Press ReleaseBreaking NewsD5 specialNewsPunjabTop News

ਗੁਰਦੁਆਰਾ ਸ੍ਰੀ ਮੰਜੀ ਸਾਹਿਬ ਵਿਖੇ ਮਾਤਾ ਸੁੰਦਰ ਕੌਰ ਜੀ ਦਾ ਜਨਮ ਦਿਹਾੜਾ ਸ਼ਰਧਾ ਨਾਲ ਮਨਾਇਆ

ਅੰਮ੍ਰਿਤਸਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਵੱਲੋਂ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਮਾਤਾ ਸੁੰਦਰ ਕੌਰ ਜੀ ਦਾ ਜਨਮ ਦਿਹਾੜਾ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਇਸ ਸਬੰਧੀ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਮਗਰੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਹਰਭਿੰਦਰ ਸਿੰਘ ਦੇ ਜਥੇ ਵੱਲੋਂ ਸੰਗਤਾਂ ਨੂੰ ਇਲਾਹੀ ਗੁਰਬਾਣੀ ਦਾ ਕੀਰਤਨ ਸਰਵਣ ਕਰਵਾਇਆ ਗਿਆ ਅਤੇ ਅਰਦਾਸ ਭਾਈ ਸੁਲਤਾਨ ਸਿੰਘ ਨੇ ਕੀਤੀ। ਇਸ ਮੌਕੇ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੇ ਕਥਾਵਾਚਕ ਭਾਈ ਹਰਮਿੱਤਰ ਸਿੰਘ ਨੇ ਮਾਤਾ ਸੁੰਦਰ ਕੌਰ ਜੀ ਦੇ ਜੀਵਨ ਇਤਿਹਾਸ ਅਤੇ ਸਿੱਖ ਧਰਮ ’ਚ ਉਨ੍ਹਾਂ ਵੱਲੋਂ ਪਾਏ ਗਏ ਯੋਗਦਾਨ ਤੋਂ ਸੰਗਤਾਂ ਨੂੰ ਜਾਣੂੰ ਕਰਵਾਇਆ।

ਫੇਰ ਹੋਣਗੇ ਕਿਸਾਨਾਂ ਦੇ ਪੁਲਿਸ ਨਾਲ ਟਾਕਰੇ,ਟੁੱਟਣਗੇ ਬੈਰੀਕੇਡ,ਲੱਖਾਂ ਟਰੈਕਟਰ ਦਿੱਲੀ ਨੂੰ ਹੋਏ ਸਿੱਧੇ!

ਉਨ੍ਹਾਂ ਮਾਤਾ ਸੁੰਦਰ ਕੌਰ ਜੀ ਦੇ ਜਨਮ ਦਿਹਾੜੇ ਦੀ ਸੰਗਤਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਸਾਨੂੰ ਉਨ੍ਹਾਂ ਦੇ ਜੀਵਨ ਤੋਂ ਪ੍ਰੇਰਨਾ ਲੈਣੀ ਚਾਹੀਦੀ ਹੈ ਅਤੇ ਬਾਣੀ ਤੇ ਬਾਣੇ ਦੇ ਧਾਰਨੀ ਬਣਕੇ ਗੁਰੂ ਸਾਹਿਬ ਦੀਆਂ ਖ਼ੁਸ਼ੀਆਂ ਪ੍ਰਾਪਤ ਕਰਨੀਆਂ ਚਾਹੀਦੀਆਂ ਹਨ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਐਡਵੋਕੇਟ ਭਗਵੰਤ ਸਿੰਘ ਸਿਆਲਕਾ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸ. ਗੁਰਿੰਦਰ ਸਿੰਘ ਮਥਰੇਵਾਲ, ਮੀਤ ਸਕੱਤਰ ਸ. ਸੁਖਬੀਰ ਸਿੰਘ, ਸੁਪ੍ਰਿੰਟੈਂਡੈਂਟ ਸ. ਮਲਕੀਤ ਸਿੰਘ ਬਹਿੜਵਾਲ, ਸ. ਬਘੇਲ ਸਿੰਘ ਸਮੇਤ ਸੰਗਤਾਂ ਹਾਜ਼ਰ ਸਨ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button