Breaking NewsD5 specialNewsPress ReleasePunjabTop News

ਗੁਰਦੁਆਰਾ ਸ੍ਰੀ ਮੰਜੀ ਸਾਹਿਬ ਵਿਖੇ ਮਨਾਇਆ ਸ੍ਰੀ ਗੁਰੂ ਹਰਿਰਾਇ ਸਾਹਿਬ ਜੀ ਦਾ ਗੁਰਗੱਦੀ ਦਿਵਸ

ਅੰਮ੍ਰਿਤਸਰ : ਸੱਤਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਰਾਇ ਸਾਹਿਬ ਜੀ ਦੇ ਗੁਰਤਾਗੱਦੀ ਦਿਵਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਦਰਬਾਰ ਸਾਹਿਬ ਨਾਲ ਸਬੰਧਤ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਗੁਰਮਤਿ ਸਮਾਗਮ ਕਰਵਾਇਆ ਗਿਆ। ਇਸ ਸਬੰਧ ਵਿਚ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਮਗਰੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਕਵਲਦੀਪ ਸਿੰਘ ਦੇ ਜਥੇ ਨੇ ਗੁਰਬਾਣੀ ਦਾ ਰਸ-ਭਿੰਨਾ ਕੀਰਤਨ ਕੀਤਾ ਅਤੇ ਭਾਈ ਪ੍ਰੇਮ ਸਿੰਘ ਨੇ ਅਰਦਾਸ ਕੀਤੀ। ਇਸ ਮੌਕੇ ਸਿੰਘ ਸਾਹਿਬ ਗਿਆਨੀ ਬਲਵਿੰਦਰ ਸਿੰਘ ਨੇ ਸ੍ਰੀ ਗੁਰੂ ਹਰਿਰਾਇ ਸਾਹਿਬ ਜੀ ਦੇ ਜੀਵਨ ਇਤਿਹਾਸ ਤੋਂ ਸੰਗਤ ਨੂੰ ਜਾਣੂ ਕਰਵਾਇਆ। ਉਨ੍ਹਾਂ ਸੰਗਤ ਨੂੰ ਗੁਰੂ ਸਾਹਿਬ ਜੀ ਦੇ ਗੁਰਗੱਦੀ ਦਿਵਸ ਦੀ ਵਧਾਈ ਦਿੱਤੀ।

CM ਭਗਵੰਤ ਮਾਨ ਦਾ ਫੈਸਲਾ, ਪ੍ਰਾਈਵੇਟ ਸਕੂਲਾਂ ਦੀ ਫੀਸਾਂ ‘ਤੇ ਕੀਤਾ ਐਲਾਨ, ਮਾਪਿਆਂ ਲਈ ਖ਼ੁਸ਼ਖ਼ਬਰੀ|D5 Channel Punjabi

ਇਸੇ ਦੌਰਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸ੍ਰੀ ਗੁਰੂ ਹਰਿਰਾਇ ਸਾਹਿਬ ਜੀ ਦੇ ਗੁਰਗੱਦੀ ਦਿਵਸ ਦੀ ਵਧਾਈ ਦਿੰਦਿਆਂ ਸੰਗਤਾਂ ਨੂੰ ਗੁਰੂ ਸਾਹਿਬ ਦੇ ਜੀਵਨ ਤੋਂ ਸੇਧ ਲੈਣ ਦੀ ਪ੍ਰੇਰਣਾ ਕੀਤੀ। ਉਨ੍ਹਾਂ ਕਿਹਾ ਕਿ ਕੁਦਰਤੀ ਵਾਤਾਵਰਨ ਨੂੰ ਉਤਸ਼ਾਹਤ ਕਰਨ ਲਈ ਗੁਰੂ ਸਾਹਿਬ ਦਾ ਜੀਵਨ ਪ੍ਰੇਰਣਾ ਸਰੋਤ ਹੈ, ਜਿਸ ਤੋਂ ਸੇਧ ਪ੍ਰਾਪਤ ਕਰਕੇ ਸਾਨੂੰ ਆਪਣੇ ਚੌਗਿਰਦੇ ਅੰਦਰ ਹਰਿਆਵਲ ਪੈਦਾ ਕਰਨ ਲਈ ਯਤਨ ਕਰਨੇ ਚਾਹੀਦੇ ਹਨ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਵਧੀਕ ਸਕੱਤਰ ਸ. ਪ੍ਰਤਾਪ ਸਿੰਘ, ਮੀਤ ਸਕੱਤਰ ਸ. ਕੁਲਵਿੰਦਰ ਸਿੰਘ ਰਮਦਾਸ, ਸ. ਸਕੱਤਰ ਸਿੰਘ, ਸ. ਬਲਵਿੰਦਰ ਸਿੰਘ ਕਾਹਲਵਾਂ, ਸ. ਸੁਖਬੀਰ ਸਿੰਘ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸ. ਸੁਲੱਖਣ ਸਿੰਘ ਭੰਗਾਲੀ, ਸੁਪ੍ਰਿੰਟੈਂਡੈਂਟ ਸ. ਮਲਕੀਤ ਸਿੰਘ ਬਹਿੜਵਾਲ, ਮੀਤ ਮੈਨੇਜਰ ਸ. ਨਿਸ਼ਾਨ ਸਿੰਘ ਅਤੇ ਸੰਗਤਾਂ ਮੌਜੂਦ ਸਨ।

 

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button