News

ਗੁਰੂ ਤੇਗ ਬਹਾਦਰ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿੱਦਿਅਕ ਮੁਕਾਬਲੇ ਵਿੱਚ ਸ.ਸ.ਸ.ਸ. ਮੁਸਤਫਾਬਾਦ ਦੀ ਵਿਦਿਆਰਥਣ ਗਗਨਦੀਪ ਕੌਰ ਅੱਵਲ

ਬਸੀ ਪਠਾਣਾਂ/ ਖਮਾਣੋਂ, 01 ਜੂਨ

ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਜ਼ਿਲ੍ਹੇ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਦੇ ਆਨਲਾਈਨ ਲੇਖ ਲਿਖਣ ਦੇ ਮੁਕਾਬਲੇ ਕਰਵਾਏ  ਗਏ। ਇਹਨਾਂ ਮੁਕਾਬਲਿਆਂ ਦੀ ਲੜੀ ਤਹਿਤ ਹੀ ਸ.ਸ.ਸ.ਸ. ਸਕੂਲ, ਮੁਸਤਫਾਬਾਦ ਦੇ ਵਿਦਿਆਰਥੀਆਂ ਦੇ ਆਨਲਾਈਨ ਲੇਖ ਮੁਕਾਬਲੇ ਕਰਵਾਏ ਗਏ, ਜਿਨ੍ਹਾਂ ਵਿੱਚ ਸੈਕੰਡਰੀ ਵਰਗ ਵਿੱਚ ਗਗਨਦੀਪ ਕੌਰ ਨੇ ਪਹਿਲਾ ਸਥਾਨ ਹਾਸਲ ਕੀਤਾ।

ਇਹ ਜਾਣਕਾਰੀ ਦਿੰਦਿਆਂ ਸਕੂਲ ਪ੍ਰਿੰਸੀਪਲ ਕਰਮਜੀਤ ਨੇ ਦੱਸਿਆ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ਮੁਤਾਬਕ ਜ਼ਿਲ੍ਹਾ ਸਿੱਖਿਆ ਅਫਸਰ ਸ਼੍ਰੀਮਤੀ ਪ੍ਰਭਸਿਮਰਨ ਕੌਰ ਦੀ ਅਗਵਾਈ ਵਿੱਚ ਕਰਵਾਏ ਜਾ ਰਹੇ ਇਹ ਮੁਕਾਬਲੇ ਸਰਕਾਰ ਦਾ ਅਹਿਮ ਉਪਰਾਲਾ ਹੈ। ਇਹਨਾਂ ਮੁਕਾਬਲਿਆਂ ਵਿੱਚ ਹਿੱਸਾ ਲੈਣ ਲਈ ਅਧਿਆਪਕਾਂ ਵੱਲੋਂ ਵਿਦਿਆਰਥੀਆਂ ਨੂੰ ਪ੍ਰੇਰਿਆ ਜਾ ਰਿਹਾ ਹੈ ਤੇ ਗਾਈਡ ਅਧਿਆਪਕ ਦੀਪਕ ਕੁਮਾਰ ਅਤੇ ਇਹਨਾਂ ਮੁਕਾਬਲਿਆਂ ਦੇ ਨੋਡਲ ਅਫ਼ਸਰ ਤੇ ਅਧਿਆਪਿਕਾ ਸ਼੍ਰੀਮਤੀ ਰੂਪਪ੍ਰੀਤ ਕੌਰ ਵੱਲੋਂ ਇਹ ਮੁਕਾਬਲੇ ਕਰਵਾਉਣ ਸਬੰਧੀ ਅਹਿਮ ਭੂਮਿਕਾ ਨਿਭਾਈ ਜਾ ਰਹੀ ਹੈ।

ਉਨ੍ਹਾਂ ਕਿਹਾ ਕਿ ਗੁਰੂ ਤੇਗ ਬਹਾਦਰ ਜੀ ਨੇ ਜ਼ਾਲਮ ਹਕੂਮਤ ਦੀ ਈਨ ਮੰਨਣ ਦੀ ਥਾਂ ਸ਼ਹਾਦਤ ਦਿੱਤੀ, ਜਿਸ ਦੀ ਮਿਸਾਲ ਦੁਨੀਆਂ ਵਿੱਚ ਕਿਧਰੇ ਨਹੀਂ ਮਿਲਦੀ। ਉਨ੍ਹਾਂ ਕਿਹਾ ਕਿ ਜੇਕਰ ਅਸੀਂ ਆਪਣੇ ਜੀਵਨ ਵਿੱਚ ਗੁਰੂ ਜੀ ਦੀਆਂ ਸਿੱਖਿਆਵਾਂ ਨੂੰ ਅਪਣਾਈਏ ਤਾਂ ਸਮਾਜ ਵਿੱਚ  ਸਾਰੇ ਨਾਗਰਿਕ ਇੱਕ ਦੂਜੇ ਨਾਲ ਮਿਲ ਕੇ ਰਹਿਣਗੇ।

ਅੱਜ ਜਦੋਂ ਸਾਡੇ ਸਮਾਜ ਵਿੱਚ ਕਈ ਤਰ੍ਹਾਂ ਦੀਆਂ ਕੁਰੀਤੀਆਂ ਪਣਪ ਰਹੀਆਂ ਹਨ ਤਾਂ ਉਸ ਸਮੇਂ ਵਿੱਚ ਸਰਕਾਰ ਦਾ ਇਹ ਉਪਰਾਲਾ ਬਹੁਤ ਹੀ ਸ਼ਲਾਘਾਯੋਗ ਕਦਮ ਹੈ ਕਿਉਂਕਿ ਸਾਡੇ ਬੱਚਿਆਂ ਨੂੰ ਗੁਰੂ ਸਾਹਿਬ ਦੀਆਂ ਸਿੱਖਿਆਵਾਂ ’ਤੇ ਚੱਲਦੇ ਹੋਏ ਇੱਕ ਚੰਗੀ ਜਿੰਦਗੀ ਮਿਲੇਗੀ। ਵਿਦਿਆਰਥੀਆਂ ਨੂੰ ਇਨ੍ਹਾਂ ਮੁਕਾਬਲਿਆਂ ਨਾਲ ਜਿੱਥੇ ਆਪਣੇ ਅਮੀਰ ਇਤਿਹਾਸ ਬਾਰੇ ਜਾਣਕਾਰੀ ਮਿਲ ਰਹੀ ਹੈ, ਉਥੇ ਸਮਾਜਿਕ ਲਾਹਣਤਾਂ ਵਿਰੁੱਧ ਇੱਕ ਜੁਟ ਹੋ ਕੇ ਸਮਾਜ ਨੂੰ ਨਰੋਆ ਤੇ ਸਿਹਤਮੰਦ ਬਣਾਉਣ ਦੀ ਇੱਛਾ ਵੀ ਵੱਧ ਰਹੀ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button