PunjabTop News

ਗੋਇੰਦਵਾਲ ਜੇਲ ਚ ਬੇਅਦਬੀ ਦੇ ਦੋਸ਼ੀ ਨੇ ਲਿਆ ਫਾਹਾ

ਗੈਂਗਸਟਰ ਜੱਗੂ ਭਗਵਾਨਪੁਰੀਆ ਅਤੇ ਲਾਰੈਂਸ ਗੈਂਗ ਵਿਚਾਲੇ ਹੋਈ ਝੜਪ ਤੋਂ ਬਾਅਦ ਵਿਵਾਦਾਂ ‘ਚ ਘਿਰੀ ਤਰਨਤਾਰਨ ਦੀ ਗੋਇੰਦਵਾਲ ਜੇਲ ‘ਚ ਇਕ ਕੈਦੀ ਨੇ ਖੁਦਕੁਸ਼ੀ ਕਰ ਲਈ ਹੈ। ਖ਼ੁਦਕੁਸ਼ੀ ਕਰਨ ਵਾਲੇ ਖ਼ਿਲਾਫ਼ ਬੇਅਦਬੀ ਦੇ ਦੋਸ਼ਾਂ ਤਹਿਤ ਕਾਰਵਾਈ ਚੱਲ ਰਹੀ ਸੀ। ਫਿਲਹਾਲ ਸਥਾਨਕ ਗੋਇੰਦਵਾਲ ਥਾਣੇ ਦੀ ਪੁਲਿਸ ਨੇ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।ਡੀ.ਐਸ.ਪੀ.ਅਰੁਣ ਸ਼ਰਮਾ.ਡੀ.ਐਸ.ਪੀ.ਅਰੁਣ ਸ਼ਰਮਾ।ਮ੍ਰਿਤਕ ਦੀ ਪਹਿਚਾਣ ਬਵਿੰਦਰ ਸਿੰਘ ਵਾਸੀ ਪਿੰਡ ਮੱਲਾ ਮੋਹੜੀ ਜ਼ਿਲ੍ਹਾ ਤਰਨ ਤਾਰਨ ਵਜੋਂ ਹੋਈ ਹੈ। ਦੋਸ਼ੀ ਨੇ ਸਵੇਰੇ ਹੀ ਗੋਇੰਦਵਾਲ ਸਾਹਿਬ ਜੇਲ ਅੰਦਰ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ। ਲਾਸ਼ ਨੂੰ ਲਟਕਦੀ ਦੇਖ ਸੁਰੱਖਿਆ ਗਾਰਡ ਹਰਕਤ ‘ਚ ਆ ਗਏ। ਤੁਰੰਤ ਬਲਵਿੰਦਰ ਸਿੰਘ ਨੂੰ ਸਿਵਲ ਹਸਪਤਾਲ ਤਰਨਤਾਰਨ ਵਿਖੇ ਲਿਜਾਇਆ ਗਿਆ ਪਰ ਉਸ ਨੂੰ ਮ੍ਰਿਤਕ ਐਲਾਨ ਦਿੱਤਾ ਗਿਆ।ਦੋਸ਼ੀਆਂ ਖਿਲਾਫ ਆਈ.ਪੀ.ਸੀ 295 ਤਹਿਤ ਕਾਰਵਾਈ ਕੀਤੀ ਜਾ ਰਹੀ ਹੈ।ਪ੍ਰਾਪਤ ਜਾਣਕਾਰੀ ਅਨੁਸਾਰ ਦੋਸ਼ੀ ਖਿਲਾਫ ਆਈ.ਪੀ.ਸੀ 295 ਤਹਿਤ ਕਾਰਵਾਈ ਕੀਤੀ ਜਾ ਰਹੀ ਹੈ। ਡੀਐਸਪੀ ਗੋਇੰਦਵਾਲ ਸਾਹਿਬ ਅਰੁਣ ਸ਼ਰਮਾ ਨੇ ਦੱਸਿਆ ਕਿ ਜੇਲ੍ਹ ਪ੍ਰਸ਼ਾਸਨ ਨੂੰ ਖੁਦਕੁਸ਼ੀ ਕਰਨ ਦੀ ਸੂਚਨਾ ਮਿਲੀ ਸੀ। ਪੁਲਸ ਟੀਮ ਨੇ ਮੌਕੇ ‘ਤੇ ਪਹੁੰਚ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਲਾਸ਼ ਨੂੰ ਕਬਜ਼ੇ ‘ਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button