Breaking NewsD5 specialNewsPress ReleasePunjab

ਗੰਨਾ ਕਾਸ਼ਤਕਾਰਾਂ ਦੀ ਬਕਾਇਆ ਰਾਸ਼ੀ ਦੀ ਅਦਾਇਗੀ ਲਈ 45 ਕਰੋੜ ਰੁਪਏ ਜਾਰੀ: ਸੁਖਜਿੰਦਰ ਸਿੰਘ ਰੰਧਾਵਾ

ਸਾਲ 2020-21 ਦੀ ਬਣਦੀ ਕੁੱਲ 472.10 ਕਰੋੜ ਰੁਪਏ ਅਦਾਇਗੀ ਵਿੱਚੋਂ 463.95 ਕਰੋੜ ਰੁਪਏ ਜਾਰੀ
ਬਾਕੀ ਰਹਿੰਦੀ 8.15 ਕਰੋੜ ਰੁਪਏ ਦੀ ਅਦਾਇਗੀ ਕੇਂਦਰ ਸਰਕਾਰ ਵੱਲ ਬਕਾਇਆ, ਕੇਂਦਰ ਕੋਲੋਂ ਬਕਾਇਆ ਲੈਣ ਲਈ ਕੋਸ਼ਿਸ਼ਾਂ ਜਾਰੀ
ਚੰਡੀਗੜ੍ਹ:ਸਹਿਕਾਰੀ ਖੰਡ ਮਿੱਲਾਂ ਵੱਲੋੋਂ ਗੰਨਾਂ ਕਾਸ਼ਤਕਾਰਾਂ ਦੀ ਬਕਾਇਆ ਰਹਿੰਦੀ ਰਾਸ਼ੀ ਦੀ ਅਦਾਇਗੀ ਲਈ 45 ਕਰੋੋੜ ਰੁਪਏ ਦੀ ਰਾਸ਼ੀ ਗੰਨਾ ਕਾਸ਼ਤਕਾਰਾਂ ਨੂੰ ਅੱਜ ਜਾਰੀ ਕਰ ਦਿੱਤੀ ਗਈ ਹੈ ਜਿਸ ਨਾਲ ਸਾਲ 2020-21 ਦੀ ਬਣਦੀ ਕੁੱਲ ਅਦਾਇਗੀ 472.10 ਕਰੋੜ ਰੁਪਏ ਵਿੱਚੋੋਂ 463.95 ਕਰੋੋੜ ਰੁਪਏ ਦੀ ਅਦਾਇਗੀ ਕਰ ਦਿੱਤੀ ਗਈ ਹੈ ਅਤੇ ਇਹ ਰਾਸ਼ੀ ਅੱਜ ਹੀ ਗੰਨਾ ਕਾਸ਼ਤਕਾਰਾਂ ਦੇ ਖਾਤਿਆਂ ਵਿੱਚ ਤਬਦੀਲ ਕਰ ਦਿੱਤੀ ਜਾਵੇਗੀ। ਬਾਕੀ ਰਹਿੰਦੀ 8.15 ਕਰੋੋੜ ਰੁਪਏ ਦੀ ਅਦਾਇਗੀ ਕੇਂਦਰ ਸਰਕਾਰ ਵੱਲ ਬਕਾਇਆ ਹੈ। ਇਹ ਖੁਲਾਸਾ ਸਹਿਕਾਰਤਾ ਮੰਤਰੀ ਸ. ਸੁਖਜਿੰਦਰ ਸਿੰਘ ਰੰਧਾਵਾ ਨੇ ਅੱਜ ਇਥੇ ਜਾਰੀ ਪ੍ਰੈਸ ਬਿਆਨ ਰਾਹੀਂ ਕੀਤਾ।
ਹਰਿਆਣਾ ‘ਚ ਮਾਹੌਲ ਖਰਾਬ! ਖੱਟਰ ਸਰਕਾਰ ਨੂੰ ਛਿੜੀ ਕੰਬਣੀ || D5 Channel Punjabi
ਸਹਿਕਾਰਤਾ ਮੰਤਰੀ ਨੇ ਦੱਸਿਆ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀਆਂ ਹਦਾਇਤਾਂ ਉਤੇ ਗੰਨਾ ਕਾਸ਼ਤਕਾਰਾਂ ਨੂੰ ਸਤੰਬਰ ਦੇ ਪਹਿਲੇ ਹਫਤੇ ਬਕਾਇਆ ਭੁਗਤਾਨ ਦਾ ਕੀਤਾ ਵਾਅਦਾ ਪੰਜਾਬ ਸਰਕਾਰ ਨੇ ਅੱਜ ਪੂਰਾ ਕਰ ਦਿੱਤਾ। ਉਨ੍ਹਾਂ ਦੱਸਿਆ ਕਿ ਬਕਾਇਆ ਰਾਸ਼ੀ ਦੀ ਮੁਕੰਮਲ ਅਦਾਇਗੀ ਲਈ ਸਰਕਾਰ ਵੱਲੋੋਂ ਸਾਲ 2021-22 ਦੇ ਬਜਟ ਵਿੱਚ 300 ਕਰੋੋੜ ਰੁਪਏ ਦਾ ਪ੍ਰਾਵਧਾਨ ਕੀਤਾ ਗਿਆ ਸੀ। ਸ. ਰੰਧਾਵਾ ਨੇ ਆਖਿਆ ਕਿ ਪੰਜਾਬ ਸਰਕਾਰ ਨੇ ਗੰਨਾ ਕਾਸ਼ਤਕਾਰਾਂ ਨੂੰ ਵੱਡਾ ਤੋਹਫ਼ਾ ਦਿੰਦਿਆਂ ਗੰਨੇ ਦੇ ਭਾਅ ਵਿੱਚ ਰਿਕਾਰਡ ਵਾਧਾ ਕਰਦਿਆਂ 360 ਰੁਪਏ ਪ੍ਰਤੀ ਕੁਇੰਟਲ ਐਲਾਨਿਆ ਗਿਆ ਹੈ, ਜਦੋਂ ਕਿ ਕੇਂਦਰ ਸਰਕਾਰ ਵੱਲੋੋਂ ਗੰਨੇ ਦੇ ਪ੍ਰਤੀ ਕੁਇੰਟਲ ਰੇਟ ਵਿੱਚ ਸਿਰਫ 5 ਰੁਪਏ ਦਾ ਵਾਧਾ ਕੀਤਾ ਗਿਆ ਹੈ। ਇਸ ਦੇ ਨਾਲ ਹੀ ਗੰਨਾ ਕਾਸ਼ਤਕਾਰਾਂ ਦੀ ਸਹਿਕਾਰੀ ਖੰਡ ਮਿੱਲਾਂ ਵੱਲ ਬਣਦੀ ਕੁੱਲ ਅਦਾਇਗੀ ਵੀ ਪਹਿਲ ਦੇ ਅਧਾਰ ‘ਤੇ ਕੀਤੀ ਗਈ ਹੈ
ਮੀਟਿੰਗ ‘ਚ ਗੱਲ ਨਾਂ ਬਣਨ ਤੋਂ ਬਾਅਦ ਕਿਸਾਨਾਂ ਦਾ ਵੱਡਾ ਧਮਾਕਾ! ਹਿੱਲੀ ਖੱਟਰ ਸਰਕਾਰ || D5 Channel Punjabi
ਸ. ਰੰਧਾਵਾ ਨੇ ਦੱਸਿਆ ਗਿਆ ਕਿ ਸੂਬੇ ਵਿਚਲੀਆਂ 9 ਸਹਿਕਾਰੀ ਖੰਡ ਮਿੱਲਾਂ ਵੱਲੋੋਂ ਸਾਲ 2019-20 ਦੀ ਬਣਦੀ ਕੁੱਲ ਅਦਾਇਗੀ 486.24 ਕਰੋੜ ਰੁਪਏ ਪਹਿਲਾਂ ਹੀ ਗੰਨਾ ਕਾਸ਼ਤਕਾਰਾਂ ਨੂੰ ਕੀਤੀ ਜਾ ਚੁੱਕੀ ਹੈ ਅਤੇ ਸਾਲ 2020-21 ਦੀ ਬਣਦੀ ਕੁੱਲ ਅਦਾਇਗੀ 472.10 ਕਰੋੜ ਰੁਪਏ ਵਿੱਚੋੋਂ 463.95 ਕਰੋੋੜ ਰੁਪਏ ਦੀ ਅਦਾਇਗੀ ਕਰ ਦਿੱਤੀ ਗਈ ਹੈੈ। ਬਕਾਇਆ ਰਹਿੰਦੀ 8.15 ਕਰੋੋੜ ਰੁਪਏ ਦੀ ਅਦਾਇਗੀ ਕੇਂਦਰ ਸਰਕਾਰ ਵੱਲੋੋਂ ਸਹਿਕਾਰੀ ਖੰਡ ਮਿੱਲਾਂ ਦੀ ਸਾਲ 2019-20 ਦੀ ਐਕਸਪੋੋਰਟ ਸਬਸਿਡੀ ਅਤੇ ਬਫਰ ਸਟਾਕ ਸਬਸਿਡੀ ਵਜੋੋਂ ਜਾਰੀ ਕੀਤੀ ਜਾਣੀ ਹੈ। ਇਸ ਦੀ ਜਲਦੀ ਅਦਾਇਗੀ ਲਈ ਭਾਰਤ ਸਰਕਾਰ ਨਾਲ ਸੰਪਰਕ ਕੀਤਾ ਜਾ ਰਿਹਾ ਹੈ ਤਾਂ ਜੋ ਗੰਨੇ ਦੀ ਕੁੱਲ ਬਕਾਇਆ ਅਦਾਇਗੀ ਛੇਤੀ ਤੋਂ ਛੇਤੀ ਕੀਤੀ ਜਾ ਸਕੇ।
ਸਹਿਕਾਰੀ ਖੰਡ ਮਿੱਲਾਂ ਵੱਲੋੋਂ ਭਾਰਤ ਸਰਕਾਰ ਵੱਲੋਂ ਜਾਰੀ ਕੀਤੀ ਜਾਂਦੀ ਸ਼ੂਗਰ ਐਕਸਪੋੋਰਟ ਸਬਸਿਡੀ ਅਤੇ ਬਫਰ ਸਟਾਕ ਸਬਸਿਡੀ ਦੀ ਰਾਸ਼ੀ ਭਾਰਤ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਗੰਨੇ ਦੀ ਅਦਾਇਗੀ ਲਈ ਸਿੱਧੇ ਤੌਰ ‘ਤੇ ਗੰਨਾਂ ਕਾਸ਼ਤਕਾਰਾਂ ਦੇ ਖਾਤੇ ਵਿੱਚ ਤਬਦੀਲ ਕੀਤੀ ਜਾਂਦੀ ਹੈ ਅਤੇ ਬਕਾਇਆ ਰਹਿੰਦੀ 8.15 ਕਰੋੋੜ ਰੁਪਏ ਦੀ ਰਾਸ਼ੀ ਵੀ ਜਾਰੀ ਹੋੋਣ ਉਪਰੰਤ ਤੁਰੰਤ ਗੰਨਾ ਕਾਸ਼ਤਕਾਰਾਂ ਦੇ ਖਾਤੇ ਵਿੱਚ ਤਬਦੀਲ ਕਰ ਦਿੱਤੀ ਜਾਵੇਗੀ।
Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button