PunjabTop News

ਗੈਂਗਸਟਰ ਗੋਲਡੀ ਬਰਾੜ ਦੀ ਗਵਾਹਾਂ ਨੂੰ ਧਮਕੀ

ਪਟਿਆਲਾ : ਕੈਨੇਡਾ ਵਿਖੇ ਰਹਿ ਰਹੇ ਗੈਂਗਸਟਰ ਸਤਿੰਦਰਜੀਤ ਸਿੰਘ ਉਰਫ ਗੋਲਡੀ ਬਰਾੜ ਨੇ ਹੁਣ ਗਵਾਹਾਂ ਨੂੰ ਧਮਕੀਆਂ ਦੇਣੀਆਂ ਸ਼ੁਰੂ ਕਰ ਦਿੱਤੀਆਂ ਹਨ। ਦੱਸ ਦਈਏ ਕਿ ਗੋਲਡੀ ਬਰਾੜ ਨੇ ਇਹ ਧਮਕੀਆਂ ਫਰੀਦਕੋਟ ਦੇ ਕਾਂਗਰਸੀ ਆਗੂ ਗੁਰਲਾਲ ਪਹਿਲਵਾਨ ਦੇ ਹੋਏ ਕਤਲ ਦੇ ਮਾਮਲੇ ’ਚ ਗਵਾਹਾਂ ਨੂੰ ਦਿੱਤੀਆਂ ਹਨ, ਜਿਸ ਦਾ ਪਿਛਲੇ ਸਾਲ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। ਗੁਰਲਾਲ ਦੇ ਪਰਿਵਾਰ ਵਲੋਂ ਇਸ ਕੇਸ ਦੀ ਪੂਰੀ ਜਾਂਚ ਕਰਵਾਈ ਜਾ ਰਹੀ ਹੈ। ਇਸ ਮਾਮਲੇ ਦੇ ਗਵਾਹਾਂ ਨੂੰ ਹੁਣ ਗੋਲਡੀ ਬਰਾੜ ਵਲੋਂ ਧਮਕੀਆਂ ਦਿੱਤੀਆਂ ਜਾ ਰਹੀਆਂ ਹਨ, ਕਿ ਜੇਕਰ ਉਹ ਅਦਾਲਤ ’ਚ ਗਏ ਤਾਂ ਇਸ ਦੇ ਨਤੀਜੇ ਬਹੁਤ ਮਾੜੇ ਹੋਣਗੇ।

SYL Issue : ਅਕਾਲੀ ਲੈ ਗਏ ਸਟੈਂਡ, ਹੁਣ ਨਹੀਂ ਹਟਦੇ ਪਿੱਛੇ, ਜਾਨਾਂ ਦੇਣ ਲਈ ਬੈਠੇ ਨੇ ਤਿਆਰ | D5 Channel Punjabi

ਮਿਲੀ ਜਾਣਕਾਰੀ ਅਨੁਸਾਰ ਗੋਲਡੀ ਵਲੋਂ ਦਿੱਤੀਆਂ ਜਾਣ ਵਾਲੀਆਂ ਧਮਕੀਆਂ ਦੀ ਸ਼ਿਕਾਇਤ ਗਵਾਹ ਗੁਰਜਸਵਿੰਦਰ ਸਿੰਘ ਨੇ ਫਰੀਦਕੋਟ ਪੁਲਸ ਨੂੰ ਦਿੱਤੀ ਹੈ। ਉਨ੍ਹਾਂ ਕਿਹਾ ਕਿ ਪਿਛਲੇ ਸਾਲ ਫਰਵਰੀ ਵਿੱਚ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਗੁਰਲਾਲ ਪਹਿਲਵਾਨ ਦਾ ਕਤਲ ਕਰ ਦਿੱਤਾ ਗਿਆ ਸੀ, ਜਿਸ ਦਾ ਉਹ ਗਵਾਹ ਹੈ। ਗੋਲਡੀ ਬਰਾੜ ਉਨ੍ਹਾਂ ਨੂੰ ਅਦਾਲਤ ’ਚ ਨਾ ਜਾਣ ਦੀਆਂ ਫੋਨ ਕਰਕੇ ਧਮਕੀਆਂ ਦੇ ਰਿਹਾ ਹੈ। ਉਸ ਨੇ ਦੱਸਿਆ ਕਿ ਇਹ ਧਮਕੀਆਂ ਉਸ ਨੂੰ ਹੀ ਨਹੀਂ ਸਗੋਂ ਹੋਰ ਗਵਾਹਾਂ ਨੂੰ ਵੀ ਮਿਲ ਰਹੀਆਂ ਹਨ।

 

 

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button