NewsBreaking NewsD5 specialPunjab

ਗੁਰੂ ਦੀ ਨਗਰੀ ‘ਚ ਅੰਮ੍ਰਿਤਧਾਰੀ ਸਿੱਖ ਨੂੰ ਕੁੱਟ-ਕੁੱਟ ਕੇ ਪਿਲਾਈ ਸ਼ਰਾਬ ? (ਵੀਡੀਓ)

ਅੰਮ੍ਰਿਤਸਰ : ਹਸਪਤਾਲ ‘ਚ ਖੜਾ ਆਪਣੇ ਸਰੀਰ ‘ਤੇ ਪਈਆਂ ਲਾਸਾਂ ਨੂੰ ਦਿਖਾ ਰਿਹਾ ਇਹ ਹੈ ਸਾਬਕਾ ਸਬ ਇੰਸਪੈਕਟਰ ਸੁਰਜੀਤ ਸਿੰਘ ਜੋ ਕਿ ਅੰਮ੍ਰਿਤਧਾਰੀ ਹੈ। ਜਿਸਦੀ ਕੁੱਝ ਲੋਕਾਂ ਵੱਲੋਂ ਬੇਰਹਿਮੀ ਨਾਲ ਕੁੱਟਮਾਰ ਕੀਤੀ ਗਈ ਹੈ, ਸੁਰਜੀਤ ਸਿੰਘ ਮੁਤਾਬਕ ਸੁਖਦੇਵ ਸਿੰਘ ਤੇ ਉਸ ਦੇ ਕੁੱਝ ਸਾਥੀਆਂ ਵੱਲੋਂ ਉਸਦੀ ਜ਼ਮੀਨ ‘ਤੇ ਕਬਜ਼ਾ ਕਰਨ ਨੂੰ ਲੈ ਕੇ ਪੁਲਿਸ ਨੇ ਮਾਮਲਾ ਦਰਜ ਕੀਤਾ ਸੀ। ਜਿਸ ਤੋਂ ਬਾਅਦ ਸੁਖਦੇਵ ਸਿੰਘ ਵੱਲੋਂ ਉਸਨੂੰ ਰਾਜੀਨਾਮੇ ਲਈ ਘਰ ਬੁਲਾਇਆ ਗਿਆ, ਜਿਥੇ ਉਸ ਦੀ ਜੰਮ ਕੇ ਕੁੱਟਮਾਰ ਕੀਤੀ ਗਈ ਤੇ ਧੱਕੇ ਨਾਲ ਸ਼ਰਾਬ ਪਿਲਾਈ ਗਈ।

Read Also ਅੰਮ੍ਰਿਤਧਾਰੀ ਗੋਰਿਆਂ ਦੇ ਅਨੰਦ ਕਾਰਜ ਵੇਖੋ

ਉਧਰ ਇਸ ਮਾਮਲੇ ਸਬੰਧੀ ਜਾਣਕਾਰੀ ਦਿੰਦੇ ਹੋਏ ਐੱਸਪੀ ਹਰਪਾਲ ਸਿੰਘ ਦਾ ਕਹਿਣਾ ਹੈ ਕਿ ਪੁਲਿਸ ਨੇ ਪੀੜਤ ਦੇ ਬਿਆਨ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ ਤੇ ਜੋ ਵੀ ਦੋਸ਼ੀ ਪਾਇਆ ਗਿਆ ਉਸਨੂੰ ਬਖਸ਼ਿਆ ਨਹੀਂ ਜਾਵੇਗਾ। ਫਿਲਹਾਲ ਪੁਲਿਸ ਨੇ ਮਾਮਲਾ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ ਪਰ ਇਸ ਮਾਮਲੇ ‘ਚ ਕਿੰਨੀ ਕੁ ਸਚਾਈ ਹੈ ਇਹ ਜਾਂਚ ਪੜਤਾਲ ਤੋਂ ਬਾਅਦ ਹੀ ਸਾਫ ਹੋ ਪਾਏਗਾ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button