PunjabTop News

ਗੁਰੂ ਘਰ ‘ਚ ਬੇਅਦਬੀ ਦੀ ਵੱਡੀ ਘਟਨਾ, ਪਹੁੰਚ ਗਏ ਨਿਹੰਗ ਸਿੰਘ, ਮਾਹੌਲ ਤਣਾਅਪੂਰਨ !

ਮਾਨਸਾ: ਜ਼ਿਲ੍ਹੇ ਦੇ ਪਿੰਡ ਬੀਰੇਵਾਲਾ ਜੱਟਾਂ ਵਿਖੇ ਉਸ ਸਮੇਂ ਗੁਰੂ ਨਾਨਕ ਨਾਮ ਲੇਵਾ ਸੰਗਤ ਵਿੱਚ ਭਾਰੀ ਰੋਸ ਦੇਖਣ ਨੂੰ ਮਿਲਿਆ ਜਦੋਂ ਪਿੰਡ ਦੇ ਗੁਰੂ ਘਰ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅੰਗਾਂ ਦੀ ਬੇਅਦਬੀ ਹੋਣ ਦਾ ਮਾਮਲਾ ਸਾਹਮਣੇ ਆਇਆ। ਇਸ ਮਾਮਲੇ ਵਿੱਚ ਪਿੰਡ ਦੇ ਲੋਕਾਂ ਅਤੇ ਨਿਹੰਗ ਸਿੰਘਾਂ ਨੇ ਮੌਕੇ ਉੱਪਰ ਪਹੁੰਚ ਕੇ ਕਾਰਵਾਈ ਦੀ ਮੰਗ ਕੀਤੀ।
“ਮੇਰੇ ਵੱਲੋ ਗ੍ਰੰਥੀ ਵਜੋਂ ਗੁਰੂ ਘਰ ਵਿੱਚ ਕਰੀਬ ਦੋ ਮਹੀਨੇ ਪਹਿਲਾਂ ਸੇਵਾਵਾਂ ਨਿਭਾਉਣੀ ਸ਼ੁਰੂ ਕੀਤੀ ਗਈ। ਮੈਨੂੰ ਬੇਅਦਬੀ ਦੀ ਘਟਨਾ ਬਾਰੇ ਜਾਣਕਾਰੀ ਦਿੱਤੀ ਗਈ ਸੀ ਅਤੇ ਬੇਅਦਬੀ ਨਾਲ ਸਬੰਧਿਤ ਸਰੂਪਾਂ ਦੇ ਜਮ੍ਹਾ ਕਰਵਾਉਣ ਦੀ ਗੱਲ ਕਹੀ ਗਈ ਸੀ ਜਿਸ ਤੋਂ ਬਾਅਦ ਸ਼੍ਰੋਮਣੀ ਕਮੇਟੀ ਤੋਂ ਮਨਜ਼ੂਰੀ ਲੈ ਕੇ ਦੁਬਾਰਾ ਪ੍ਰਕਾਸ਼ ਕੀਤਾ ਗਿਆ । ਜਦੋਂ ਪਹਿਲਾਂ ਬੇਅਦਬੀ ਹੋ ਗਈ ਸੀ ਤਾਂ ਮੁੜ ਮਨਜ਼ੂਰੀ ਕਿਉਂ ਦਿੱਤੀ ਗਈ। 9 ਸਰੂਪਾਂ ਵਿੱਚੋਂ ਜਦੋਂ ਵਾਰੀ-ਵਾਰੀ ਪ੍ਰਕਾਸ਼ ਕਰਦੇ ਹੋਏ ਉਸ ਸਰੂਪ ਦੀ ਵਾਰੀ ਆਈ ਤਾਂ ਦੇਖ ਮਨ ਬੜਾ ਦੁਖੀ ਹੋਇਆ ਕਿਉਂਕਿ ਉਸ ਉੱਪਰ ਭੱਦੀ ਸ਼ਬਦਾਵਲੀ ਲਿਖੀ ਹੋਈ ਸੀ।”-ਗੁਰਵਿੰਦਰ ਸਿੰਘ, ਗ੍ਰੰਥੀ, ਗੁਰਦੁਆਰਾ ਸਾਹਿਬ
ਗੁਰੂ ਘਰ ਦੇ ਗ੍ਰੰਥੀ ਸਿੰਘ ਨੇ ਦੱਸਿਆ ਕਿ “ਉਹ ਅੱਜ ਤੋਂ ਦੋ ਮਹੀਨੇ ਪਹਿਲਾਂ ਗੁਰੂ ਘਰ ਵਿੱਚ ਗ੍ਰੰਥੀ ਤੈਨਾਤ ਹੋਇਆ ਹੈ ਅਤੇ ਉਸ ਸਮੇਂ ਉਸ ਨੂੰ ਦੱਸਿਆ ਗਿਆ ਸੀ ਕਿ ਗੁਰੂ ਘਰ ਵਿੱਚ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਹੋਈ ਜਿਸ ਦੀ ਜਾਣਕਾਰੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਭੇਜ ਦਿੱਤੀ ਗਈ ਸੀ ਪਰ ਅੱਜ ਜਦੋਂ ਉਸਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਸਰੂਪ ਨੂੰ ਦੇਖਿਆ ਅਤੇ ਉਸਦੇ ਅੰਗਾਂ ਉੱਪਰ ਭੱਦੀ ਸ਼ਬਦਾਵਲੀ ਲਿਖੀ ਹੋਈ ਸੀ ਜਿਸ ਨੂੰ ਲੈ ਕੇ ਉਸਨੇ ਇਸ ਪੂਰੇ ਮਾਮਲੇ ਬਾਰੇ ਪਿੰਡ ਦੀ ਸੰਗਤ ਨੂੰ ਦੱਸਿਆ ਹੈ ਕਿਉਂਕਿ ਇਸ ਵਿੱਚ ਉਸ ਦਾ ਨਾਮ ਨਾ ਲੱਗੇ ਅਤੇ ਅਜੇ ਤੱਕ ਕਾਰਵਾਈ ਕਿਉਂ ਨਹੀਂ ਹੋਈ।”ਪਿੰਡ ਦੇ ਸਰਪੰਚ ਨੇ ਦੱਸਿਆ ਕਿ “ਉਸਨੂੰ ਅੱਜ ਪਤਾ ਲੱਗਿਆ ਕਿ ਗੁਰੂ ਗੁਰੂ ਘਰ ਅੰਦਰ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਹੋਈ ਹੈ ਅਤੇ ਕਮੇਟੀ ਨੇ ਵੀ ਦੱਸਿਆ ਹੈ ਕਿ ਇਸ ਦੀ ਸ਼ਿਕਾਇਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਕੀਤੀ ਹੋਈ ਹੈ ਜਿਸ ਦੀ ਅੱਜ ਮੀਟਿੰਗ ਵੀ ਹੈ । ਬੇਅਦਬੀ ਕਰਨ ਵਾਲੇ ਮੁਲਜ਼ਮ ਖ਼ਿਲਾਫ਼ ਕਾਰਵਾਈ ਹੋਣੀ ਚਾਹੀਦੀ ਹੈ।”ਦੂਸਰੇ ਪਾਸੇ ਇਸ ਮਾਮਲੇ ਵਿੱਚ ਥਾਣਾ ਜੋੜਕੀਆ ਦੇ ਮੁਖੀ ਬਲਵੀਰ ਸਿੰਘ ਨੇ ਦੱਸਿਆ ਕਿ “ਸਾਨੂੰ ਜਾਣਕਾਰੀ ਮਿਲੀ ਹੈ ਕਿ ਪਿੰਡ ਬੀਰੇਵਾਲਾ ਜੱਟਾ ਦੇ ਗੁਰੂਘਰ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਹੋਈ ਹੈ ਅਤੇ ਸਾਡੇ ਵੱਲੋਂ ਅਤੇ ਐਸਜੀਪੀਸੀ ਵੱਲੋਂ ਜਾਂਚ ਸ਼ੁਰੂ ਕਰ ਦਿੱਤੀ ਗਈ ਜੋ ਵੀ ਤੱਥ ਸਾਹਮਣੇ ਆਏ ਉਸ ਮੁਤਾਬਕ ਬਣਦੀ ਕਾਰਵਾਈ ਨੂੰ ਅਮਲ ਵਿੱਚ ਲਿਆਂਦਾ ਜਾਵੇਗਾ।”

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button