ਗੁਰਪੁਰਬ ਦਿਵਸ ਤੋਂ ਲੈ ਕੇ 15 ਦਿਨ ਚੱਲੇ ਵਿਧਾਨ ਸਭਾ ਦਾ ਇਜਲਾਸ: ਹਰਪਾਲ ਸਿੰਘ ਚੀਮਾ

‘ਆਪ’ ਵਿਧਾਇਕ ਦਲ ਦੀ ਬੈਠਕ ’ਚ ਨਿਸ਼ਾਨੇ ’ਤੇ ਰਹੇ ਕੈਪਟਨ ਅਤੇ ਨਵਜੋਤ ਸਿੱਧੂ
ਕਾਂਗਰਸ ਸਰਕਾਰ ’ਤੇ ਲੋਕ ਮੁੱਦਿਆਂ ਤੋਂ ਭੱਜਣ ਦਾ ਲਾਇਆ ਦੋਸ਼
ਕਿਸਾਨਾਂ ਅਤੇ ਔਰਤਾਂ ’ਤੇ ਢਾਹੇ ਜਾ ਰਹੇ ਤਸ਼ੱਦਦ ਦੀ ਕੀਤੀ ਨਿੰਦਾ
ਚੰਡੀਗੜ੍ਹ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਵਿਧਾਇਕ ਦਲ ਦੀ ਬੈਠਕ ’ਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਨਾਲ-ਨਾਲ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਵੀ ਨਿਸ਼ਾਨੇ ’ਤੇ ਰਹੇ ਅਤੇ ਸੱਤਾਧਾਰੀ ਕਾਂਗਰਸ ਉਤੇ ਲੋਕ ਮੁੱਦਿਆਂ ਤੋਂ ਭੱਜਣ ਦਾ ਦੋਸ਼ ਲਾਇਆ। ਇਸ ਦੇ ਨਾਲ ਹੀ 3 ਸਤੰਬਰ ਨੂੰ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਉਤਸਵ ਨੂੰ ਸਮਰਪਿਤ ਇੱਕ ਰੋਜ਼ਾ ਵਿਧਾਨ ਸਭਾ ਦੇ ਇਜਲਾਸ ਨੂੰ ਘੱਟੋ-ਘੱਟ 15 ਦਿਨ ਹੋਰ ਅੱਗੇ ਵਧਾਉਣ ਦੀ ਮੰਗ ਕੀਤੀ ਗਈ ਤਾਂਕਿ ਖੇਤੀ ਸੰਕਟ, ਮਹਿੰਗੀ ਬਿਜਲੀ ਅਤੇ ਮਾਫ਼ੀਆ ਸਮੇਤ ਲੋਕਾਂ ਨੂੰ ਪ੍ਰਭਾਵਿਤ ਕਰ ਰਹੇ ਸਾਰੇ ਮੁੱਦਿਆਂ ’ਤੇ ਸਦਨ ’ਚ ਵਿਚਾਰ ਚਰਚਾ ਕੀਤੀ ਜਾ ਸਕੇ।
Delhi ਤੋ Sumedh Saini ਨੂੰ ਜਾਰੀ ਹੋਇਆ ਵੱਡਾ ਫ਼ਰਮਾਨ! ਹੁਣ ਫਸਿਆ! |D5 Channel Punjabi
ਮੰਗਲਵਾਰ ਨੂੰ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਦੀ ਅਗਵਾਈ ਹੇਠ ਪੰਜਾਬ ਵਿਧਾਨ ਸਭਾ ਸਕੱਤਰੇਤ ’ਚ ‘ਆਪ’ ਵਿਧਾਇਕ ਦਲ ਦੀ ਬੈਠਕ ’ਚ ਉਪ ਨੇਤਾ ਸਰਬਜੀਤ ਕੌਰ ਮਾਣੂੰਕੇ, ਕੁਲਤਾਰ ਸਿੰਘ ਸੰਧਵਾਂ, ਅਮਨ ਅਰੋੜਾ, ਮੀਤ ਹੇਅਰ, ਪ੍ਰਿੰਸੀਪਲ ਬੁੱਧਰਾਮ, ਜੈ ਸਿੰਘ ਰੋੜੀ, ਅਮਰਜੀਤ ਸਿੰਘ ਸੰਦੋਆ, ਕੁਲਵੰਤ ਸਿੰਘ ਪੰਡੋਰੀ, ਮਨਜੀਤ ਸਿੰਘ ਬਿਲਾਸਪੁਰ, ਮਾਸਟਰ ਬਲਦੇਵ ਸਿੰਘ ਅਤੇ ਜਗਤਾਰ ਸਿੰਘ ਹਿੱਸੋਵਾਲ (ਸਾਰੇ ਵਿਧਾਇਕ) ਮੌਜ਼ੂਦ ਸਨ।ਜਾਰੀ ਬਿਆਨ ਰਾਹੀਂ ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ਬੈਠਕ ਦੌਰਾਨ ਸ੍ਰੀ ਗੁਰੂ ਤੇਗ ਬਹਾਦਰ ਜੀ ਨੂੰ ਸਮਰਪਿਤ ਵਿਸ਼ੇਸ਼ ਇਜਲਾਸ ਦਾ ਸਵਾਗਤ ਕੀਤਾ ਗਿਆ, ਪ੍ਰੰਤੂ ਸਰਕਾਰ ਦੀ ਨੀਅਤ ’ਤੇ ਸਵਾਲ ਵੀ ਉਠਾਏ ਗਏ।
Kisan Bill 2020 : ਦੇਖਲੋ BJP ਲੀਡਰ ਦਾ ਹਾਲ, ਅਜੇ ਵੀ ਨਹੀਂ ਟਿਕਦ ਪੰਗਾ ਲੈਣੋ || D5 Channel Punjabi
ਚੀਮਾ ਮੁਤਾਬਕ ਸੱਤਾਧਾਰੀ ਕਾਂਗਰਸੀ ਸਦਨ ’ਚ ਲੋਕ ਮੁੱਦਿਆਂ ਦਾ ਸਾਹਮਣਾ ਕਰਨ ਤੋਂ ਟਾਲਾ ਵੱਟ ਰਹੇ ਹਨ। ਡਰਦੇ ਹਨ ਕਿ ਚੋਣਾ ਤੋਂ ਪਹਿਲਾ ਇਸ ਇਜਲਾਸ ਦੌਰਾਨ ਸਰਕਾਰ ਦੀਆਂ ਨਲਾਇਕੀਆਂ ਅਤੇ ਨਾਕਾਮੀਆਂ ਸੁਰਖ਼ੀਆਂ ਨਾ ਬਣ ਜਾਣ ਕਿਉਂਕਿ ਅੱਜ ਸਾਢੇ ਚਾਰ ਸਾਲ ਬਾਅਦ ਵੀ ਕੈਪਟਨ ਸਰਕਾਰ ਕੋਲ ਪੰਜਾਬਵਾਸੀਆਂ ਨੂੰ ਦੱਸਣ ਲਈ ਇੱਕ ਵੀ ਉਸਾਰੂ ਪ੍ਰਾਪਤੀ ਨਹੀਂ, ਜਿਸ ਦਾ ਲਾਭ ਜਨਤਾ ਅਤੇ ਸੂਬੇ ਨੂੰ ਮਿਲਿਆ ਹੋਵੇ।ਹਰਪਾਲ ਸਿੰਘ ਚੀਮਾ ਨੇ ਕੈਪਟਨ ਅਮਰਿੰਦਰ ਸਿੰਘ ਦੇ ਨਾਲ- ਨਾਲ ਨਵਜੋਤ ਸਿੰਘ ਸਿੱਧੂ ਨੂੰ ਨਿਸ਼ਾਨੇ ’ਤੇ ਲੈਂਦਿਆਂ ਕਿਹਾ ਕਿ ਜੇਕਰ ਸੱਤਾਧਾਰੀ ਕਾਂਗਰਸ ਦੇ ਪ੍ਰਧਾਨ ਆਪਣੀ ਪਾਰਟੀ ਕੋਲੋਂ ਆਗਾਮੀ ਇਜਲਾਸ ਦੀ ਮਿਆਦ 15 ਦਿਨਾਂ ਤੱਕ ਵਧਾ ਨਹੀਂ ਸਕਦੇ ਤਾਂ ਉਹ ਕਿਸ ਜ਼ਮੀਰ ਸਦਕਾ ਕਾਂਗਰਸ ’ਚ ਬੈਠੇ ਹਨ? ਚੀਮਾ ਨੇ ਕਿਹਾ ਕਿ ਮਹਿੰਗੀ ਬਿਜਲੀ ਅਤੇ ਮਾਫੀਆ ਰਾਜ ਦੇ ਹਵਾਲੇ ਨਾਲ ਆਪਣੀ ਹੀ ਕਾਂਗਰਸ ਸਰਕਾਰ ਵਿਰੁੱਧ ਟਵੀਟ ’ਤੇ ਟਵੀਟ ਕਰਨ ਵਾਲੇ ਨਵਜੋਤ ਸਿੰਘ ਸਿੱਧੂ ਅਤੇ ਉਸ ਦੇ ਸਾਥੀ ਕਾਂਗਰਸੀ ਵਿਧਾਇਕਾਂ ਅਤੇ ਵਜ਼ੀਰਾਂ ਲਈ ਇਹ ਇਜਲਾਸ ਪਰਖ਼ ਦੀ ਘੜੀ ਹੋਵੇਗਾ ਕਿ ਉਹ ਪੰਜਾਬ ਹਿਤੈਸ਼ੀ ਹੋਣ ਦੇ ਨਾਤੇ ਮਹਿੰਗੇ ਬਿਜਲੀ ਸਮਝੌਤੇ (ਪੀਪੀਏਜ਼) ਇਸ ਇਜਲਾਸ ਦੌਰਾਨ ਰੱਦ ਕਰਾਉਦੇ ਹਨ ਜਾਂ ਫਿਰ ਉਨ੍ਹਾਂ ਦੀ ਲੜਾਈ ਸਿਰਫ਼ ਕੁਰਸੀ ਤੱਕ ਹੀ ਸੀਮਤ ਸੀ।
Kisan Bill 2020 : ਲਾਠੀਚਾਰਜ ਦਾ ਅਸਲ ਸੱਚ! BJP ਦੀ ਸਾਜ਼ਿਸ਼ ਦਾ ਪਰਦਾਫਾਸ਼! ਵੱਡੇ ਖੁਲਾਸੇ! |D5 Channel Punjabi
ਇਸ ਮੌਕੇ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਵਿਧਾਇਕ ਅਮਨ ਅਰੋੜਾ ਨੇ ਕਿਹਾ ਕਿ ਉਨ੍ਹਾਂ ਵੱਲੋਂ ਬਿਜਲੀ ਸਮਝੌਤੇ ਰੱਦ ਕਰਨ ਲਈ ਪ੍ਰਾਈਵੇਟ ਮੈਂਬਰ ਬਿਲ ਲਿਆਂਦਾ ਗਿਆ ਹੈ, ਹੁਣ ਦੇਖਣਾ ਇਹ ਹੋਵੇਗਾ ਕਿ ਨਵਜੋਤ ਸਿੰਘ ਸਿੱਧੂ ਅਤੇ ਉਸ ਦੇ ਸਾਥੀ ਵਿਧਾਇਕ ਇਸ ਲੋਕ ਹਿਤੈਸ਼ੀ ਬਿਲ ਦੀ ਹਿਮਾਇਤ ਕਰਦੇ ਹਨ ਜਾਂ ਫਿਰ ਭੱਜਦੇ ਹਨ। ਅਮਨ ਅਰੋੜਾ ਨੇ ਇੱਥੋਂ ਤੱਕ ਕਿਹਾ ਕਿ ਜੇਕਰ ਸਿੱਧੂ ਚਾਹੁਣ ਤਾਂ ਕੈਪਟਨ ਦੇ ਨਾ ਚਹੁੰਦੇ ਹੋਏ ਵੀ ਬਿਜਲੀ ਸਮਝੌਤੇ ਰੱਦ ਕਰਨ ਵਾਲਾ ਬਿਲ ਵਿਧਾਨ ਸਭਾ ’ਚ ਪਾਸ ਕਰਵਾਇਆ ਜਾ ਸਕਦਾ ਹੈ ਕਿਉਂਕਿ ਸਿੱਧੂ ਨਾਲ 50 ਤੋਂ ਵੱਧ ਕਾਂਗਰਸੀ ਵਿਧਾਇਕਾਂ ਦੀ ਹਿਮਾਇਤ ਹੈ ਅਤੇ ਆਮ ਆਦਮੀ ਪਾਰਟੀ ਦੇ ਵਿਧਾਇਕਾਂ ਨੂੰ ਮਿਲਾ ਕੇ ਸਦਨ ’ਚ ਬਹੁਗਿਣਤੀ ਹੋ ਜਾਵੇਗੀ। ਬੈਠਕ ਦੌਰਾਨ ਹਰਿਆਣਾ ਅਤੇ ਪੰਜਾਬ ਸਰਕਾਰਾਂ ਵੱਲੋਂ ਕਿਸਾਨਾਂ, ਔਰਤਾਂ ਅਤੇ ਹੋਰ ਪ੍ਰਦਰਸ਼ਨਕਾਰੀਆਂ ’ਤੇ ਕੀਤੇ ਜਾ ਰਹੇ ਅੰਨ੍ਹੇ ਲਾਠੀਚਾਰਜ ਦੀ ਘੋਰ ਨਿੰਦਾ ਵੀ ਕੀਤੀ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.