Breaking NewsD5 specialIndiaNewsPoliticsPunjab

ਗੁੱਸੇ ‘ਚ Behbal Kand ਦੇ ਮੁੱਖ ਗਵਾਹ ਦਾ ਪਰਿਵਾਰ, ਘਰ ਆਏ Sukhbir Badal ਨੂੰ ਬੋਲਿਆ

ਫਰੀਦਕੋਟ : ਬਹਿਬਲ ਕਲਾਂ ਗੋਲੀ ਕਾਂਡ ਦੇ ਮੁੱਖ ਗਵਾਹ ਦੀ ਮੌਤ ਤੋਂ ਬਾਅਦ ਪਰਿਵਾਰ ਨੇ ਜੋ ਖ਼ੁਲਾਸੇ ਕੀਤੇ ਹਨ, ਉਸ ਨੇ ਸਰਕਾਰ ਦੀ ਨੀਂਦ ਉਡਾ ਦਿੱਤੀ ਹੈ। ਵਿਰੋਧੀ ਜਿਥੇ ਕੈਪਟਨ ਸਰਕਾਰ ਨੂੰ ਘੇਰ ਰਹੇ ਹਨ ਉੱਥੇ ਹੀ ਸਰਕਾਰ ਦੇ ਨੁਮਾਇੰਦੇ ਪਰਿਵਾਰ ਨੂੰ ਇਨਸਾਫ਼ ਦਾ ਦਿਲਾਸਾ ਦੇ ਰਹੇ ਹਨ। ਪੰਜਾਬ ਦੇ ਕੈਬਨਿਟ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਮਰਹੂਮ ਸੁਰਜੀਤ ਸਿੰਘ ਦੇ ਪਰਿਵਾਰ ਨੂੰ ਮਿਲੇ।ਉਹਨਾਂ ਦੇ ਨਾਲ ਮੈਂਬਰ ਪਾਰਲੀਮੈਂਟ ਮੁਹੰਮਦ ਸਦੀਕ ਤੇ ਪ੍ਰਸ਼ਾਸਨਿਕ ਅਧਿਕਾਰੀ ਮੌਜੂਦ ਸਨ। ਸੋਢੀ ਨੇ ਪੀੜਤ ਪਰਿਵਾਰ ਨਾਲ ਬੰਦ ਕਮਰਾ ਮੀਟਿੰਗ ਕੀਤੀ ਅਤੇ ਮੁਲਜ਼ਮਾਂ ਖ਼ਿਲਾਫ਼ ਸਖ਼ਤ ਕਾਰਵਾਈ ਕਰਨ ਦਾ ਭਰੋਸਾ ਦਿੱਤਾ ਤੇ ਨਾਲ ਦੀ ਨਾਲ ਕਿਹਾ ਕਿ ਵਿਰੋਧੀ ਸਿਆਸੀ ਰੋਟੀਆਂ ਸੇਕ ਰਹੇ ਹਨ।

ਗੁੱਸੇ ‘ਚ Behbal Kand ਦੇ ਮੁੱਖ ਗਵਾਹ ਦਾ ਪਰਿਵਾਰ, ਘਰ ਆਏ Sukhbir Badal ਨੂੰ ਬੋਲਿਆ

ਉਧਰ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਵੀ ਪੀੜਤ ਪਰਿਵਾਰ ਨਾਲ ਮੁਲਾਕਾਤ ਕੀਤੀ। ਸੁਰਜੀਤ ਸਿੰਘ ਦੀ ਮੌਤ ਲਈ ਜ਼ਿੰਮੇਵਾਰ ਵਿਅਕਤੀਆਂ ਖ਼ਿਲਾਫ਼ ਕਾਰਵਾਈ ਲਈ ਸਰਕਾਰ ਨੂੰ ਘੇਰਿਆ। ਸੁਖਬੀਰ ਬਾਦਲ ਨੇ ਕਿਹਾ ਕਿ ਕੈਪਟਨ ਸਰਕਾਰ ਗਵਾਹ ਨੂੰ ਮੁਕਰਾਉਣ ਲਈ ਸਿਆਸੀ ਦਬਾਅ ਪਾ ਰਹੀ ਸੀ। ਇਸ ਲਈ ਗਵਾਹ ਸੁਰਜੀਤ ਸਿੰਘ ਦੀ ਮੌਤ ਹੋਈ ਹੈ। ਸੁਖਬੀਰ ਬਾਦਲ ਨੇ ਕਿਹਾ ਕਿ ਕੈਬਨਿਟ ਮੰਤਰੀ ਗੁਰਪ੍ਰੀਤ ਕਾਂਗੜ ਅਤੇ ਕਾਂਗਰਸੀ ਵਿਧਾਇਕ ਕੁਸ਼ਲਦੀਪ ਸਿੰਘ ਕਿੱਕੀ ਢਿੱਲੋਂ ‘ਤੇ ਪਰਚਾ ਹੋਣਾ ਚਾਹੀਦਾ ਹੈ।

ਬਾਦਲਾਂ ਨਾਲ ਖੜ੍ਹੇ ਤਾਂ ਜਥੇਦਾਰ.. ਨਹੀਂ ਤਾਂ ਗ਼ੱਦਾਰ..! Akali Dal Politics

ਉੱਧਰ ਮ੍ਰਿਤਕ ਸੁਰਜੀਤ ਸਿੰਘ ਦੇ ਪੁੱਤਰ ਲਖਵਿੰਦਰ ਸਿੰਘ ਨੇ ਮੁਲਜ਼ਮਾਂ ਖ਼ਿਲਾਫ਼ ਸਖ਼ਤ ਤੋਂ ਸਖ਼ਤ ਕਾਰਵਾਈ ਦੀ ਮੰਗ ਕੀਤੀ ਹੈ।
ਕਾਂਗਰਸੀ ਵਿਧਾਇਕ ਕੁਸ਼ਲਦੀਪ ਸਿੰਘ ਢਿੱਲੋਂ ਦਾ ਕਹਿਣਾ ਹੈ ਕਿ ਉਹ ਇਸ ਪਰਿਵਾਰ ਨੂੰ ਨਹੀਂ ਜਾਣਦੇ ਤੇ ਸੁਖਬੀਰ ਬਾਦਲ ਸਿਰਫ਼ ਸਿਆਸਤ ਚਮਕਾ ਰਹੇ ਹਨ। ਖੈਰ ਹੁਣ ਬਹਿਬਲ ਮਾਮਲਾ ਸ਼ਾਂਤ ਹੁੰਦਾ ਵਿਖਾਈ ਨਹੀਂ ਦੇ ਰਿਹਾ। ਮ੍ਰਿਤਕ ਦੀ ਪਤਨੀ ਨੇ ਕਿਹਾ ਕਿ ਜਦੋਂ ਤੱਕ ਪੁਲਿਸ ਕੇਸ ਦਰਜ ਨਹੀਂ ਹੁੰਦਾ ਸੁਰਜੀਤ ਸਿੰਘ ਦਾ ਭੋਗ ਨਹੀਂ ਪਾਇਆ ਜਾਵੇਗਾ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button