Press ReleasePunjabTop News

ਗੈਰ-ਕਾਨੂੰਨੀ ਮੁਆਵਜ਼ਾ ਘਪਲਾ : ਕਰੋੜਾਂ ਰੁਪਏ ਦਾ ਗਲਤ ਮੁਨਾਫਾ ਲੈਣ ਵਾਲੇ ਛੇ ਹੋਰ ਮੁਲਜ਼ਮ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫਤਾਰ

ਘੁਟਾਲੇ 'ਚ ਸ਼ਾਮਲ ਕੁੱਲ 15 ਮੁਲਜ਼ਮ ਕੀਤੇ ਗ੍ਰਿਫ਼ਤਾਰ

ਚੰਡੀਗੜ੍ਹ : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਐਸ.ਏ.ਐਸ.ਨਗਰ ਜ਼ਿਲ੍ਹੇ ਦੇ ਪਿੰਡ ਬਾਕਰਪੁਰ ਵਿੱਚ ਅਮਰੂਦਾਂ ਦੇ ਦਰੱਖਤ ਲਾ ਕੇ ਗੈਰ-ਕਾਨੂੰਨੀ ਮੁਆਵਜ਼ਾ ਲੈਣ ਦੇ ਮਾਮਲੇ ਵਿੱਚ ਮੰਗਲਵਾਰ ਨੂੰ ਛੇ ਹੋਰ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਫੜੇ ਗਏ ਵਿਅਕਤੀਆਂ, ਜਿਨ੍ਹਾਂ ਵਿੱਚ ਤਿੰਨ ਪੁਰਸ਼ ਅਤੇ ਤਿੰਨ ਔਰਤਾਂ ਸ਼ਾਮਲ ਹਨ, ਨੇ ਉਕਤ ਪਿੰਡ ਵਿੱਚ ਸਰਕਾਰ ਵੱਲੋਂ ਜ਼ਮੀਨ ਐਕਵਾਇਰ ਕਰਨ ਦੌਰਾਨ ਗੈਰ-ਕਾਨੂੰਨੀ ਤਰੀਕਿਆਂ ਨਾਲ ਸਰਕਾਰ ਤੋਂ ਕਰੋੜਾਂ ਰੁਪਏ ਦਾ ਮੁਆਵਜ਼ਾ ਹਾਸਲ ਕੀਤਾ ਸੀ। ਹੁਣ ਤੱਕ ਇਸ ਘੁਟਾਲੇ ਵਿੱਚ ਸ਼ਾਮਲ ਕੁੱਲ 15 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਜਾ ਚੁੱਕਾ ਹੈ।

ਪੁਲਿਸ ਵਾਲੇ ਨੇ ਧੌਣ ਤੋਂ ਫੜ੍ਹ ਲਿਆ ‘ਆਪ’ ਦਾ ਵੱਡਾ ਲੀਡਰ, ਸਾਰੀ ਘਟਨਾ ਦੀ ਬਣ ਗਈ ਵੀਡੀਓ | D5 Channel Punjabi

ਇਸ ਸਬੰਧੀ ਜਾਣਕਾਰੀ ਦਿੰਦਿਆਂ ਸੂਬਾ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਇਸ ਮਾਮਲੇ ਵਿੱਚ ਗ੍ਰਿਫਤਾਰ ਕੀਤੇ ਗਏ ਵਿਅਕਤੀਆਂ ਵਿੱਚ ਮੁਲਜ਼ਮ ਪੀਡੀ ਗੁਪਤਾ ਦੀ ਪਤਨੀ ਸੁਨੀਤਾ ਗੁਪਤਾ, ਉਸਦਾ ਪੁੱਤਰ ਗੌਰਵ ਕਾਂਸਲ, ਵਾਸੀ ਮਕਾਨ ਨੰ. 199, ਸੈਕਟਰ 18, ਚੰਡੀਗੜ੍ਹ, ਸਮੇਤ ਪਿੰਡ ਬਾਕਰਪੁਰ ਦੇ ਵਸਨੀਕ ਗੁਰਮਿੰਦਰ ਸਿੰਘ ਅਤੇ ਹਰਮਿੰਦਰ ਸਿੰਘ, ਉਨ੍ਹਾਂ ਦੀ ਮਾਤਾ ਸੁਖਰਾਜ ਕੌਰ ਤੋਂ ਇਲਾਵਾ ਦਲਜੀਤ ਸਿੰਘ ਦੀ ਵਿਧਵਾ ਅਮਰੀਕ ਕੌਰ ਸ਼ਾਮਲ ਹਨ।

Dera ਵਾਲੇ ਨੇ ਕਰਵਾਈ Beadbi! Sukhraj ਨੇ ਦੱਸਿਆ ਵੱਡਾ ਸੱਚ, ਹੁਣ ਖੁੱਲ੍ਹਣੇ ਅੰਦਰੂਨੀ ਰਾਜ਼! D5 Channel Punjabi

ਉਨ੍ਹਾਂ ਅੱਗੇ ਦੱਸਿਆ ਕਿ ਉਕਤ ਗੈਰ-ਕਾਨੂੰਨੀ ਮੁਆਵਜ਼ਾ ਘੁਟਾਲੇ ਦੀ ਜਾਂਚ ਦੌਰਾਨ ਵਿਜੀਲੈਂਸ ਬਿਊਰੋ ਨੇ ਮਾਲ ਵਿਭਾਗ, ਭੂਮੀ ਗ੍ਰਹਿਣ ਕੁਲੈਕਟਰ, ਗਮਾਡਾ, ਸਬ-ਰਜਿਸਟਰਾਰ ਮੋਹਾਲੀ, ਬਾਗਬਾਨੀ ਵਿਭਾਗ ਆਦਿ ਤੋਂ ਬਹੁਤ ਸਾਰੇ ਦਸਤਾਵੇਜ਼ੀ ਰਿਕਾਰਡ ਪ੍ਰਾਪਤ ਕੀਤੇ ਹਨ ਅਤੇ ਕਥਿਤ ਲਾਭਪਾਤਰੀਆਂ ਦੀਆਂ ਕਾਰਵਾਈਆਂ ਅਤੇ ਉਨਾਂ ਦੀ ਭੂਮਿਕਾ ਬਾਰੇ ਵਿਸਥਾਰ ਨਾਲ ਵਿਸ਼ਲੇਸ਼ਣ ਕੀਤਾ ਹੈ ਜਿਸ ਦੌਰਾਨ ਪਤਾ ਲੱਗਾ ਕਿ ਇਨ੍ਹਾਂ ਲਾਭਪਾਤਰੀਆਂ ਨੇ ਵੱਖ-ਵੱਖ ਵਿਭਾਗਾਂ ਦੇ ਕੁਝ ਅਧਿਕਾਰੀਆਂ/ਕਰਮਚਾਰੀਆਂ ਦੀ ਮਿਲੀਭੁਗਤ ਨਾਲ ਖੁਦ ਨੂੰ ਗਲਤ ਫਾਇਦਾ ਪਹੁੰਚਾਇਆ ਹੈ ਅਤੇ ਸਰਕਾਰੀ ਖਜ਼ਾਨੇ ਨੂੰ ਭਾਰੀ ਨੁਕਸਾਨ ਪਹੁੰਚਾਇਆ ਹੈ। ਸਿੱਟੇ ਵਜੋਂ, ਇਸ ਮੁਕੱਦਮੇ ਵਿੱਚ ਬਹੁਤ ਸਾਰੇ ਲਾਭਪਾਤਰੀਆਂ ਨੂੰ ਮੁਲਜ਼ਮ ਵਜੋਂ ਨਾਮਜ਼ਦ ਕਰਨ ਉਪਰੰਤ ਮੰਗਲਵਾਰ ਨੂੰ ਉਨ੍ਹਾਂ ਦੀ ਗ੍ਰਿਫਤਾਰੀ ਲਈ ਉਨ੍ਹਾਂ ਦੇ ਟਿਕਾਣਿਆਂ ‘ਤੇ ਛਾਪੇਮਾਰੀ ਕੀਤੀ ਗਈ।

ਭਗਵੰਤ ਮਾਨ ਦੀ ਸ਼ਿਵ ਸੈਨਾ ਲੀਡਰ ਨਾਲ ਮੁਲਾਕਾਤ ਗਠਜੋੜ ਦੀ ਤਿਆਰੀ ! || D5 Channel Punjabi

ਬੁਲਾਰੇ ਨੇ ਅੱਗੇ ਦੱਸਿਆ ਕਿ ਪੜਤਾਲ ਦੌਰਾਨ ਇਹ ਵੀ ਦੇਖਿਆ ਗਿਆ ਕਿ ਪੀ.ਡੀ.ਗੁਪਤਾ, ਉਸ ਦੀ ਪਤਨੀ ਸੁਨੀਤਾ ਗੁਪਤਾ ਅਤੇ ਉਨ੍ਹਾਂ ਦੇ ਦੋਵੇਂ ਪੁੱਤਰਾਂ ਗੌਰਵ ਕਾਂਸਲ ਅਤੇ ਅਭਿਸ਼ੇਕ ਕਾਂਸਲ, ਵਾਸੀ ਮਕਾਨ ਨੰ. 199, ਸੈਕਟਰ 18, ਚੰਡੀਗੜ੍ਹ ਨੇ ਸਾਲ 2018 ਵਿੱਚ ਬਾਕਰਪੁਰ ਪਿੰਡ ਵਿੱਚ ਇੱਕ ਏਕੜ ਜ਼ਮੀਨ ਖਰੀਦੀ ਸੀ ਜਿਸ ਵਿੱਚ ਹਰੇਕ ਮੈਂਬਰ ਦਾ ਬਰਾਬਰ 1/4 ਹਿੱਸਾ ਸੀ। ਜਮੀਨ ਪ੍ਰਾਪਤੀ ਪ੍ਰਕਿਰਿਆ ਦੌਰਾਨ ਉਨ੍ਹਾਂ ਨੇ ਧੋਖੇ ਨਾਲ ਉਕਤ ਜ਼ਮੀਨ ‘ਤੇ 2016 ਤੋਂ ਅਮਰੂਦ ਦਾ ਬਾਗ ਲਗਾਉਣ ਦਾ ਝੂਠਾ ਦਾਅਵਾ ਕਰਕੇ ਮੁਆਵਜ਼ਾ ਲੈਣ ਲਈ ਲਗਭਗ ਇਕ ਕਰੋੜ ਰੁਪਏ ਪ੍ਰਾਪਤ ਕੀਤੇ। ਜਿਸ ਕਰਕੇ ਇਸ ਮਾਮਲੇ ‘ਚ ਉਪਰੋਕਤ ਪਰਿਵਾਰਕ ਮੈਂਬਰਾਂ ਨੂੰ ਮੁਲਜ਼ਮ ਵਜੋਂ ਨਾਮਜ਼ਦ ਕਰਕੇ ਅੱਜ ਗੌਰਵ ਕਾਂਸਲ ਅਤੇ ਉਸ ਦੀ ਮਾਤਾ ਸੁਨੀਤਾ ਗੁਪਤਾ ਨੂੰ ਗ੍ਰਿਫਤਾਰ ਕਰ ਲਿਆ ਹੈ।

Bargadi Sacrilege |ਬਰਗਾੜੀ ਬੇਅਦਬੀ ਦਾ Mastermind Arrest,ਵਿਦੇਸ਼ ਜਾਣ ਤੋਂ ਪਹਿਲਾਂ ਦਬੋਚਿਆ

ਇਸੇ ਤਰ੍ਹਾਂ ਪਿੰਡ ਬਾਕਰਪੁਰ ਨਿਵਾਸੀ ਅਮਰ ਸਿੰਘ ਦੇ ਦੋਵੇਂ ਪੁੱਤਰ ਗੁਰਮਿੰਦਰ ਸਿੰਘ ਅਤੇ ਹਰਮਿੰਦਰ ਸਿੰਘ ਤੇ ਉਨਾਂ ਦੀ ਮਾਤਾ ਸੁਖਰਾਜ ਕੌਰ ਨੇ ਵੀ ਧੋਖਾਦੇਹੀ ਨਾਲ ਮਾਲ ਅਤੇ ਬਾਗਬਾਨੀ ਵਿਭਾਗਾਂ ਦੇ ਅਧਿਕਾਰੀਆਂ ਦੀ ਮਿਲੀਭੁਗਤ ਨਾਲ ਤਿੰਨਾ ਨੇ 1.84 ਕਰੋੜ ਰੁਪਏ ਪ੍ਰਤੀ ਮੈਂਬਰ ਮੁਆਵਜ਼ੇ ਦਾ ਦਾਅਵਾ ਹਾਸਲ ਕੀਤਾ। ਉਨ੍ਹਾਂ ਨੂੰ ਇਸ ਮਾਮਲੇ ਵਿੱਚ ਮੁਲਜ਼ਮ ਵਜੋਂ ਨਾਮਜ਼ਦ ਕਰਕੇ ਬਿਊਰੋ ਵੱਲੋਂ ਗ੍ਰਿਫ਼ਤਾਰ ਕਰ ਲਿਆ ਗਿਆ ਹੈ।

Punjab Police ਨੂੰ ਮਿਲੇ ਆਧੁਨਿਕ ਯੰਤਰ, ਮਿੰਟਾਂ ‘ਚ ਹੋਊ ਮਸਲਾ ਹੱਲ D5 Channel Punjabi

ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਕਿ ਪਿੰਡ ਬਾਕਰਪੁਰ ਦੇ ਦਲਜੀਤ ਸਿੰਘ ਦੀ ਵਿਧਵਾ ਅਮਰੀਕ ਕੌਰ ਅਤੇ ਉਸ ਦੇ ਲੜਕੇ ਵਰਿੰਦਰ ਸਿੰਘ ਨੇ ਕਥਿਤ ਤੌਰ ‘ਤੇ 1.25 ਲੱਖ ਰੁਪਏ ਪ੍ਰਤੀ ਮੈਂਬਰ ਗਲਤ ਮੁਆਵਜ਼ਾ ਲਿਆ ਹੈ। ਅਮਰੀਕ ਕੌਰ ਨੂੰ ਇਸ ਮਾਮਲੇ ਵਿੱਚ ਮੁਲਜ਼ਮ ਵਜੋਂ ਨਾਮਜ਼ਦ ਕਰਕੇ ਗ੍ਰਿਫ਼ਤਾਰ ਕਰ ਲਿਆ ਹੈ। ਇਸ ਤੋਂ ਇਲਾਵਾ, ਵਿਜੀਲੈਂਸ ਬਿਊਰੋ ਦੀਆਂ ਵੱਖ-ਵੱਖ ਟੀਮਾਂ ਨੇ ਹੋਰ ਮੁਲਜ਼ਮਾਂ ਨੂੰ ਫੜਨ ਲਈ ਰਾਜ ਭਰ ਵਿੱਚ ਵੱਖ-ਵੱਖ ਥਾਵਾਂ ‘ਤੇ ਛਾਪੇਮਾਰੀ ਕੀਤੀ ਅਤੇ ਇਹ ਵਿਸ਼ੇਸ਼ ਆਪ੍ਰੇਸ਼ਨ ਅੱਗੋਂ ਵੀ ਜਾਰੀ ਰਹੇਗਾ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button