Breaking NewsD5 specialNewsPunjabTop News

ਗੁਰਪੁਰਬ ਮੌਕੇ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਸੰਗਤਾਂ ਹੋਈਆਂ ਇਕੱਠੀਆਂ

ਸੁਲਤਾਨਪੁਰ ਲੋਧੀ: ਜਗਤ ਦੇ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 552ਵੇਂ ਪ੍ਰਕਾਸ਼ ਪੁਰਬ ਮੌਕੇ ਇਤਿਹਾਸਕ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਸਵੇਰ ਤੋਂ ਹੀ ਸੰਗਤਾਂ ਨਤਮਸਤਕ ਹੋ ਰਹੀਆਂ ਹਨ।ਲੰਬੀਆਂ ਕਤਾਰਾਂ ਵਿੱਚ ਖੜ੍ਹ ਕੇ ਸੰਗਤਾਂ ਦਰਸ਼ਨ ਕਰਨ ਲਈ ਵਾਰੀ ਦਾ ਇੰਤਜ਼ਾਰ ਕਰ ਰਹੀਆਂ ਹਨ।ਗੁਰੂ ਦੀ ਪਿਆਰੀ ਸਿੱਖ ਸੰਗਤ ਵਲੋਂ ਸਰੋਵਰ ਵਿੱਚ ਇਸ਼ਨਾਨ ਕੀਤਾ ਜਾ ਰਿਹਾ ਹੈ।ਇਸ਼ਨਾਨ ਕਰਨ ਮਗਰੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਤਪ ਅਸਥਾਨ ਭੋਰਾ ਸਾਹਿਬ ਅਤੇ ਪਵਿੱਤਰ ਵੇਈ ਦੇ ਦਰਸ਼ਨ ਵੀ ਕੀਤੇ ਜਾ ਰਹੇ ਹਨ।

Kisan Bill 2020 : Prime Minister Narendra Modi ਨੇ ਤਿੰਨ ਖੇਤੀ ਕਾਨੂੰਨ ਲਏ ਵਾਪਸ || D5 Channel Punjabi

ਇਸ ਤੋਂ ਇਲਾਵਾ ਐੱਸ.ਜੀ.ਪੀ.ਸੀ. ਨੇ ਸੰਗਤਾਂ ਲਈ ਵਿਸ਼ੇਸ਼ ਪ੍ਰਬੰਧ ਕੀਤੇ ਹਨ।ਵੱਖ-ਵੱਖ ਸੁਸਾਇਟੀਆਂ, ਧਾਰਮਿਕ ਜਥੇਬੰਦੀਆਂ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀਆਂ ਨੇ ਸੰਗਤਾਂ ਲਈ ਖ਼ਾਸ ਲੰਗਰ ਲਗਾਏ ਗਏ ਹਨ ਤਾਂ ਜੋ ਸੰਗਤਾਂ ਦਰਸ਼ਨ ਕਰਨ ਮਗਰੋਂ ਗੁਰੂ ਦਾ ਪ੍ਰਸਾਦਾ ਛਕ ਸਕਣ। ਦੱਸ ਦਈਏ ਕਿ ਦੁਪਹਿਰ ਤੱਕ ਤਕਰੀਬਨ 3 ਲੱਖ ਸੰਗਤਾਂ ਗੁਰਦੁਆਰਾ ਸਾਹਿਬ ਵਿਖੇ ਨਤਮਸਤਕ ਹੋ ਚੁੱਕੀਆਂ ਸਨ

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button