰਤਾਪ ਸਿੰਘ ਦਾ ਤਬਾਦਲਾ ਕਰ ਦਿੱਤਾ। ਐਸਜੀਪੀਸੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸਖ਼ਤ ਨਿਰਦੇਸ਼ ਦਿੰਦਿਆਂ ਸੱਕਤਰ ਪ੍ਰਤਾਪ ਸਿੰਘ ਦਾ ਤਬਾਦਲਾ ਕੀਤਾ ਹੈ।ਸਕੱਤਰ ਪ੍ਰਤਾਪ ਸਿੰਘ ਨੇ ਹੀ ਗੁਰਦੁਆਰਾ ਅੰਬ ਸਾਹਿਬ ਦੀ ਜ਼ਮੀਨ ਵੇਚਣ ਨੂੰ ਲੈ ਕੇ ਦਸਤਖਤ ਕੀਤੇ ਸਨ। ਪ੍ਰਤਾਪ ਸਿੰਘ ਦੀ ਜਗ੍ਹਾ ਹੁਣ ਐਸਜੀਪੀਸੀ ਦੇ ਸਕੱਤਰ ਗੁਰਿੰਦਰ ਸਿੰਘ ਮਥਰੇਵਾਲ ਹੋਣਗੇ।

sgpc letter3607148367399662388
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪ੍ਰਬੰਧ ਨੂੰ ਮੁੱਖ ਰੱਖਦਿਆਂ ਕੁੱਝ ਸਕੱਤਰਾਂ ਦੇ ਵਿਭਾਗਾਂ ‘ਚ ਤਬਦੀਲੀ ਕੀਤੀ ਹੈ । ਸਕੱਤਰ ਪ੍ਰਤਾਪ ਸਿੰਘ ਪਾਸੋਂ ਗੁਰਦੁਆਰਾ ਸੈਕਸ਼ਨ 85 ਵਿਭਾਗ ਵਾਪਸ ਲੈਂਦਿਆਂ ਵਧੀਕ ਸਕੱਤਰ ਗੁਰਿੰਦਰ ਸਿੰਘ ਮਥਰੇਵਾਲ ਨੂੰ ਆਜ਼ਾਦਾਨਾ ਤੌਰ ‘ਤੇ ਗੁਰਦੁਆਰਾ ਸੈਕਸ਼ਨ 85 ਦਾ ਵਿਭਾਗ ਸੌਂਪਿਆ ਹੈ ।ਇਸ ਦੇ ਨਾਲ ਹੀ ਸ਼੍ਰੋਮਣੀ ਕਮੇਟੀ ਦੇ ਮੀਤ ਸਕੱਤਰ ਜਸਵਿੰਦਰ ਸਿੰਘ ਜੱਸੀ ਨੂੰ ਧਰਮ ਪ੍ਰਚਾਰ ਕਮੇਟੀ ਵਿਚ ਮੀਤ ਸਕੱਤਰ ਲਗਾਇਆ ਹੈ । ਧਰਮ ਪ੍ਰਚਾਰ ਕਮੇਟੀ ਦੇ ਮੀਤ ਸਕੱਤਰ ਗੁਰਦਿਆਲ ਸਿੰਘ ਨੂੰ ਜਸਵਿੰਦਰ ਸਿੰਘ ਜੱਸੀ ਦੀ ਥਾਂ ਤੇ ਟਰੱਸਟ ਵਿਭਾਗ, ਵਿਦੇਸ਼ ਵਿਭਾਗ ਤੇ ਵਿਦਿਆ ਵਿਭਾਗ ਸੌਂਪਿਆ ਹੈ। ਇਸ ਦੇ ਨਾਲ ਹੀ ਗੁਰਦੁਆਰਾ ਸੈਕਸ਼ਨ 85 ਤੇ ਫਲਾਇੰਗ ਵਿਭਾਗ ਦੇ ਇੰਚਾਰਜਾਂ ਨੂੰ ਆਪਸ ‘ਚ ਤਬਦੀਲ ਕੀਤਾ ਹੈ।
Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button