Breaking NewsD5 specialNewsPunjabTop News

ਗੁਰੂ ਕੀ ਨਗਰੀ ’ਚ ‘ਆਪ’ ਦਾ ਵਿਕਟਰੀ ਮਾਰਚ ਸ਼ੁਰੂ

ਅੰਮ੍ਰਿਤਸਰ : ਵਿਧਾਨ ਸਭਾ ਚੋਣਾਂ ‘ਚ ਮਿਲੀ ਵੱਡੀ ਜਿੱਤ ਤੋਂ ਬਾਅਦ ਅੱਜ ‘ਆਪ’ ਵੱਲੋਂ ਪੰਜਾਬ ਦੇ ਅੰਮ੍ਰਿਤਸਰ ਵਿਖੇ ਰੋਡ ਸ਼ੋਅ ਕੀਤਾ ਜਾ ਰਿਹਾ ਹੈ। ਇਸ ਰੋਡ ਸ਼ੋਅ ਦੀ ਸ਼ੁਰੂਆਤ ਅੰਮ੍ਰਿਤਸਰ ਦੇ ਕਚਹਿਰੀ ਚੌਂਕ ਤੋਂ ਕੀਤੀ ਗਈ, ਜਿਸ ਦੀ ਸਮਾਪਤੀ ਨੋਵੇਲਟੀ ਚੌਂਕ ਵਿਖੇ ਹੋਵੇਗੀ। ਇਸ ਮੌਕੇ ਵੱਡੀ ਗੱਡੀ ’ਚ ਸਵਾਰ ਮੁੱਖ ਮੰਤਰੀ ਦਾ ਚਿਹਰਾ ਭਗਵੰਤ ਮਾਨ ਅਤੇ ‘ਆਪ’ ਸੁਪ੍ਰੀਮੋ ਅਰਵਿੰਦ ਕੇਜਰੀਵਾਲ ਨੂੰ ਦੇਖਣ ਲਈ ਵੱਡੀ ਗਿਣਤੀ ‘ਚ ਲੋਕ ਇਥੇ ਪਹੁੰਚੇ ਹੋਏ ਹਨ।

Congress ਨੇ ਘੇਰਿਆ Sidhu! DGP ਨੂੰ ਦਿੱਤੇ ਆਰਡਰ, Bhagwant Maan ਦਿਖਾਊ ਆਪਣੀ ਤਾਕਤ | D5 Channel Punjabi

ਇਸ ਦੌਰਾਨ ਲੋਕਾਂ ਵੱਲੋਂ ਫੁੱਲਾਂ ਦੀ ਵਰਖਾ ਕਰਕੇ ਭਗਵੰਤ ਮਾਨ ਅਤੇ ਅਰਵਿੰਦ ਕੇਜਰੀਵਾਲ ਦਾ ਸੁਆਗਤ ਕੀਤਾ ਜਾ ਰਿਹਾ ਹੈ। ਇਹ ਰੋਡ ਸ਼ੋਅ ‘ਮੇਰਾ ਰੰਗ ਦੇ ਬਸੰਤੀ ਚੋਲਾ’ ਦੇ ਗੀਤ ਦੀ ਗੂੰਜ ਵਿਚਾਲੇ ਅੱਗੇ ਵੱਧਦਾ ਜਾ ਰਿਹਾ ਹੈ। ਇਸ ਮੌਕੇ ਲੋਕਾਂ ’ਚ ਭਾਰੀ ਉਤਸ਼ਾਹ ਵੇਖਣ ਨੂੰ ਮਿਲ ਰਿਹਾ ਹੈ। ਰੋਡ ਸ਼ੋਅ ’ਚ ਵੱਡੀ ਗਿਣਤੀ ’ਚ ਔਰਤਾਂ ਸਮੇਤ ਬੱਚੇ ਵੀ ਸ਼ਾਮਲ ਹਨ, ਜੋਕਿ ਜਿੱਤ ਦਾ ਜਸ਼ਨ ਮਨਾ ਰਹੇ ਹਨ।

 

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button