ਚੰਡੀਗੜ੍ਹ : ਸਰਬੰਸਦਾਨੀ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ 356ਵਾਂ ਸਮੁੱਚੇ ਭਾਰਤ ਵਿੱਚ ਧੂਮਧਾਮ ਨਾਲ ਮਨਾਇਆ ਜਾ ਰਿਹਾ ਹੈ। ਇਸ ਪ੍ਰਕਾਸ਼ ਦਿਹਾੜੇ ਮੌਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਦਿਹਾੜੇ ’ਤੇ ਸੰਗਤਾਂ ਨੂੰ ਲੱਖ-ਲੱਖ ਵਧਾਈਆਂ ਦਿੱਤੀਆਂ ਹਨ। ਮੁੱਖ ਮੰਤਰੀ ਮਾਨ ਨੇ ਟਵਿਟ ਵਿੱਚ ਲਿਖਿਆ ਕਿ, “ਸਾਹਿਬ-ਏ-ਕਮਾਲ ਦਸਮੇਸ਼ ਪਿਤਾ, ਕਲਗੀਧਰ ਪਾਤਸ਼ਾਹ ਧੰਨ ਧੰਨ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ…ਜਿਨ੍ਹਾਂ ਸਮੁੱਚੀ ਕੌਮ ਨੂੰ ਖ਼ਾਲਸੇ ਦੀ ਸਾਜਨਾ ਕਰ ਪੂਰੀ ਦੁਨੀਆ ‘ਚ ਵੱਖਰੀ ਪਹਿਚਾਣ ਦਿੱਤੀ… ਅੱਜ ਗੁਰੂ ਸਾਹਿਬ ਦੇ ਪ੍ਰਕਾਸ਼ ਗੁਰਪੁਰਬ ਦੀਆਂ ਦੇਸ਼-ਵਿਦੇਸ਼ਾਂ ‘ਚ ਵੱਸਦੀਆਂ ਸਮੂਹ ਸਿੱਖ ਸੰਗਤਾਂ ਨੂੰ ਬਹੁਤ-ਬਹੁਤ ਵਧਾਈਆਂ…।”
Diwan Todar Mal Haveli ਬਾਰੇ ਵੱਡਾ ਐਲਾਨ, ਜਲਦ ਹੋਵੇਗੀ ਪੂਰੀ ਤਿਆਰ? | D5 Channel Punjabi
ਉਥੇ ਹੀ ਭਾਰਤ ਦੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਵੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੂਰਬ ਮੌਕੇ ਸਮੂਹ ਸੰਗਤ ਨੂੰ ਵਧਾਈਆਂ ਦਿੱਤੀਆਂ ਹਨ। ਉਨ੍ਹਾਂ ਨੇ ਟਵੀਟ ਕਰਦੇ ਹੋਏ ਕਿਹਾ ਕਿ “ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਦੇ ਪਵਿੱਤਰ ਮੌਕੇ ‘ਤੇ, ਉਨ੍ਹਾਂ ਨੂੰ ਮੈਂ ਪ੍ਰਣਾਮ ਕਰਦਾ ਹਾਂ ਅਤੇ ਮਾਨਵਤਾ ਦੀ ਸੇਵਾ ਲਈ ਉਨ੍ਹਾਂ ਦੇ ਯੋਗਦਾਨ ਨੂੰ ਯਾਦ ਕਰਦਾ ਹਾਂ। ਉਨ੍ਹਾਂ ਦਾ ਬੇਮਿਸਾਲ ਸਾਹਸ ਆਉਣ ਵਾਲੇ ਵਰ੍ਹਿਆਂ ਤੱਕ ਲੋਕਾਂ ਨੂੰ ਪ੍ਰੇਰਿਤ ਕਰਦਾ ਰਹੇਗਾ।”
ਸਾਹਿਬ-ਏ-ਕਮਾਲ ਦਸਮੇਸ਼ ਪਿਤਾ, ਕਲਗੀਧਰ ਪਾਤਸ਼ਾਹ ਧੰਨ ਧੰਨ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ…ਜਿਨ੍ਹਾਂ ਸਮੁੱਚੀ ਕੌਮ ਨੂੰ ਖ਼ਾਲਸੇ ਦੀ ਸਾਜਨਾ ਕਰ ਪੂਰੀ ਦੁਨੀਆ ‘ਚ ਵੱਖਰੀ ਪਹਿਚਾਣ ਦਿੱਤੀ…
ਅੱਜ ਗੁਰੂ ਸਾਹਿਬ ਦੇ ਪ੍ਰਕਾਸ਼ ਗੁਰਪੁਰਬ ਦੀਆਂ ਦੇਸ਼-ਵਿਦੇਸ਼ਾਂ ‘ਚ ਵੱਸਦੀਆਂ ਸਮੂਹ ਸਿੱਖ ਸੰਗਤਾਂ ਨੂੰ ਬਹੁਤ-ਬਹੁਤ ਵਧਾਈਆਂ… pic.twitter.com/GYWtQ9IDZ1
— Bhagwant Mann (@BhagwantMann) December 29, 2022
On the sacred occasion of his Parkash Purab, I bow to Sri Guru Gobind Singh Ji and recall his contribution towards serving humanity. His unparalleled courage will continue to motivate people for years to come. pic.twitter.com/ijuOJSSd4s
— Narendra Modi (@narendramodi) December 29, 2022
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.