
ਮੋਹਾਲੀ ਦੇ ਗੁਰਦੁਆਰਾ ਅੰਬ ਸਾਹਿਬ ਦੀ 44 ਮਰਲੇ ਜ਼ਮੀਨ ਬਿਨਾਂ ਕਿਸੇ ਪ੍ਰਵਾਨਗੀ ਤੋਂ ਕੌਡੀਆਂ ਦੇ ਭਾਅ ਇਕ ਕਰੋੜ 32 ਲੱਖ ਰੁਪਏ ਵਿੱਚ ਵੇਚਣ ਨੂੰ ਲੈ ਕੇ ਮੋਹਾਲੀ ਦੇ ਥਾਣਾ ਸੋਹਾਣਾ ਵਿੱਚ ਮੈਨੇਜਰ ਰਜਿੰਦਰ ਸਿੰਘ ਸਮੇਤ ਸੱਤ ਵਿਅਕਤੀਆਂ ਉਤੇ ਮਾਮਲਾ ਦਰਜ ਕੀਤਾ ਗਿਆ ਹੈ। BNS ਦੀ ਦੀ ਧਾਰਾ 38/4336/2 338/2 340/2 61/2 ਦੇ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ।
ਪ੍ਰਾਪਤ ਜਾਣਕਾਰੀ ਅਨੁਸਾਰ ਖਰੀਦਦਾਰ ਤਲਵਿੰਦਰ ਸਿੰਘ ਸਮੇਤ ਬਲਜਿੰਦਰ ਸਿੰਘ, ਜਸਵੰਤ ਸਿੰਘ, ਗੁਰਵਿੰਦਰ ਸਿੰਘ, ਜਗਤਾਰ ਸਿੰਘ ਅਤੇ ਸਤਬੀਰ ਸਿੰਘ ਖਿਲਾਫ ਮਾਮਲਾ ਦਰਜ ਕੀਤਾ ਗਿਆ ਹੈ। ਬੀਤੇ ਦਿਨੀਂ ਐਸਜੀਪੀਸੀ ਦੇ ਨੁਮਾਇੰਦਿਆਂ ਵੱਲੋਂ ਡੀਸੀ ਮੋਹਾਲੀ ਤੇ ਐਸਐਸਪੀ ਮੋਹਾਲੀ ਨੂੰ ਇੱਕ ਲਿਖਤੀ ਸ਼ਿਕਾਇਤ ਦੇ ਕੇ ਮਾਮਲੇ ਦੀ ਜਾਂਚ ਕਰਨ ਉਪਰੰਤ ਮੁਕੱਦਮਾ ਦਰਜ ਕਰਨ ਲਈ ਮੰਗ ਪੱਤਰ ਦਿੱਤਾ ਸੀ, ਜਿਸ ਉਤੇ ਕਾਰਵਾਈ ਕਰਦੇ ਹੋਏ ਪੁਲਿਸ ਵੱਲੋਂ ਥਾਣਾ ਸੋਹਾਣਾ ਵਿੱਚ ਮਾਮਲਾ ਦਰਜ ਕੀਤਾ ਗਿਆ ਹੈ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.




