Breaking NewsD5 specialNewsPunjabTop News

ਗੈਂਗਸਟਰ ਰਾਣਾ ਕੰਦੋਵਾਲੀਆ ਦਾ ਗੋਲੀਆਂ ਮਾਰ ਕੇ ਕਤਲ

ਅੰਮ੍ਰਿਤਸਰ : ਬੀਤੀ ਰਾਤ ਅੰਮ੍ਰਿਤਸਰ ‘ਚ ਇਕ ਗੈਂਗਵਾਰ ਦੀ ਘਟਨਾ ਵਾਪਰੀ, ਜਿਸ ‘ਚ ਗੈਂਗਸਟਰ ਰਾਣਾ ਕੰਦੋਵਾਲੀਆ ਦਾ ਗੋਲੀਆਂ ਮਾਰ ਕੇ ਕਤਲ ਕਰ ਦੇਣ ਦਾ ਮਾਮਲਾ ਸਾਹਮਣੇ ਆਇਆ ਹੈ। ਮਿਲੀ ਜਾਣਕਾਰੀ ਮੁਤਾਬਕ ਮਜੀਠਾ ਰੋਡ ਸਥਿਤ ਇਕ ਨਿੱਜੀ ਹਸਪਤਾਲ ’ਚ ਕਿਸੇ ਰਿਸ਼ਤੇਦਾਰ ਦੀ ਖ਼ਬਰਸਾਰ ਲੈਣ ਪੁੱਜੇ ਗੈਂਗਸਟਰ ਰਣਬੀਰ ਸਿੰਘ ਰਾਣਾ ਕੰਦੋਵਾਲੀਆ ਤੇ ਉਸ ਦੇ ਇਕ ਹੋਰ ਸਾਥੀ ਤੇਜਬੀਰ ਸਿੰਘ ’ਤੇ 4 ਹਥਿਆਰਬੰਦ ਹਮਲਾਵਰਾਂ ਨੇ ਗੋਲੀਆਂ ਚਲਾ ਕੇ ਜਾਨਲੇਵਾ ਹਮਲਾ ਕਰ ਦਿੱਤਾ। ਹਮਲੇ ਦੌਰਾਨ ਇਕ ਸਕਿਓਰਿਟੀ ਗਾਰਡ ਅਰੁਣ ਕੁਮਾਰ ਗੋਲੀ ਲੱਗਣ ਨਾਲ ਜ਼ਖ਼ਮੀ ਹੋ ਗਿਆ।

🔴LIVE| ਸੰਸਦ ‘ਚ ਹੋਇਆ ਇੱਕ ਹੋਰ ਬਿੱਲ ਪਾਸ, ਹਰ ਕੋਈ ਹੈਰਾਨ! ਅਕਾਲੀ ਦਲ ਦੇ ਵੱਡੇ ਐਲਾਨ, ਬਣੂ ਸਰਕਾਰ?

ਘਟਨਾ ਦੀ ਸੂਚਨਾ ਮਿਲਦਿਆ ਹੀ ਥਾਣਾ ਮਜੀਠਾ ਰੋਡ ਦੀ ਪੁਲਿਸ ਤੋਂ ਇਲਾਵਾ ਪੁਲਿਸ ਦੇ ਹੋਰ ਉੱਚ ਅਧਿਕਾਰੀ ਮੌਕੇ ’ਤੇ ਪੁੱਜ ਗਏ। ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਏ. ਸੀ. ਪੀ. ਨਾਰਥ ਸਰਬਜੀਤ ਸਿੰਘ ਬਾਜਵਾ ਨੇ ਦੱਸਿਆ ਕਿ ਗੈਂਗਸਟਰ ਰਣਬੀਰ ਸਿੰਘ ਰਾਣਾ ਕੰਦੋਵਾਲੀਆ ਜੋ ਆਪਣੇ ਇਕ ਹੋਰ ਸਾਥੀ ਤੇਜਬੀਰ ਸਿੰਘ ਨਾਲ ਮਜੀਠਾ ਰੋਡ ਸਥਿਤ ਕੇ. ਡੀ. ਹਸਪਤਾਲ ’ਚ ਆਪਣੀ ਕਿਸੇ ਰਿਸ਼ਤੇਦਾਰ ਦਾ ਹਾਲਚਾਲ ਜਾਣਨ ਲਈ ਪੁੱਜਾ ਸੀ। ਹਸਪਤਾਲ ਦੀ ਦੂਸਰੀ ਮੰਜਿਲ ’ਤੇ ਪੁੱਜੇ ਚਾਰ ਅਣਪਛਾਤੇ ਹਥਿਆਰਬੰਦ ਹਮਲਾਵਰਾਂ ਨੇ ਅਚਾਨਕ ਗੋਲੀਆਂ ਚਲਾਉਂਦਿਆਂ ਰਾਣਾ ਕੰਦੋਵਾਲੀਆਂ ਉਸਦੇ ਸਾਥੀ ਤੇਜਬੀਰ ਅਤੇ ਸਕਿਓਰਿਟੀ ਗਾਰਡ ਅਰੁਣ ਕੁਮਾਰ ਨੂੰ ਬੁਰੀ ਤਰ੍ਹਾਂ ਜ਼ਖ਼ਮੀ ਕਰ ਦਿੱਤਾ।

ਮੁੱਖ ਮੰਤਰੀ ਖੱਟਰ ਨੂੰ ਮਿਲੀ ਸਿੱਧੀ ਧਮਕੀ, ਮੋਦੀ ਦੀ ਉੱਡੀ ਨੀਂਦ! ਬੀਜੇਪੀ ਦਾ ਅੰਤ! D5 Channel Punjabi

ਹਮਲਾਵਰ ਗੋਲੀਆਂ ਚਲਾਉਂਦੇ ਹੋਏ ਮੌਕੇ ਤੋਂ ਫ਼ਰਾਰ ਹੋ ਗਏ। ਪੁਲਿਸ ਵਲੋਂ ਅਣਪਛਾਤੇ ਹਮਲਾਵਰਾਂ ਖ਼ਿਲਾਫ਼ ਮਾਮਲਾ ਦਰਜ ਕਰ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਇਹ ਖ਼ਦਸ਼ਾ ਜ਼ਾਹਿਰ ਕੀਤਾ ਜਾ ਰਿਹਾ ਹੈ ਕਿ ਉਕਤ ਹਮਲਾ ਜੱਗੂ ਭਗਵਾਨਪੁਰੀਆ ਵਲੋਂ ਰੰਜਿਸ਼ ਤਹਿਤ ਕਰਵਾਇਆ ਗਿਆ। ਮੌਕੇ ’ਤੇ ਪੁੱਜੇ ਪੁਲਸ ਕਮਿਸ਼ਨਰ ਡਾ. ਸੁਖਚੈਨ ਸਿੰਘ ਗਿੱਲ ਨੇ ਦੱਸਿਆ ਕਿ ਸ਼ਹਿਰ ’ਚ ਹਾਈ ਅਲਰਟ ਜਾਰੀ ਕਰ ਦਿੱਤਾ ਗਿਆ ਹੈ, ਜਲਦ ਹੀ ਹਮਲਾਵਰਾਂ ਨੂੰ ਗ੍ਰਿਫ਼ਤਾਰ ਕਰ ਲਿਆ ਜਾਵੇਗਾ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button