Press ReleasePunjabTop News

ਗੁਰਦੁਆਰਾ ਸਤਲਾਣੀ ਸਾਹਿਬ ਦੀ ਜ਼ਮੀਨ ਤੇ ਕਬਜ਼ਾ ਕਰਨ ਆਏ ਹਰਪਾਲ ਸਿੰਘ ਯੂ.ਕੇ. ਸਮੇਤ 20 ਲੋਕਾਂ ਖ਼ਿਲਾਫ਼ ਪਰਚਾ ਦਰਜ

ਅੰਮ੍ਰਿਤਸਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ ਹੇਠ ਇਤਿਹਾਸਕ ਗੁਰਦੁਆਰਾ ਗੁਰੂਸਰ ਸਤਲਾਣੀ ਸਾਹਿਬ ਹੁਸ਼ਿਆਰ ਨਗਰ (ਅੰਮ੍ਰਿਤਸਰ) ਦੀ ਮਾਲਕੀ ਜ਼ਮੀਨ ’ਤੇ ਕਬਜ਼ਾ ਕਰਨ ਦੀ ਕੋਸ਼ਿਸ਼ ਕਰਨ ਦੀ ਨੀਅਤ ਨਾਲ ਆਏ ਹਰਪਾਲ ਸਿੰਘ ਯੂ.ਕੇ. ਤੇ ਉਨ੍ਹਾਂ ਦੇ ਵੀਹ ਸਾਥੀਆਂ ਖ਼ਿਲਾਫ਼ ਅੰਮ੍ਰਿਤਸਰ ਸ਼ਹਿਰੀ ਪੁਲੀਸ ਦੇ ਥਾਣਾ ਬੀ ਡਿਵੀਜ਼ਨ ਵੱਲੋਂ ਪਰਚਾ ਦਰਜ ਕੀਤਾ ਗਿਆ ਹੈ। ਇਹ ਪਰਚਾ ਗੁਰਦੁਆਰਾ ਸਤਲਾਣੀ ਸਾਹਿਬ ਦੇ ਮੈਨੇਜਰ ਦੀ ਸ਼ਿਕਾਇਤ ’ਤੇ ਕੀਤਾ ਗਿਆ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਵਧੀਕ ਸਕੱਤਰ ਸ. ਪ੍ਰਤਾਪ ਸਿੰਘ ਨੇ ਦੱਸਿਆ ਕਿ 2 ਅਕਤੂਬਰ ਨੂੰ ਤੜਕੇ ਸਵੇਰੇ ਹਰਪਾਲ ਸਿੰਘ ਯੂ.ਕੇ. ਆਪਣੇ 20-25 ਸਾਥੀਆਂ ਨਾਲ ਗੁਰਦੁਆਰਾ ਸਤਲਾਣੀ ਸਾਹਿਬ ਦੀ ਮਾਲਕੀ ਜ਼ਮੀਨ ਸ਼ੈਲਰ ਰਕਬਾ ਸੁਲਤਾਨਵਿੰਡ ਅਰਬਨ ਅੰਤਰਯਾਮੀ ਕਾਲੋਨੀ ਅੰਮ੍ਰਿਤਸਰ ਦੀ ਕੰਧ ਤੋੜ ਕੇ ਅੰਦਰ ਗਿਆ ਤੇ ਹਨ੍ਹੇਰੇ ਦਾ ਫਾਇਦਾ ਉਠਾਉਂਦਿਆਂ ਉਹ ਲੱਖਾਂ ਰੁਪਏ ਦਾ ਸਾਮਾਨ ਚੋਰੀ ਕਰਕੇ ਲੈ ਗਿਆ ਹੈ।

ਟੁੱਟੀ SGPC ਬਾਦਲਾਂ ਦਾ ਰਾਜ ਖ਼ਤਮ? Vidhan Sabha ’ਚ ਮਤਾ ਪਾਸ, ਪਿਆ ਘੜਮੱਸ? ਸਾਬਕਾ CM ICU ’ਚ ਦਾਖਲ

ਉਨ੍ਹਾਂ ਦੱਸਿਆ ਕਿ ਇਸ ਬਾਰੇ ਪਤਾ ਲਗਣ ’ਤੇ ਗੁਰਦੁਆਰਾ ਸਤਲਾਣੀ ਸਾਹਿਬ ਦੇ ਮੈਨੇਜਰ ਵੱਲੋਂ ਪੁਲਸ ਥਾਣਾ ਬੀ ਡਵੀਜ਼ਨ ਦੇ ਐੱਸ.ਐੱਚ.ਓ. ਨੂੰ ਫੋਨ ਤੇ ਜਾਣਕਾਰੀ ਦਿੱਤੀ ਤੇ ਉਪਰੰਤ ਲਿਖਤੀ ਸ਼ਿਕਾਇਤ ਵੀ ਕੀਤੀ ਗਈ। ਪੁਲਸ ਥਾਣਾ ਬੀ ਡਵੀਜ਼ਨ ਦੇ ਥਾਣਾ ਮੁਖੀ ਤੇ ਉਨ੍ਹਾਂ ਦੀ ਟੀਮ ਮੌਕੇ ’ਤੇ ਪੁਜੀ ਤਾਂ ਦੋਸ਼ੀ ਹਰਪਾਲ ਸਿੰਘ ਯੂ.ਕੇ. ਤੇ ਉਸ ਦੇ ਸਾਥੀ ਹਨੇਰੇ ਦਾ ਫ਼ਾਇਦਾ ਲੈਂਦੇ „ਭੱਜਣ ਵਿੱਚ ਸਫਲ ਹੋ ਗਏ। ਪੁਲੀਸ ਥਾਣਾ ਬੀ ਡਿਵੀਜ਼ਨ ਵਿਖੇ ਦੋਸ਼ੀ ਹਰਪਾਲ ਸਿੰਘ ਯੂ.ਕੇ. ਅਤੇ ਉਨ੍ਹਾਂ ਦੇ ਸਾਥੀਆਂ ’ਤੇ ਪਰਚਾ ਦਰਜ ਕਰਵਾ ਦਿੱਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਇਸ ਤੋਂ ਪਹਿਲਾਂ ਵੀ ਹਰਪਾਲ ਸਿੰਘ ਨੇ ਕਬਜ਼ਾ ਕਰਨ ਦੀ ਕੋਸ਼ਿਸ਼ ਕੀਤੀ ਸੀ ਜਿਸ ਬਾਰੇ 9 ਜੁਲਾਈ 2022 ਨੂੰ ਥਾਣਾ ਬੀ. ਡਵੀਜ਼ਨ ਵਿਖੇ ਦਰਖਾਸਤ ਦਿੱਤੀ ਗਈ ਸੀ।

ਹੁਣ ਨਹੀਂ ਟਲਦੇ Kisan, ਸਰਕਾਰ ਨੂੰ ਲੈਣਾ ਪਊ ਵੱਡਾ ਫੈਸਲਾ, ਕਿਸਾਨਾਂ ਨੂੰ ਮਿਲੂ ਇਨਸਾਫ਼ | D5 Channel Punjabi

ਪ੍ਰਤਾਪ ਸਿੰਘ ਨੇ ਦੱਸਿਆ ਕਿ ਸ਼੍ਰੋਮਣੀ ਕਮੇਟੀ ਵੱਲੋਂ ਦੋਸ਼ੀ ਹਰਪਾਲ ਸਿੰਘ ਤੇ ਉਨ੍ਹਾਂ ਦੇ ਸਾਥੀਆਂ ਵੱਲੋਂ ਕੰਧ ਤੋੜ ਕੇ ਕਬਜ਼ਾ ਕਰਨ ਦੀ ਕੋਸ਼ਿਸ਼ ਦੇ ਨਾਲ ਨਾਲ ਗੁਰਦੁਆਰਾ ਸਾਹਿਬ ਦੀ ਮਾਲਕੀ ਜ਼ਮੀਨ ਅੰਦਰ ਪਏ ਲੋਹੇ ਦੇ ਗਾਡਰ, ਸਰੀਆ, ਬਾਲੇ, ਲੋਹੇ ਦੇ ਐਂਗਲ ਅਤੇ ਸੀਮਿੰਟ ਦੀਆਂ ਟੀਨਾ ਚੋਰੀ ਕਰਕੇ ਲੈ ਜਾਣ ਸੰਬੰਧੀ ਵੀ ਇਕ ਹੋਰ ਦਰਖਾਸਤ ਪੁਲੀਸ ਥਾਣਾ ਬੀ ਡਵੀਜ਼ਨ ਵਿਖੇ ਦਿੰਦਿਆਂ ਦੋਸ਼ੀ ਹਰਪਾਲ ਸਿੰਘ ਖ਼ਿਲਾਫ਼ ਚੋਰੀ ਦਾ ਪਰਚਾ ਦਰਜ ਕਰਨ ਦੀ ਮੰਗ ਕੀਤੀ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button