Press ReleasePunjabTop News

ਗੁਰਦੁਆਰਾ ਭਗਤ ਰਵਿਦਾਸ ਜੀ ਖੁਰਾਲਗੜ੍ਹ ਦੇ ਨੁਮਾਇੰਦਿਆਂ ਨੇ ਐਡਵੋਕੇਟ ਧਾਮੀ ਨਾਲ ਕੀਤੀ ਮੁਲਾਕਾਤ

ਅੰਮ੍ਰਿਤਸਰ : ਗੁਰਦੁਆਰਾ ਭਗਤ ਰਵਿਦਾਸ ਜੀ ਖੁਰਾਲਗੜ੍ਹ (ਹੁਸ਼ਿਆਰਪੁਰ) ਦੇ ਮੁੱਖ ਸੇਵਾਦਾਰ ਭਾਈ ਕੇਵਲ ਸਿੰਘ ਚਾਕਰ ਦੀ ਅਗਵਾਈ ਵਿਚ ਇਕ ਵਫ਼ਦ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨਾਲ ਮੁਲਾਕਾਤ ਕਰਕੇ ਭਾਈਚਾਰਕ ਸਾਂਝਾ ਦੀ ਮਜ਼ਬੂਤੀ ਲਈ ਵਿਚਾਰ ਵਟਾਂਦਰਾ ਕੀਤਾ। ਭਾਈ ਕੇਵਲ ਸਿੰਘ ਚਾਕਰ ਅਤੇ ਉਨ੍ਹਾਂ ਨਾਲ ਆਏ ਨੁਮਾਇੰਦਿਆਂ ਨੇ ਐਡਵੋਕੇਟ ਧਾਮੀ ਨੂੰ ਸਿੱਖ ਸਮਾਜ ਅੰਦਰ ਜਾਤੀ ਵਿਤਕਰੇ ਨਾਲ ਸਬੰਧਤ ਘਟਨਾਵਾਂ ਨੂੰ ਰੋਕਣ ਲਈ ਯਤਨ ਕਰਨ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਸਿੱਖ ਜਗਤ ਦੀ ਪ੍ਰਤੀਨਿਧ ਸੰਸਥਾ ਹੈ ਅਤੇ ਸਭ ਦਾ ਫ਼ਰਜ਼ ਹੈ ਕਿ ਇਸ ਨਾਲ ਰਲ ਕੇ ਪੰਥ ਦੀ ਚੜ੍ਹਦੀ ਕਲਾ ਲਈ ਯਤਨ ਕੀਤੇ ਜਾਣ।

ਕੇਂਦਰ ਨੇ ਬੀਬਾ ਬਾਦਲ ਲਈ ਸੁਣਾਇਆ ਹੁਕਮ, Sukhbir Badal ਨੇ ਮੰਗੀ CBI ਜਾਂਚ | D5 Channel Punjabi

ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਸਿੱਖ ਕੌਮ ਦੀ ਖੂਬਸੂਰਤੀ ਹੈ ਕਿ ਇਸ ਵਿਚ ਵੱਖ-ਵੱਖ ਵਰਗਾਂ ਦਾ ਮਾਣ ਤਾਣ ਹੈ। ਗੁਰੂ ਸਾਹਿਬਾਨ ਨੇ ਸਿੱਖਾਂ ਨੂੰ ਜਾਤ ਪਾਤ ਤੋਂ ਉੱਪਰ ਚੁੱਕਦਿਆਂ ਭਾਈਚਾਰਕ ਸਾਂਝ ਮਜ਼ਬੂਤ ਕਰਨ ਲਈ ਸਾਂਝੀਵਾਲਤਾ ਦਾ ਉਪਦੇਸ਼ ਦ੍ਰਿੜ੍ਹ ਕਰਵਾਇਆ। ਉਨ੍ਹਾਂ ਕਿਹਾ ਕਿ ਜਾਤੀ ਵਿਤਕਰੇ ਨੂੰ ਸਿੱਖ ਜਗਤ ਅੰਦਰ ਕੋਈ ਥਾਂ ਨਹੀਂ ਹੈ ਅਤੇ ਹਰ ਸਿੱਖ ਦਾ ਫ਼ਰਜ਼ ਹੈ ਕਿ ਗੁਰੂ ਸਾਹਿਬਾਨ ਵੱਲੋਂ ਦਰਸਾਏ ਰਸਤੇ ’ਤੇ ਚਲੱਚਿਆਂ ਭਰਾਤਰੀ ਭਾਵ ਨੂੰ ਹੋਰ ਮਜ਼ਬੂਤ ਕੀਤਾ ਜਾਵੇ। ਇਸ ਮੌਕੇ ਧਰਮ ਪ੍ਰਚਾਰ ਕਮੇਟੀ ਦੇ ਮੈਂਬਰ ਭਾਈ ਅਜਾਇਬ ਸਿੰਘ ਅਭਿਆਸੀ, ਵਧੀਕ ਸਕੱਤਰ ਸ. ਪ੍ਰਤਾਪ ਸਿੰਘ, ਮੀਤ ਸਕੱਤਰ ਸ. ਕੁਲਵਿੰਦਰ ਸਿੰਘ ਰਮਦਾਸ, ਸ. ਬਲਵਿੰਦਰ ਸਿੰਘ ਕਾਹਲਵਾਂ, ਇੰਚਾਰਜ ਸ. ਸ਼ਾਹਬਾਜ਼ ਸਿੰਘ, ਸ. ਮੇਜਰ ਸਿੰਘ, ਵਫ਼ਦ ਮੈਂਬਰ ਭਾਈ ਨਰੇਸ਼ ਸਿੰਘ, ਭਾਈ ਵਿਸ਼ਾਲ ਸਿੰਘ, ਸ. ਪਰਮਜੀਤ ਸਿੰਘ, ਸ. ਨਿਰਮਲਜੀਤ ਸਿੰਘ, ਸ੍ਰੀ ਸੀਤਾ ਰਾਮ, ਸ੍ਰੀ ਰਾਮ ਕੁਮਾਰ ਆਦਿ ਮੌਜੂਦ ਸਨ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button