PunjabTop News

ਗੈਂਗਸਟਰ ਲਾਰੈਂਸ ਬਿਸ਼ਨੋਈ ਮੁੜ ਤਿੰਨ ਦਿਨਾਂ ਮੁਕਤਸਰ ਪੁਲਿਸ ਰਿਮਾਂਡ ‘ਤੇ

ਸ੍ਰੀ ਮੁਕਤਸਰ ਸਾਹਿਬ : ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਸ੍ਰੀ ਮੁਕਤਸਰ ਸਾਹਿਬ ਪੁਲਿਸ ਵੱਲੋਂ 6 ਦਿਨ ਦਾ ਰਿਮਾਂਡ ਖਤਮ ਹੋਣ ਤੋਂ ਬਾਅਦ ਅੱਜ ਸਵੇਰੇ 8 ਵਜੇ ਦੇ ਕਰੀਬ ਮਾਨਯੋਗ ਅਦਾਲਤ ਸ੍ਰੀ ਮੁਕਤਸਰ ਸਾਹਿਬ ਵਿਖੇ ਪੇਸ਼ ਕੀਤਾ ਗਿਆ। ਜਿੱਥੇ ਮਾਨਯੋਗ ਅਦਾਲਤ ਨੇ ਤਿੰਨ ਦਿਨ ਹੋਰ ਗੈਂਗਸਟਰ ਲਾਰੈਂਸ ਬਿਸ਼ਨੋਈ ਦਾ ਰਿਮਾਂਡ ਪੁਲਿਸ ਨੂੰ ਦੇ ਦਿਤਾ ਹੈ।

Jagmeet Brar ਦੇ ਹੱਕ ‘ਚ ਖੜ੍ਹਿਆ Akali ਲੀਡਰ, ਬਾਦਲਾਂ ਦੇ ਖੋਲ੍ਹੇ ਪੁਰਾਣੇ ਭੇਤ! ਫਸਾਏ ਬਾਦਲ| D5 Channel Punjabi

ਲਾਰੈਂਸ ਨੂੰ 16 ਦਸੰਬਰ ਨੂੰ ਸ੍ਰੀ ਮੁਕਤਸਰ ਸਾਹਿਬ ਵਿਖੇ ਮੁੜ ਪੇਸ਼ ਕੀਤਾ ਜਾਵੇਗਾ। ਸ੍ਰੀ ਮੁਕਤਸਰ ਸਾਹਿਬ ਪੁਲਿਸ ਨੇ ਅੱਜ 8 ਦਿਨ ਦੇ ਰਿਮਾਂਡ ਦੀ ਮੰਗ ਕੀਤੀ ਸੀ, ਜਿਸ ’ਤੇ ਮਾਨਯੋਗ ਅਦਾਲਤ ਵੱਲੋਂ ਤਿੰਨ ਦਿਨ ਦਾ ਰਿਮਾਂਡ ਦਿੱਤਾ ਗਿਆ। ਦੱਸ ਦੇਈਏ ਕਿ ਸ੍ਰੀ ਮੁਕਤਸਰ ਸਾਹਿਬ ਪੁਲਿਸ ਲਾਰੈਂਸ ਬਿਸ਼ਨੋਈ ਗੈਂਗਸਟਰ ਨੂੰ 2021 ਦੇ ਇਕ ਫਿਰੌਤੀ ਦੇ ਮਾਮਲੇ ਵਿਚ ਲੈ ਕੇ ਆਈ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button