PunjabTop News

ਗੁਰਦੁਆਰੇ ਸਿੱਖ ਕੌਮ ਲਈ ਆਪਸੀ ਜਾਣ-ਪਛਾਣ ਤੇ ਸਮੱਸਿਆਵਾਂ ਦੇ ਹੱਲ ਲਈ ਜੁੜ ਬੈਠਣ ਦੇ ਵੀ ਕੇਂਦਰ : ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ

ਗੁਰਦੁਆਰਾ ਸਾਹਿਬ ਖ਼ਾਲਸਾ ਦੀਵਾਨ ਹਾਂਗ ਕਾਂਗ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਿਰਜਣਾ ਦਿਹਾੜੇ ਨੂੰ ਸਮਰਪਿਤ ਕਰਵਾਏ ਗਏ ਗੁਰਮਤਿ ਸਮਾਗਮ ਮੌਕੇ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ (Sri Akal Takht Sahib) ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਸੰਗਤ ਨੂੰ ਕੌਮੀ ਹਿੱਤਾਂ ਲਈ ਕਾਰਜ ਕਰਨ, ਪੰਥ ਤੇ ਪੰਜਾਬ ਨਾਲ ਜੁੜੇ ਰਹਿਣ, ਨਵੀਂ ਪੀੜ੍ਹੀ ਨੂੰ ਸਿੱਖੀ ਤੇ ਮਾਂ-ਬੋਲੀ ਗੁਰਮੁਖੀ ਪੰਜਾਬੀ ਨਾਲ ਜੋੜਣ ਅਤੇ ਕੇਂਦਰੀ ਸਿੱਖ ਸੰਸਥਾਵਾਂ ਨੂੰ ਤਕੜਾ ਰੱਖਣ ਦੀ ਪ੍ਰੇਰਣਾ ਕੀਤੀ। ਉਨ੍ਹਾਂ ਕਿਹਾ ਕਿ ਅੱਜ ਜਦੋਂ ਸਿੱਖ ਵਿਸ਼ਵ ਪੱਧਰ ਉੱਤੇ ਵੱਸਦੇ ਹਨ ਇਹ ਹੋਰ ਵੀ ਜ਼ਰੂਰੀ ਹੈ ਕਿ ਉਹ ਸ੍ਰੀ ਅਕਾਲ ਤਖ਼ਤ ਸਾਹਿਬ ਨਾਲ ਕੇਂਦਰਿਤ ਤੇ ਜੁੜੇ ਰਹਿਣ।

ਸਮਾਗਮ ਦੌਰਾਨ ਗੁਰਦੁਆਰਾ ਸਾਹਿਬ ਵਿਖੇ ਭਰਵੀਂ ਸੰਗਤ ਨੇ ਹਾਜ਼ਰੀ ਭਰੀ, ਭਾਈ ਰਣਬੀਰ ਸਿੰਘ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਤਰਨ ਤਾਰਨ ਦੇ ਰਾਗੀ ਜਥੇ ਨੇ ਗੁਰਬਾਣੀ ਕੀਰਤਨ ਕੀਤਾ ਅਤੇ ਭਾਈ ਅਜੀਤਪਾਲ ਸਿੰਘ ਸਫ਼ਰੀ ਦੇ ਢਾਡੀ ਜਥੇ ਨੇ ਵਾਰਾਂ ਨਾਲ ਸੰਗਤ ਨੂੰ ਸਿੱਖ ਤੇ ਗੁਰ ਇਤਿਹਾਸ ਨਾਲ ਜੋੜਿਆ। ਇਹ ਇਤਿਹਾਸ ਵਿੱਚ ਪਹਿਲਾ ਮੌਕਾ ਬਣਿਆ ਜਦੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਹਾਂਗ ਕਾਂਗ ਦੀ ਧਰਤੀ ਉੱਤੇ ਸਿੱਖੀ ਪ੍ਰਚਾਰ ਪ੍ਰਸਾਰ ਅਤੇ ਸੰਗਤ ਨਾਲ ਵਿਚਾਰ ਵਟਾਂਦਰੇ ਲਈ ਪੁੱਜੇ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button