Breaking NewsD5 specialNewsPoliticsPress ReleasePunjabTop News

ਗੈਰ-ਕਾਨੂੰਨੀ ਖਣਨ ਨੂੰ ਠੱਲ ਪਾਉਣ ਲਈ ਰੱਖੀ ਜਾਵੇ ਤਿੱਖੀ ਨਜਰ: ਬੈਂਸ

ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਖਾਣਾਂ, ਜੇਲ ਅਤੇ ਸੈਰ-ਸਪਾਟਾ ਵਿਭਾਗਾਂ ਦੇ ਕੰਮਕਾਜ ਦਾ ਲਿਆ ਜਾਇਜਾ

ਚੰਡੀਗੜ: ਪੰਜਾਬ ਮੰਤਰੀ ਮੰਡਲ ਵਿੱਚ ਅਹੁਦਾ ਸੰਭਾਲਣ ਤੋਂ ਤੁਰੰਤ ਬਾਅਦ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਖਾਣਾਂ, ਜੇਲ ਅਤੇ ਸੈਰ-ਸਪਾਟਾ ਵਿਭਾਗਾਂ ਦੇ ਕੰਮਕਾਜ ਦਾ ਜਾਇਜਾ ਲਿਆ। ਸ੍ਰੀ ਬੈਂਸ ਨੇ ਸਬੰਧਤ ਵਿਭਾਗਾਂ ਦੇ ਉੱਚ ਅਧਿਕਾਰੀਆਂ ਨਾਲ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਵਿਭਾਗਾਂ ਦੇ ਕੰਮਕਾਜ ਵਿੱਚ ਪਾਰਦਰਸਿਤਾ ਲਿਆਉਣ ਅਤੇ ਚੱਲ ਰਹੇ ਕੰਮਾਂ ਨੂੰ ਸੁਚਾਰੂ ਬਣਾਏ ਜਾਣ ਨੂੰ ਯਕੀਨੀ ਬਣਾਉਣ ਲਈ ਸਖਤ ਨਿਰਦੇਸ ਦਿੱਤੇ।

ਮਾਈਨਿੰਗ (ਖਣਨ) ਵਿਭਾਗ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕੈਬਨਿਟ ਮੰਤਰੀ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਗੈਰ-ਕਾਨੂੰਨੀ ਮਾਈਨਿੰਗ ਨੂੰ ਰੋਕਣ ਲਈ ਸੂਬੇ ਭਰ ਵਿੱਚ ਖਣਨ ਵਾਲੀਆਂ ਸਾਰੀਆਂ ਕਾਨੂੰਨੀ ਥਾਵਾਂ ਦੀ ਨਿਸਾਨਦੇਹੀ ਕਰਨ। ਉਨਾਂ ਕਿਹਾ ਕਿ ਇਸ ਸਬੰਧੀ ਪੰਜਾਬ ਦੇ ਸਮੂਹ ਡਿਪਟੀ ਕਮਿਸਨਰਾਂ ਨੂੰ ਪੱਤਰ ਵੀ ਭੇਜਿਆ ਜਾ ਰਿਹਾ ਹੈ ਤਾਂ ਜੋ ਹਦਾਇਤਾਂ ਦੀ ਇੰਨ-ਬਿੰਨ ਪਾਲਣਾ ਯਕੀਨੀ ਬਣਾਈ ਜਾ ਸਕੇ।

ਮੰਤਰੀ ਨੇ ਕਿਹਾ “ਮੈਂ ਛੇ ਮਹੀਨਿਆਂ ਦੇ ਅੰਦਰ ਨਵੀਂ ਮਾਈਨਿੰਗ ਨੀਤੀ ਪੇਸ ਕਰਨ ਜਾ ਰਿਹਾ ਹਾਂ, ਜੋ ਪੰਜਾਬ ਵਿੱਚੋਂ ਗੈਰ-ਕਾਨੂੰਨੀ ਮਾਈਨਿੰਗ ਨੂੰ ਪੂਰੀ ਤਰਾਂ ਖਤਮ ਕਰਨ ਉਤੇ ਕੇਂਦਰਿਤ ਹੋਵੇਗੀ। ਗੈਰ-ਕਾਨੂੰਨੀ ਮਾਈਨਿੰਗ ਨੂੰ ਰੋਕਣ ਨਾਲ ਸੂਬੇ ਦੇ ਖਜਾਨੇ ਵਿੱਚ ਭਾਰੀ ਵਾਧਾ ਹੋਵੇਗਾ ”। ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਮਾਈਨਿੰਗ ਵਾਲੀਆਂ ਥਾਵਾਂ ਦੀ ਰੋਜਾਨਾ ਆਧਾਰ ’ਤੇ ਚੈਕਿੰਗ ਕੀਤੀ ਜਾਵੇਗੀ ਅਤੇ ਸਬੰਧਤ ਜਿਲਿਆਂ ਤੋਂ ਨਿਯਮਤ ਰੂਪ ਵਿੱਚ ਰਿਪੋਰਟ ਲਈ ਜਾਵੇਗੀ। ਉਨਾਂ ਕਿਹਾ ਕਿ ਜੇ ਗੈਰ-ਕਾਨੂੰਨੀ ਮਾਈਨਿੰਗ ਸਬੰਧੀ ਕੋਈ ਵੀ ਸਿਕਾਇਤ ਮਿਲਦੀ ਹੈ ਤਾਂ ਤੁਰੰਤ ਕਾਰਵਾਈ ਨੂੰ ਯਕੀਨੀ ਬਣਾਇਆ ਜਾਵੇਗਾ।

ਜੇਲ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕੈਬਨਿਟ ਮੰਤਰੀ ਨੇ ਹਦਾਇਤ ਕੀਤੀ ਕਿ ਜੇਲਾਂ ਵਿੱਚ ਕਿਸੇ ਵੀ ਕਿਸਮ ਦੀ ਤਸਕਰੀ ਨੂੰ ਤੁਰੰਤ ਰੋਕਿਆ ਜਾਵੇ ਅਤੇ ਵਿਭਾਗ ਦੇ ਕੰਮਾਂ ਵਿੱਚ ਕਿਸੇ ਵੀ ਤਰਾਂ ਦੀ ਕੁਤਾਹੀ ਨੂੰ ਕਿਸੇ ਵੀ ਕੀਮਤ ’ਤੇ ਬਰਦਾਸਤ ਨਹੀਂ ਕੀਤਾ ਜਾਵੇਗਾ। ਹਰਜੋਤ ਸਿੰਘ ਬੈਂਸ ਨੇ ਸੈਰ ਸਪਾਟਾ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਪੰਜਾਬ ਵਿੱਚ ਸੈਰ ਸਪਾਟਾ ਗਤੀਵਿਧੀਆਂ ਨੂੰ ਪ੍ਰਫੁੱਲਿਤ ਕਰਨ ਲਈ ਮੌਕੇ ਤਲਾਸੇ ਜਾਣ। ਉਨਾਂ ਅੱਗੇ ਕਿਹਾ ਕਿ ’ਆਪ’ ਸਰਕਾਰ ਦੇ ਏਜੰਡੇ ’ਤੇ ਕਈ ਵੱਡੀਆਂ ਯੋਜਨਾਵਾਂ ਹਨ, ਜੋ ਜਲਦ ਹੀ ਜਮੀਨੀ ਪੱਧਰ ’ਤੇ ਲਾਗੂ ਕੀਤੀਆਂ ਜਾਣਗੀਆਂ।

ਮੀਟਿੰਗ ਵਿੱਚ ਜੇਲ ਵਿਭਾਗ ਦੇ ਪ੍ਰਮੁੱਖ ਸਕੱਤਰ ਡੀ.ਕੇ. ਤਿਵਾੜੀ, ਮਾਈਨਿੰਗ ਵਿਭਾਗ ਦੇ ਪ੍ਰਮੁੱਖ ਸਕੱਤਰ ਰਾਹੁਲ ਭੰਡਾਰੀ, ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲੇ ਵਿਭਾਗ ਦੇ ਪ੍ਰਮੁੱਖ ਸਕੱਤਰ ਹੁਸਨ ਲਾਲ, ਵਧੀਕ ਡੀ.ਜੀ.ਪੀ. (ਜੇਲ ਵਿਭਾਗ) ਪੀ.ਕੇ. ਸਿਨਹਾ, ਵਧੀਕ ਡੀ.ਜੀ.ਪੀ. (ਮਾਈਨਿੰਗ) ਆਰ. ਐਨ. ਢੋਕੇ, ਸੈਰ ਸਪਾਟਾ ਵਿਭਾਗ ਦੇ ਡਾਇਰੈਕਟਰ ਕੇ.ਪੀ. ਬਰਾੜ ਸਮੇਤ ਹੋਰ ਅਧਿਕਾਰੀ ਮੌਜੂਦ ਸਨ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button