Press ReleasePunjabTop News

ਗੁਰਦੁਆਰਾ ਸੰਤ ਕੰਬਲੀ ਵਾਲਾ ਵਿਖੇ ਮਹਾਨ ਜਰਨੈਲ ਜੱਸਾ ਸਿੰਘ ਰਾਮਗੜ੍ਹੀਆ ਦੀ ਜਨਮ ਸ਼ਤਾਬਦੀ ਮਨਾਈ

ਪੂਰਨਮਾਸ਼ੀ ਦਾ ਦਿਹਾੜਾ ਵੀ ਸੰਗਤਾਂ ਨੇ ਗੁਰੂ ਘਰ ਮੱਥਾ ਟੇਕ ਕੇ ਮਨਾਇਆ

ਪਟਿਆਲਾ : ਗੁਰਦੁਆਰਾ ਸੰਤ ਕੰਬਲੀ ਵਾਲਾ ਵਿਖੇ ਭਾਈ ਜੱਸਾ ਸਿੰਘ ਰਾਮਗੜ੍ਹੀਆ ਦੀ 300 ਸਾਲਾ ਜਨਮ ਸ਼ਤਾਬਦੀ ਸੰਤ ਮਹਾਂਪੁਰਸ਼ ਬਾਬਾ ਨਛੱਤਰ ਸਿੰਘ ਕਾਲੀ ਕੰਬਲੀ ਵਾਲਿਆਂ ਦੀ ਯੋਗ ਵਿਚ ਅਗਵਾਈ ਵਿਚ ਮਨਾਈ। ਇਸ ਮੌਕੇ ਗੁਰਦੁਆਰਾ ਸਾਹਿਬ ਵਿਖੇ ਪੂਰਨਮਾਸ਼ੀ ਦਾ ਸ਼ੁਭ ਦਿਹਾੜਾ ਵੀ ਸੰਗਤਾਂ ਵੱਲੋਂ ਸ਼ਰਧਾ ਭਾਵਨਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਗੁਰਦੁਆਰਾ ਸਾਹਿਬ ਵਿਖੇ ਪੂਨਮਾਸ਼ੀ ਦੇ ਦਿਹਾੜੇ ’ਤੇ ਰੱਖੇ ਗਏ ਸ੍ਰੀ ਆਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ ਅਤੇ ਧਾਰਮਕ ਦੀਵਾਨ ਵੀ ਸਜਾਏ ਗਏ। ਦੀਵਾਨਾਂ ਵਿਚ ਸੰਗਤਾਂ ਨੂੰ ਗੁਰ ਇਤਿਹਾਸ ਨਾਲ ਜੋੜਦਿਆਂ ਭਾਈ ਗੁਰਦੀਪ ਸਿੰਘ ਨੇ ਸਿੱਖ ਇਤਿਹਾਸ ਦੇ ਮਹਾਨ ਜਰਨੈਲ ਬਾਬਾ ਜੱਸਾ ਸਿੰਘ ਰਾਮਗੜ੍ਹੀਆ ਨਾਲ ਸਬੰਧਤ ਵੀ ਜਾਣੂੰ ਕਰਵਾਇਆ।

ਚਮਕੀਲੇ ਦੇ ਸਾਂਢੂ ਦਾ ਬੰਬੇ ਤੱਕ ਗੁੰਜਿਆ ਨਾਮ, ਕਿਵੇਂ ਕਰਵਾਇਆ ਸੀ ਅਮਰਜੋਤ ਤੇ ਚਮਕੀਲੇ ਦਾ ਵਿਆਹ |D5 Channel Punjabi

ਇਸ ਮੌਕੇ ਸੰਤ ਮਹਾਂਪੁਰਸ਼ ਬਾਬਾ ਨਛੱਤਰ ਸਿੰਘ ਕਾਲੀ ਕੰਬਲੀ ਵਾਲਿਆਂ ਨੇ ਕਿਹਾ ਕਿ ਬਾਬਾ ਜੱਸਾ ਸਿੰਘ ਦੀ ਸਿੱਖ ਕੌਮ ਨੂੰ ਬਹੁਤ ਵੱਡੀ ਦੇਣ ਹੈ। ਇਸ ਦੌਰਾਨ ਸ਼ੋ੍ਰਮਣੀ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਵੀ ਉਚੇਚੇ ਤੌਰ ’ਤੇ ਹਾਜ਼ਰ ਸਨ। ਗੁਰਦੁਆਰਾ ਸਾਹਿਬ ਸੰਤ ਕੰਬਲੀ ਵਾਲਾ ਵਿਖੇ ਲੋਕਾਂ ਦੀ ਭਲਾਈ ਲਈ ਮਾਤਾ ਜਗੀਰ ਕੌਰ ਰਾਜਿੰਦਰ ਸਿੰਘ ਚੈਰੀਟੇਬਲ ਲੈਬੋਟਰੀ ਦੀ ਸ਼ੁਰੂਆਤ ਅੱਜ ਸੰਤ ਕੰਬਲੀ ਵਾਲਿਆਂ ਅਤੇ ਪ੍ਰੋ. ਕਿਰਪਾਲ ਸਿੰਘ ਬਡੂੰਗਰ ਵੱਲੋਂ ਕੀਤੀ ਗਈ। ਉਨ੍ਹਾਂ ਦੱਸਿਆ ਕਿ ਲੈਬੋਟਰੀ ਵਿਚ 70 ਫੀਸਦੀ ਡਿਸਕਾਊਂਟ ’ਤੇ ਸਾਰੇ ਟੈਸਟ ਕੀਤੇ ਜਾਣਗੇ।

CM ਕੋਲ ਪਹੁੰਚੀ ਅਸ਼ਲੀਲ ਵੀਡੀਓ ਦੀ ਜਾਂਚ ਰਿਪੋਰਟ, ਖੁੱਲ੍ਹ ਗਿਆ ਭੇਤ, ਮੰਤਰੀ ਦਾ ਲੱਗਿਆ ਨੰਬਰ! D5 Channel Punjabi

ਇਸ ਮੌਕੇ ਭਾਈ ਬਹਾਦਰ ਸਿੰਘ, ਭਾਈ ਮਨਦੀਪ ਸਿੰਘ, ਸੰਤ ਮਹਾਂਪੁਰਸ਼ਾਂ ਵੱਲੋਂ ਸਨਮਾਨਤ ਵੀ ਕੀਤਾ ਗਿਆ। ਇਸ ਮੌਕੇ ਹੋਰਨਾਂ ਤੋਂ ਇਲਾਵਾ ਭਾਈ ਗੁਰਮੀਤ ਸਿੰਘ ਬਿੱਟੂ ਸਲੇਮਪੁਰ, ਮਲਕੀਤ ਸਿੰਘ ਖੰਨਾ, ਪਰਮਜੀਤ ਸਿੰਘ ਅਤੇ ਵੱਡੀ ਗਿਣਤੀ ਵਿਚ ਸੰਗਤਾਂ ਆਦਿ ਹਾਜ਼ਰ ਸਨ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button