ਗੌਤਮ ਅਡਾਨੀ ‘ਤੇ ਅਮਰੀਕਾ ‘ਚ ਧੋਖਾਧੜੀ ਦੇ ਦੋਸ਼ ਲੱਗੇ ਹਨ। ਉਨ੍ਹਾਂ ‘ਤੇ ਅਮਰੀਕਾ ਵਿਚ ਆਪਣੀ ਇਕ ਕੰਪਨੀ ਦਾ ਠੇਕਾ ਲੈਣ ਲਈ 250 ਮਿਲੀਅਨ ਡਾਲਰ ਦੀ ਰਿਸ਼ਵਤ ਦੇਣ ਅਤੇ ਮਾਮਲੇ ਨੂੰ ਲੁਕਾਉਣ ਦਾ ਦੋਸ਼ ਹੈ।ਭਾਰਤ ਦੇ ਸਭ ਤੋਂ ਅਮੀਰ ਆਦਮੀਆਂ ‘ਚੋਂ ਇਕ 62 ਸਾਲਾ ਗੌਤਮ ਅਡਾਨੀ ਲਈ ਇਕ ਵੱਡਾ ਝਟਕਾ ਹੈ।ਅਡਾਨੀ ਦਾ ਕਾਰੋਬਾਰੀ ਸਾਮਰਾਜ ਬੰਦਰਗਾਹਾਂ ਅਤੇ ਹਵਾਈ ਅੱਡਿਆਂ ਤੋਂ ਊਰਜਾ ਖੇਤਰ ਤੱਕ ਫੈਲਿਆ ਹੋਇਆ ਹੈ। ਅਮਰੀਕੀ ਵਕੀਲਾਂ ਨੇ ਦੋਸ਼ ਲਾਇਆ ਕਿ ਅਡਾਨੀ ਅਤੇ ਉਸ ਦੀ ਕੰਪਨੀ ਦੇ ਹੋਰ ਸੀਨੀਅਰ ਅਧਿਕਾਰੀ ਆਪਣੀ ਨਵਿਆਉਣਯੋਗ ਊਰਜਾ ਕੰਪਨੀ ਲਈ ਠੇਕੇ ਲੈਣ ਲਈ ਭਾਰਤੀ ਅਧਿਕਾਰੀਆਂ ਨੂੰ ਅਦਾਇਗੀ ਕਰਨ ਲਈ ਸਹਿਮਤ ਹੋਏ ਸਨ। ਇਸ ਠੇਕੇ ਤੋਂ ਕੰਪਨੀ ਨੂੰ ਆਉਣ ਵਾਲੇ 20 ਸਾਲਾਂ ਵਿੱਚ ਦੋ ਬਿਲੀਅਨ ਡਾਲਰ ਤੋਂ ਵੱਧ ਦਾ ਮੁਨਾਫ਼ਾ ਹੋਣ ਦੀ ਉਮੀਦ ਸੀ।ਅਡਾਨੀ ਗਰੁੱਪ 2023 ਤੋਂ ਅਮਰੀਕਾ ਵਿੱਚ ਸ਼ੱਕ ਦੇ ਘੇਰੇ ਵਿੱਚ ਹੈ। ਉਸ ਸਾਲ ਹਿੰਡਨਬਰਗ ਨਾਂ ਦੀ ਕੰਪਨੀ ਨੇ ਅਡਾਨੀ ‘ਤੇ ਧੋਖਾਧੜੀ ਦਾ ਦੋਸ਼ ਲਾਇਆ ਸੀ। ਗੌਤਮ ਅਡਾਨੀ ਨੇ ਕੰਪਨੀ ਦੇ ਇਸ ਦਾਅਵੇ ਨੂੰ ਪੂਰੀ ਤਰ੍ਹਾਂ ਖਾਰਿਜ ਕਰ ਦਿੱਤਾ ਸੀ ਪਰ ਇਸ ਖਬਰ ਦੇ ਸਾਹਮਣੇ ਆਉਣ ਤੋਂ ਬਾਅਦ ਅਡਾਨੀ ਗਰੁੱਪ ਦੀਆਂ ਕੰਪਨੀਆਂ ਦੇ ਸ਼ੇਅਰਾਂ ‘ਚ ਭਾਰੀ ਗਿਰਾਵਟ ਆਈ। ਇਸ ਰਿਸ਼ਵਤਖੋਰੀ ਦੀ ਜਾਂਚ ਸਬੰਧੀ ਵੀ ਕਈ ਮਹੀਨਿਆਂ ਤੋਂ ਖ਼ਬਰਾਂ ਆ ਰਹੀਆਂ ਸਨ। ਸਰਕਾਰੀ ਵਕੀਲਾਂ ਨੇ ਕਿਹਾ ਹੈ ਕਿ ਇਸ ਮਾਮਲੇ ਦੀ ਜਾਂਚ ਸਾਲ 2022 ਵਿੱਚ ਹੀ ਸ਼ੁਰੂ ਕੀਤੀ ਗਈ ਸੀ। ਦੋਸ਼ ਹੈ ਕਿ ਉਨ੍ਹਾਂ ਦੇ ਪ੍ਰਬੰਧਕਾਂ ਨੇ ਕਰਜ਼ੇ ਅਤੇ ਬਾਂਡ ਦੇ ਰੂਪ ਵਿੱਚ ਤਿੰਨ ਅਰਬ ਡਾਲਰ ਇਕੱਠੇ ਕੀਤੇ। ਇਸ ਵਿਚ ਅਮਰੀਕੀ ਫਰਮਾਂ ਤੋਂ ਵੀ ਕੁਝ ਪੈਸਾ ਇਕੱਠਾ ਕੀਤਾ ਗਿਆ ਸੀ। ਦੋਸ਼ ਹੈ ਕਿ ਇਹ ਪੈਸਾ ਰਿਸ਼ਵਤਖੋਰੀ ਵਿਰੋਧੀ ਨੀਤੀਆਂ ਵਿਰੁੱਧ ਗੁੰਮਰਾਹਕੁੰਨ ਬਿਆਨਾਂ ਰਾਹੀਂ ਇਕੱਠਾ ਕੀਤਾ ਗਿਆ ਸੀ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.