Breaking NewsD5 specialNewsPress ReleasePunjabTop News

ਮੁੱਖ ਮੰਤਰੀ Charanjit Singh Channi ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਨਤਮਸਤਕ

ਫ਼ਤਹਿਗੜ੍ਹ ਸਾਹਿਬ ਵਿਖੇ ਬਣਾਈ ਜਾਵੇਗੀ ਸ਼ਹੀਦ ਭਾਈ ਸੰਗਤ ਸਿੰਘ ਜੀ ਦੀ ਯਾਦਗਾਰ- ਮੁੱਖ ਮੰਤਰੀ Channi

ਫ਼ਤਹਿਗੜ੍ਹ ਸਾਹਿਬ: ਪੰਜਾਬ ਦੇ ਮੁੱਖ ਮੰਤਰੀ ਸ. ਚਰਨਜੀਤ ਸਿੰਘ ਚੰਨੀ ਅੱਜ ਸਰਬੰਸਦਾਨੀ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦਿਆਂ, ਬਾਬਾ ਜ਼ੋਰਾਵਾਰ ਸਿੰਘ, ਬਾਬਾ ਫ਼ਤਹਿ ਸਿੰਘ ਤੇ ਮਾਤਾ ਗੁਜਰੀ ਜੀ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਸਾਲਾਨਾ ਸ਼ਹੀਦੀ ਸਭਾ ਦੇ ਦੂਜੇ ਦਿਨ ਅੱਜ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਨਤਸਮਤਕ ਹੋਏ। ਇਸ ਦੌਰਾਨ ਪੱਤਰਕਾਰਾਂ ਨਾਲ ਗ਼ੈਰ-ਰਸਮੀ ਗੱਲਬਾਤ ਕਰਦਿਆਂ ਮੁੱਖ ਮੰਤਰੀ ਸ. ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਸ਼ਹੀਦਾਂ ਦੀ ਇਸ ਮਹਾਨ ਧਰਤੀ, ਫ਼ਤਹਿਗੜ੍ਹ ਸਾਹਿਬ ਵਿਖੇ ਉਸ ਮਹਾਨ ਸ਼ਹੀਦ ਬਾਬਾ ਸੰਗਤ ਸਿੰਘ ਜੀ ਦੀ ਯਾਦਗਾਰ ਬਣਾਈ ਜਾਵੇਗੀ।

Breaking News : ਕਿਸਾਨਾਂ ਦੀ Party ਦੀ ਅਸਲੀਅਤ, BJP ਨਾਲ ਸਮਝੌਤਾ? | D5 Channel Punjabi

ਉਨ੍ਹਾਂ ਦੱਸਿਆ ਕਿ ਬਾਬਾ ਸੰਗਤ ਸਿੰਘ ਜੀ ਨੂੰ ਚਮਕੌਰ ਸਾਹਿਬ ਵਿਖੇ ਗੁਰੂ ਗੋਬਿੰਦ ਸਿੰਘ ਜੀ ਦਾ ਰੂਪ ਸਮਝ ਕੇ ਸ਼ਹੀਦ ਕੀਤਾ ਗਿਆ ਸੀ ਅਤੇ ਉਨ੍ਹਾਂ ਦੀ ਦੇਹ ਨੂੰ ਚਮਕੌਰ ਸਾਹਿਬ ਤੋਂ ਇੱਥੇ ਲਿਆਂਦਾ ਗਿਆ ਸੀ। ਉਨ੍ਹਾਂ ਕਿਹਾ ਕਿ ਸ਼ਹੀਦਾਂ ਦੀ ਇਸ ਮਹਾਨ ਧਰਤੀ ਦਾ ਜਿੰਨਾ ਵੀ ਸਤਿਕਾਰ ਅਤੇ ਨਮਨ ਕੀਤਾ ਜਾਵੇ, ਉਹ ਘੱਟ ਹੈ। ਮੁੱਖ ਮੰਤਰੀ ਸ. ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਸ੍ਰੀ ਚਮਕੌਰ ਸਾਹਿਬ, ਜਿੱਥੋਂ ਉਹ ਵਿਧਾਨ ਸਭਾ ‘ਚ ਨੁਮਾਇੰਗੀ ਕਰਦੇ ਹਨ, ਉੱਥੇ ਗੁਰੂ ਸਾਹਿਬ ਜੀ ਦੇ ਵੱਡੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਹੋਈ ਸੀ ਅਤੇ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਦਸਮੇਸ਼ ਪਿਤਾ ਜੀ ਦੇ ਛੋਟੇ ਸਾਹਿਬਜ਼ਾਦਿਆਂ ਦੀ ਸ਼ਹੀਦੀ ਹੋਈ ਸੀ, ਇਸ ਲਈ ਇਨ੍ਹਾਂ ਦੋਵਾਂ ਥਾਂਵਾਂ ਦਾ ਵੱਡਾ ਰਿਸ਼ਤਾ ਹੈ।

ਜਥੇਬੰਦੀਆਂ ਦੇ ਐਲਾਨ ਨੇ ਲਿਆਂਦਾ ਭੂਚਾਲ, ਸਿਆਸੀ ਧਿਰਾਂ ਨੇ ਸੱਦੀਆਂ ਮੀਟਿੰਗਾਂ | D5 Channel Punjabi

ਮੁੱਖ ਮੰਤਰੀ ਨੇ ਦੱਸਿਆ ਕਿ ਸ਼ਹੀਦਾਂ ਨੂੰ ਨਮਨ ਕਰਦੇ ਹੋਏ ਪੰਜਾਬ ਸਰਕਾਰ ਨੇ ਦੋਵਾਂ ਥਾਵਾਂ ਨੂੰ ਆਪਸ ‘ਚ ਜੋੜਦੇ ਹੋਏ, ਇੱਥੋਂ ਸਰਹਿੰਦ ਵਾਲੀ ਜੀ.ਟੀ. ਰੋਡ ਤੋਂ ਅੱਗੇ ਚਮਕੌਰ ਸਾਹਿਬ ਤੱਕ ਹੁਸ਼ਿਆਰਪੁਰ ਵਾਲੀ ਮੁੱਖ ਸੜਕ ਨੂੰ ਆਪਸ ‘ਚ ਜੋੜਦੇ ਹੋਏ ਬਣਾਏ ਜਾਣ ਵਾਲੇ ਸਰਕਟ ਦਾ ਨਾਮ ਮਾਤਾ ਗੁਜਰੀ ਜੀ ਮਾਰਗ ਰੱਖਿਆ ਹੈ ਅਤੇ ਇਸ ਨੂੰ ਰਾਸ਼ਟਰੀ ਮਾਰਗ ਬਣਾਉਣ ਲਈ ਪ੍ਰਧਾਨ ਮੰਤਰੀ ਨੂੰ ਪੱਤਰ ਲਿਖਿਆ ਹੈ। ਮੁੱਖ ਮੰਤਰੀ ਸ. ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜਾਦਿਆਂ ਅਤੇ ਮਾਤਾ ਗੁਜਰ ਕੌਰ ਜੀ ਦੀ ਸ਼ਹਾਦਤ ਲਾਮਿਸਾਲ ਅਤੇ ਅੱਜ ਉਹ ਮਹਾਨ ਸ਼ਹੀਦਾਂ ਨੂੰ ਨਮਨ ਕਰਨ ਅਤੇ ਆਪਣੀ ਸ਼ਰਧਾ ਭੇਟ ਕਰਨ ਆਏ ਹਨ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਨੇ ਮਾਨਵਤਾ ਦੀ ਭਲਾਈ ਲਈ ਆਪਣਾ ਸਰਬੰਸ ਕੁਰਬਾਨ ਕਰ ਦਿੱਤਾ, ਜਿਸ ਦੀ ਦੁਨੀਆਂ ‘ਚ ਕੋਈ ਹੋਰ ਮਿਸਾਲ ਨਹੀਂ ਮਿਲਦੀ।

ਸਵੇਰੇ ਹੀ CM Channi ਦਾ ਵੱਡਾ ਐਲਾਨ, ਖਾਸ ਵਰਗ ਨੂੰ ਦਿੱਤਾ ਵੱਡਾ ਤੋਹਫ਼ਾ | D5 Channel Punjabi

ਪੱਤਰਕਾਰਾਂ ਵੱਲੋਂ ਬੰਦੀ ਸਿੰਘਾਂ ਦੀ ਰਿਹਾਈ ਸਬੰਧੀ ਪੁੱਛੇ ਸਵਾਲ ਦਾ ਜਵਾਬ ਦਿੰਦਿਆਂ ਕਿਹਾ ਕਿ ਸਰਕਾਰ ਨੇ ਬੰਦੀ ਸਿੰਘਾਂ ਨੂੰ ਰਿਹਾਅ ਕਰਨ ਦੀ ਪ੍ਰਕ੍ਰਿਆ ਸ਼ੁਰੂ ਕਰ ਦਿੱਤੀ ਹੈ ਅਤੇ ਰਿਹਾਈ ਕਰ ਦਿੱਤੀ ਜਾਵੇਗੀ। ਮੁੱਖ ਮੰਤਰੀ ਨੇ ਇਸ ਦੌਰਾਨ ਪੰਗਤ ਵਿੱਚ ਬੈਠਕੇ ਲੰਗਰ ਛਕਿਆ ਅਤੇ ਗੁਰਦੁਆਰਾ ਸਾਹਿਬ ਦੇ ਬਾਹਰ ਲੱਗੇ ਲੰਗਰਾਂ ਵਿੱਚ ਲੰਗਰ ਵਰਤਾਉਣ ਦੀ ਸੇਵਾ ਵੀ ਕੀਤੀ। ਇਸ ਦੌਰਾਨ ਮੁੱਖ ਮੰਤਰੀ ਦੇ ਨਾਲ ਹਲਕਾ ਫ਼ਤਹਿਗੜ੍ਹ ਸਾਹਿਬ ਦੇ ਵਿਧਾਇਕ ਸ. ਕੁਲਜੀਤ ਸਿੰਘ ਨਾਗਰਾ ਅਤੇ ਵਿਧਾਇਕ ਨਾਗਰਾ ਦੇ ਸੁਪਤਨੀ ਮਨਦੀਪ ਕੌਰ ਨਾਗਰਾ, ਜ਼ਿਲ੍ਹਾ ਕਾਂਗਰਸ ਪ੍ਰਧਾਨ ਸੁਭਾਸ਼ ਸੂਦ, ਡਿਪਟੀ ਕਮਿਸ਼ਨਰ ਪੂਨਮਦੀਪ ਕੌਰ, ਐਸ.ਐਸ.ਪੀ. ਸੰਦੀਪ ਗੋਇਲ, ਗੁਰਦੁਆਰਾ ਸਾਹਿਬ ਦੇ ਮੈਨੇਜਰ ਗੁਰਦੀਪ ਸਿੰਘ ਕੰਗ ਅਤੇ ਹੋਰ ਸ਼ਖ਼ਸੀਅਤਾਂ ਮੌਜੂਦ ਸਨ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button