PunjabTop News

ਗੈਂਗਸਟਰ ਸਚਿਨ ਥਾਪਨ ਨੂੰ ਭੇਜਿਆ ਗਿਆ 6 ਅਕਤੂਬਰ ਤੱਕ ਪੁਲਿਸ ਰਿਮਾਂਡ ‘ਤੇ

 ਸਿੱਧੂ ਮੂਸੇਵਾਲਾ ਦੇ ਕਤਲ ਦੀ ਸਾਜ਼ਿਸ਼ ਦੇ ਮੁਲਜ਼ਮ ਗੈਂਗਸਟਰ ਸਚਿਨ ਥਾਪਨ ਨੂੰ ਪੁਲਿਸ ਟਰਾਂਜ਼ਿਟ ਰਿਮਾਂਡ ਉਤੇ ਦਿੱਲੀ ਤੋਂ ਮਾਨਸਾ ਲੈ ਕੇ ਆਈ ਹੈ। ਜਿੱਥੇ ਉਸ ਦਾ ਮੈਡੀਕਲ ਕਰਵਾਉਣ ਤੋਂ ਬਾਅਦ ਅਦਾਲਤ ਵਿੱਚ ਪੇਸ਼ ਕੀਤਾ ਗਿਆ।

ਅਦਾਲਤ ਨੇ ਥਾਪਨ ਨੂੰ 6 ਅਕਤੂਬਰ ਤੱਕ ਪੁਲਿਸ ਰਿਮਾਂਡ ‘ਤੇ ਭੇਜ ਦਿੱਤਾ ਹੈ। ਮੂਸੇਵਾਲਾ ਕਤਲ ਕਾਂਡ ਦੇ ਮੁੱਖ ਮੁਲਜ਼ਮ ਸਚਿਨ ਥਾਪਨ ਨੂੰ 1 ਅਗਸਤ ਨੂੰ ਅਜ਼ਰਬਾਈਜਾਨ ਤੋਂ ਦਿੱਲੀ ਲਿਆਂਦਾ ਗਿਆ ਸੀ। ਸਚਿਨ ਬਿਸ਼ਨੋਈ ਉਰਫ ਸਚਿਨ ਥਾਪਨ ਪਿਛਲੇ ਸਾਲ ਅਜ਼ਰਬਾਈਜਾਨ ਭੱਜ ਗਿਆ ਸੀ। ਜਿੱਥੇ ਉਸ ਨੂੰ ਪੁਲਿਸ ਨੇ ਹਿਰਾਸਤ ‘ਚ ਲੈ ਲਿਆ ਸੀ।ਦਿੱਲੀ ਦੀ ਅਦਾਲਤ ਨੇ ਸਚਿਨ ਥਾਪਨ ਨੂੰ 10 ਦਿਨਾਂ ਲਈ ਪੁਲਿਸ ਰਿਮਾਂਡ ‘ਤੇ ਭੇਜ ਦਿੱਤਾ ਸੀ। 26 ਸਾਲਾ ਸਚਿਨ ਖਿਲਾਫ ਦਰਜਨ ਦੇ ਕਰੀਬ ਅਪਰਾਧਿਕ ਮਾਮਲੇ ਦਰਜ ਹਨ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button