InternationalTop News

ਗੁਰਦੁਆਰਾ ਦਸ਼ਮੇਸ਼ ਕਲਚਰ ਸੈਂਟਰ ਕੈਲਗਰੀ ਨੂੰ ਅਣ-ਪਛਾਤੇ ਵਿਅਕਤੀਆਂ ਵਲੋਂ ਢਾਹੁਣ ਦੀ ਦਿੱਤੀ ਗਈ ਧਮਕੀ

ਗੁਰਦੁਆਰਾ ਦਸ਼ਮੇਸ਼ ਕਲਚਰ ਸੈਂਟਰ ਕੈਲਗਰੀ ਨੂੰ ਅਣ-ਪਛਾਤੇ ਵਿਅਕਤੀਆਂ ਵਲੋਂ ਢਾਹੁਣ ਦੀ ਧਮਕੀ ਦਿੱਤੀ ਗਈ ਹੈ। ਕਿਸੇ ਅਣ-ਪਛਾਤੇ ਵਿਅਕਤੀ ਵਲੋਂ ਪਹਿਲਾਂ ਗੁਰੂ ਘਰ ਫੋਨ ਆਇਆ ਤਾਂ ਕਹਿਣ ਲੱਗਾ ਕਿ ਗੁਰਦੁਆਰਾ ਸਾਹਿਬ ਦੀ ਪਾਰਕਿੰਗ ਖਾਲੀ ਕਰਵਾ ਦਿਓ, ਅਸੀਂ ਪਾਰਕਿੰਗ ਵਾਲੀ ਥਾਂ ’ਤੇ ਤਾਰਾਂ ਪਾਉਣੀਆਂ ਹਨ। ਬਾਅਦ ਵਿਚ ਆਪਣੇ ਆਪ ਨੂੰ ਕੰਪਨੀ ਦਾ ਸੀ. ਈ. ਓ. ਦੱਸਣ ਵਾਲੇ ਨੇ ਫੋਨ ’ਤੇ ਗੁਰਦੁਆਰਾ ਸਾਹਿਬ ਦੇ ਚੇਅਰਮੈਨ ਭਾਈ ਰਣਬੀਰ ਸਿੰਘ ਪਰਮਾਰ ਨਾਲ ਗੱਲ ਕਰਦਿਆਂ ਗੁਰੂ ਘਰ ਦੀ ਇਮਾਰਤ ਨੂੰ ਢਾਹੁਣ ਦੀ ਧਮਕੀ ਦਿੱਤੀ। ਪ੍ਰਬੰਧਕ ਕਮੇਟੀ ਨੇ ਪੁਲਿਸ ਕੋਲ ਸ਼ਿਕਾਇਤ ਦਰਜ ਕਰਵਾ ਦਿੱਤੀ ਹੈ। ਪਰਮਾਰ ਨੇ ਦੱਸਿਆ ਕਿ ਅਲਬਰਟਾ ਦੀ ਮੁੱਖ ਮੰਤਰੀ ਦੇ ਦਫ਼ਤਰ ਨੂੰ ਵੀ ਈ.ਮੇਲ ਕਰਕੇ ਸੂਚਿਤ ਕਰ ਦਿੱਤਾ ਗਿਆ ਹੈ। ਇਸ ਦੇ ਨਾਲ ਹੀ ਕੌਂਸਲਰ,ਸੰਸਦ ਮੈਬਰਾਂ ਅਤੇ ਵਿਧਾਇਕਾਂ ਨੂੰ ਵੀ ਸੂਚਿਤ ਕੀਤਾ ਗਿਆ ਹੈ। ਖ਼ਬਰ ਲਿਖਣ ਤੱਕ ਕਿਸੇ ਵੀ ਕੋਈ ਕਾਰਣ ਦਾ ਪਤਾ ਨਹੀ ਲੱਗਾ ਹੈ ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button