
ਜਥੇਦਾਰ ਸਾਹਿਬ ਨੇ ਆਖਿਆ ਕਿ ਗੁਰਬਾਣੀ ਸਰਬ-ਸਾਂਝੀ ਹੈ, ਪਰ ਇਸ ਦੇ ਪ੍ਰਬੰਧ, ਮਰਯਾਦਾ ਤੇ ਸਤਿਕਾਰ ਦੀ ਜ਼ਿੰਮੇਵਾਰੀ ਸਿੱਖ ਸੰਸਥਾ ਸ਼੍ਰੋਮਣੀ ਕਮੇਟੀ ਦੀ ਹੈ। ਜੇਕਰ ਕੋਈ ਚੈਨਲ ਗੁਰਬਾਣੀ ਦਾ ਪ੍ਰਸਾਰਨ ਕਰਨਾ ਚਾਹੁੰਦਾ ਹੈ, ਤਾਂ ਉਸ ਨੂੰ ਸ਼੍ਰੋਮਣੀ ਕਮੇਟੀ ਤੋਂ ਪੂਰਨ ਇਜਾਜ਼ਤ ਲੈਣੀ ਪਵੇਗੀ। ਕਿਸੇ ਵੀ ਧਿਰ ਵਲੋਂ ਧੱਕੇ ਨਾਲ ਜਾਂਉ ਬਿਨਾਂ ਮਨਜ਼ੂਰੀ ਤੋਂ ਪ੍ਰਸਾਰਨ ਚਲਾਉਣਾ ਬਿਲਕੁਲ ਗਲਤ ਹੈ।
ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਗੁਰਬਾਣੀ ਦੇ ਲਾਈਵ ਪ੍ਰਸਾਰਨ ਨੂੰ ਲੈ ਕੇ ਚੱਲ ਰਹੇ ਵਿਵਾਦ ਉੱਤੇ ਵੱਡਾ ਬਿਆਨ ਦਿੱਤਾ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਸ਼੍ਰੀ ਦਰਬਾਰ ਸਾਹਿਬ ਤੋਂ ਗੁਰਬਾਣੀ ਦੇ ਪ੍ਰਸਾਰਨ ਸੰਬੰਧੀ ਕਿਸੇ ਵੀ ਚੈਨਲ ਜਾਂ ਸੰਸਥਾ ਨੂੰ ਆਪਣੀ ਮਨਮਰਜ਼ੀ ਕਰਨ ਦਾ ਕੋਈ ਅਧਿਕਾਰ ਨਹੀਂ ਹੈ। ਪ੍ਰਸਾਰਨ ਦੇ ਸਾਰੇ ਪ੍ਰਬੰਧ ਤੇ ਫੈਸਲੇ ਲੈਣ ਦਾ ਏਕਾ ਅਧਿਕਾਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਕੋਲ ਹੈ, ਜੋ ਕਿ ਸਿੱਖਾਂ ਦੀ ਚੁਣੀ ਹੋਈ ਨੁਮਾਇੰਦਾ ਸੰਸਥਾ ਹੈ।
ਜਥੇਦਾਰ ਸਾਹਿਬ ਨੇ ਆਖਿਆ ਕਿ ਗੁਰਬਾਣੀ ਸਰਬ-ਸਾਂਝੀ ਹੈ, ਪਰ ਇਸ ਦੇ ਪ੍ਰਬੰਧ, ਮਰਯਾਦਾ ਤੇ ਸਤਿਕਾਰ ਦੀ ਜ਼ਿੰਮੇਵਾਰੀ ਸਿੱਖ ਸੰਸਥਾ ਸ਼੍ਰੋਮਣੀ ਕਮੇਟੀ ਦੀ ਹੈ। ਜੇਕਰ ਕੋਈ ਚੈਨਲ ਗੁਰਬਾਣੀ ਦਾ ਪ੍ਰਸਾਰਨ ਕਰਨਾ ਚਾਹੁੰਦਾ ਹੈ, ਤਾਂ ਉਸ ਨੂੰ ਸ਼੍ਰੋਮਣੀ ਕਮੇਟੀ ਤੋਂ ਪੂਰਨ ਇਜਾਜ਼ਤ ਲੈਣੀ ਪਵੇਗੀ। ਕਿਸੇ ਵੀ ਧਿਰ ਵਲੋਂ ਧੱਕੇ ਨਾਲ ਬਿਨਾਂ ਮਨਜ਼ੂਰੀ ਤੋਂ ਪ੍ਰਸਾਰਨ ਚਲਾਉਣਾ ਬਿਲਕੁਲ ਗਲਤ ਹੈ।ਇਸ ਦੇ ਨਾਲ ਹੀ, ਜਥੇਦਾਰ ਨੇ ਸ਼੍ਰੋਮਣੀ ਕਮੇਟੀ ਦੇ ਆਪਣੇ ਅਧਿਕਾਰਤ ਚੈਨਲ ਨੂੰ ਜਲਦ ਸ਼ੁਰੂ ਕਰਨ ਬਾਰੇ ਬੋਲਦਿਆਂ ਕਿਹਾ ਕਿ ਇਸ ਸੰਬੰਧੀ ਕੇਂਦਰ ਸਰਕਾਰ ਕੋਲ ਮਨਜ਼ੂਰੀ ਲਈ ਮਾਮਲਾ ਭੇਜਿਆ ਗਿਆ ਹੈ। ਕੇਂਦਰ ਸਰਕਾਰ ਨੂੰ ਚਾਹੀਦਾ ਹੈ ਕਿ ਉਹ ਜਲਦ ਤੋਂ ਜਲਦ ਇਸ ਚੈਨਲ ਲਈ ਹਰੀ ਝੰਡੀ ਦੇਵੇ।
ਇਸ ਮੌਕੇ ਉਨ੍ਹਾਂ ਬੰਦੀ ਸਿੰਘਾਂ ਦੀ ਰਿਹਾਈ ਤੇ ਪੈਰੋਲ ਦੇ ਗੰਭੀਰ ਮੁੱਦੇ ਉੱਤੇ ਵੀ ਗੱਲਬਾਤ ਕੀਤੀ। ਉਨ੍ਹਾਂ ਜਗਤਾਰ ਸਿੰਘ ਹਵਾਰਾ ਨੂੰ ਆਪਣੀ ਬਜ਼ੁਰਗ ਮਾਤਾ ਨਾਲ ਮਿਲਣ ਲਈ ਪੈਰੋਲ ਦੇਣ ਦੀ ਮੰਗ ਕੀਤੀ। ਉਨ੍ਹਾਂ ਕਿਹਾ ਕਿ ਪੁੱਤਰ ਦਾ ਆਪਣੀ ਮਾਂ ਨੂੰ ਮਿਲਣਾ ਇੱਕ ਮਨੁੱਖੀ ਅਧਿਕਾਰ ਹੈ। ਜਥੇਦਾਰ ਨੇ ਬੰਦੀ ਸਿੰਘਾਂ ਦੇ ਮਾਮਲਿਆਂ ‘ਚ ਸਰਕਾਰਾਂ ਵੱਲੋਂ ਅਪਣਾਏ ਜਾ ਰਹੇ ਦੋਹਰੇ ਮਾਪਦੰਡਾਂ ‘ਤੇ ਵੀ ਸਵਾਲ ਚੁੱਕੇ। ਉਨ੍ਹਾਂ ਸਮੁੱਚੇ ਪੰਥ ਨੂੰ ਨਿਸ਼ਾਨ ਸਾਹਿਬ ਹੇਠ ਇਕੱਠੇ ਹੋ ਕੇ ਚੜ੍ਹਦੀ ਕਲਾ ਲਈ ਕਾਰਜ ਕਰਨ ਦੀ ਅਪੀਲ ਕੀਤੀ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.




