Breaking NewsPunjabTop News

ਗ੍ਰਨੇਡ ਸੁੱਟਣ ਵਾਲਿਆਂ ਸਮੇਤ 6 ਮੁਲਜ਼ਮਾਂ ਨੂੰ ਤਿੰਨ ਦਿਨਾਂ ਦੇ ਭੇਜਿਆ ਪੁਲਿਸ ਰਿਮਾਂਡ ‘ਤੇ

ਸੈਕਟਰ-37 ਸਥਿਤ ਪੰਜਾਬ ਭਾਜਪਾ ਮੁੱਖ ਦਫ਼ਤਰ ਬਾਹਰ ਹੋਏ ਗ੍ਰਨੇਡ ਹਮਲੇ ਮਾਮਲੇ ਵਿਚ ਗ੍ਰਿਫ਼ਤਾਰ 6 ਮੁਲਜ਼ਮਾਂ ਨੂੰ ਅਦਾਲਤ ਨੇ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ ਕੋਲ 3 ਦਿਨਾਂ ਦੇ ਪੁਲਿਸ ਰਿਮਾਂਡ ’ਤੇ ਭੇਜ ਦਿੱਤਾ ਹੈ। ਪੁਲਿਸ ਅਨੁਸਾਰ ਹਰਿਆਣਾ ਦੇ ਰੇਵਾੜੀ ਤੋਂ ਗ੍ਰਿਫ਼ਤਾਰ ਕੀਤੇ ਮੁਖ ਮੁਲਜ਼ਮਾਂ ਦੀ ਪਛਾਣ ਅਮਨਪ੍ਰੀਤ ਸਿੰਘ ਅਤੇ ਗੁਰਤੇਜ ਸਿੰਘ ਵਾਸੀਆਨ ਪਿੰਡ ਰਤਨਗੜ੍ਹ, ਮੋਰਿੰਡਾ ਵਜੋਂ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ ਅਮਨਪ੍ਰੀਤ ਸਿੰਘ ਨੇ ਗ੍ਰਨੇਡ ਸੁੱਟਿਆ ਸੀ, ਜਦਕਿ ਗੁਰਤੇਜ ਸਿੰਘ ਨੇ ਇਸ ਦੀ ਵੀਡੀਓ ਬਣਾਈ। ਇਨ੍ਹਾਂ ਕੋਲੋਂ ਇਕ ਪਿਸਤੌਲ ਵੀ ਬਰਾਮਦ ਹੋਈ ਹੈ। ਇਸ ਤੋਂ ਪਹਿਲਾਂ ਪੁਲਿਸ ਵਲੋਂ 5 ਹੋਰ ਮੁਲਜ਼ਮ ਬਲਵਿੰਦਰ ਲਾਲ ਉਰਫ਼ ਸ਼ੰਮੀ, ਜਸਵੀਰ ਸਿੰਘ ਉਰਫ਼ ਜੱਸੀ, ਚਰਨਜੀਤ ਸਿੰਘ ਉਰਫ਼ ਚੰਨੀ, ਰੂਬਲ ਚੌਹਾਨ ਅਤੇ ਮੰਦੀਪ ਉਰਫ਼ ਅਭਿਜੋਤ ਸ਼ਰਮਾ ਨੂੰ ਵੀ ਗ੍ਰਿਫ਼ਤਾਰ ਕੀਤਾ ਜਾ ਚੁੱਕਾ ਹੈ। ਸਾਰੇ ਮੁਲਜ਼ਮਾਂ ਨੂੰ ਅਦਾਲਤ ਵਿਚ ਪੇਸ਼ ਕਰਕੇ 3 ਦਿਨਾਂ ਦੀ ਪੁਲਿਸ ਹਿਰਾਸਤ ਹਾਸਲ ਕੀਤੀ ਗਈ ਹੈ।

ਸੀਨੀਅਰ ਪੁਲਿਸ ਅਧਿਕਾਰੀਆਂ ਅਨੁਸਾਰ ਮੁਲਜ਼ਮਾਂ ਦੀ ਆਪਸੀ ਜਾਣ-ਪਛਾਣ ਲਗਭਗ 6 ਮਹੀਨੇ ਪਹਿਲਾਂ ਸੋਸ਼ਲ ਮੀਡੀਆ ਰਾਹੀਂ ਹੋਈ ਸੀ। 28 ਮਾਰਚ ਨੂੰ ਗੁਰਤੇਜ ਸਿੰਘ ਨੂੰ ਹਮਲੇ ਦਾ ਟਾਸਕ ਦਿੱਤਾ ਗਿਆ ਸੀ ਅਤੇ ਇਸ ਲਈ ਕਰੀਬ 2 ਲੱਖ ਰੁਪਏ ਦੇਣ ਦੀ ਗੱਲ ਕੀਤੀ ਗਈ ਸੀ। ਜਾਂਚ ਦੌਰਾਨ ਇਹ ਵੀ ਸਾਹਮਣੇ ਆਇਆ ਹੈ ਕਿ ਸਾਜ਼ਿਸ਼ ਦੇ ਤਾਰ ਪੁੁਰਤਗਾਲ ਅਤੇ ਜਰਮਨੀ ਵਿਚ ਬੈਠੇ ਹੈਂਡਲਰਾਂ ਨਾਲ ਜੁੜੇ ਹੋਏ ਹਨ, ਜਿਨ੍ਹਾਂ ਦੀ ਪਛਾਣ ਕਰ ਲਈ ਗਈ ਹੈ। ਪੁਲਿਸ ਅਨੁਸਾਰ ਇਨ੍ਹਾਂ ਨੂੰ ਪਾਕਿਸਤਾਨ ਦੀ ਖੁਫ਼ੀਆ ਏਜੰਸੀ ਆਈ.ਐਸ.ਆਈ. ਦਾ ਸਮਰਥਨ ਹਾਸਲ ਸੀ ਅਤੇ ਪੰਜਾਬ ਵਿਚ ਅਫ਼ਰਾ ਤਫ਼ਰੀ ਪੈਦਾ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਸੀ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button