PunjabTop News

ਗੁਰੂਦੁਆਰਾ ਕੋਤਵਾਲੀ ਸਾਹਿਬ ਮੋਰਿੰਡਾ ਵਿਖੇ ਹੋਈ ਬੇਅਦਬੀ ਘਟਨਾਂ ‘ਤੇ ਬੋਲੇ CM ਭਗਵੰਤ ਮਾਨ

ਮੋਰਿੰਡਾ : ਗੁਰੂਦੁਆਰਾ ਕੋਤਵਾਲੀ ਸਾਹਿਬ ਮੋਰਿੰਡਾ ਵਿਖੇ ਇੱਕ ਨੌਜਵਾਨ ਵੱਲੋਂ ਗੁਰਦੁਆਰਾ ਸਾਹਿਬ ‘ਚ ਦਾਖਿਲ ਹੋ ਕੇ ਪਾਠ ਕਰ ਰਹੇ ਪਾਠੀ ਸਿੰਘਾਂ ਨਾਲ ਕੁੱਟਮਾਰ ਕੀਤੀ ਗਈ ਤੇ ਉਨ੍ਹਾਂ ਦੀਆਂ ਪੱਗਾਂ ਵੀ ਲਾਹ ਦਿੱਤੀਆਂ। ਨੌਜਵਾਨ ਨੇ ਪਾਵਨ ਸਰੂਪਾਂ ਨਾਲ ਵੀ ਛੇੜਛਾੜ ਕੀਤੀ। ਇਤਿਹਾਸਕ ਗੁਰਦੁਆਰਾ ਕੋਤਵਾਲੀ ਸਾਹਿਬ ‘ਚ ਹੋਈ ਬੇਅਦਬੀ ਤੋਂ ਬਾਅਦ ਗੁੱਸੇ ‘ਚ ਆਏ ਲੋਕਾਂ ਨੇ ਮੋਰਿੰਡਾ ਦੇ ਕੈਨੌਰ ਚੌਕ ‘ਚ ਜਾਮ ਲਗਾ ਦਿੱਤਾ। ਬੇਅਦਬੀ ਦੀ ਘਟਨਾਂ ਤੋਂ ਬਾਅਦ ਹੁਣ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਇਸ ਘਟਨਾ ਦੀ ਸਖ਼ਤ ਨਿੰਦਾ ਕੀਤੀ ਗਈ ਹੈ।

ਉਨ੍ਹਾਂ ਕਿਹਾ ਕਿ “ਮੋਰਿੰਡਾ ਦੇ ਗੁਰਦੁਆਰਾ ਸ੍ਰੀ ਕੋਤਵਾਲੀ ਸਾਹਿਬ ਵਿਖੇ ਵਾਪਰੀ ਘਟਨਾ ਬੇਹੱਦ ਨਿੰਦਣਯੋਗ ਹੈ ਤੇ ਕਿਸੇ ਨੂੰ ਵੀ ਇਸ ਘਟਨਾ ਲਈ ਬਖਸ਼ਿਆ ਨਹੀਂ ਜਾਵੇਗਾ..ਬੇਅਦਬੀ ਦੀ ਘਟਨਾ ਨੂੰ ਅੰਜਾਮ ਦੇਣ ਵਾਲਾ ਭਾਵੇਂ ਕੋਈ ਵੀ ਹੋਵੇ ਉਸਨੂੰ ਸਖਤ ਤੋਂ ਸਖ਼ਤ ਸਜ਼ਾ ਮਿਲੇਗੀ…ਸਾਡੇ ਲਈ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸਨਮਾਨ ਸਭ ਤੋਂ ਪਹਿਲਾਂ ਹੈ…।”

ਉਥੇ ਹੀ ਦੂਜੇ ਪਾਸੇ ਲੁਧਿਆਣਾ ਤੋਂ ਮੈਂਬਰ ਆਫ਼ ਪਾਰਲੀਮੈਂਟ ਰਵਨੀਤ ਸਿੰਘ ਬਿੱਟੂ ਦਾ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਕਿਹਾ ਕਿ “ਮੋਰਿੰਡਾ ਤੋਂ ਬੇਅਦਬੀ ਦੀ ਇਕ ਬਹੁਤ ਦੁਖਦ ਘਟਨਾ ਸਾਹਮਣੇ ਆਈ ਹੈ। 80-90 ਦੇ ਦਹਾਕੇ ਵਿਚ ਪੰਜਾਬ ਨੇ ਬਹੁਤ ਕਾਲਾ ਦੌਰ ਦੇਖਿਆ ਪਰ ਕਦੇ ਵੀ ਗੁਰੂ ਗ੍ਰੰਥ ਸਾਹਿਬ ਵੱਲ ਮੈਲੀ ਅੱਖ ਨਾਲ ਦੇਖਣ ਦੀ ਕਿਸੇ ਦੀ ਜੁਰਤ ਨਹੀਂ ਸੀ। ਕਦੇ ਸੋਚਿਆ ਨਹੀਂ ਸੀ ਪੰਜਾਬ ਦਾ ਮਾਜੌਲ ਐਸਾ ਹੋ ਜਾਵੇਗਾ ਕਿ ਏਹੇ ਜਿਹੇ ਪਾਪ ਹੋਣਗੇ। ਇਸ ਵੇਲੇ ਬੇਅਦਬੀ ਕਰਨ ਵਾਲਾ ਪੁਲਿਸ ਹਿਰਾਸਤ ਵਿਚ ਹੈ ਅਤੇ ਸਾਰੀ ਸੰਗਤ ਨੂੰ ਅਮਨ ਸ਼ਾਂਤੀ ਬਣਾਏ ਰੱਖਣ ਦੀ ਵੀ ਅਪੀਲ ਹੈ।”

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Leave a Reply

Your email address will not be published. Required fields are marked *

Back to top button