ਗੰਨਾ ਕਿਸਾਨਾਂ ਦੁਆਰਾ ਮੁੱਖ ਮੰਤਰੀ ਪੰਜਾਬ ਦੇ ਦਫ਼ਤਰ ਅੱਗੇ ਪ੍ਰਦਰਸ਼ਨ
ਗੰਨਾ ਕਾਸ਼ਤਕਾਰ ਕਿਸਾਨਾਂ ਵਲੋਂ ਬਕਾਇਆ ਅਦਾਇਗੀ ਨੂੰ ਲੈ ਕੇ ਦੀਵਾਲੀ ਦੇ ਤਿਉਹਾਰ ਮੌਕੇ ਰੋਸ ਪ੍ਰਗਟ ਕਰਦੇ ਹੋਏ ਕਾਲੀ ਦੀਵਾਲੀ ਮਨਾਉਂਦਿਆਂ ਆਪਣੀ ਬਕਾਇਆ ਅਦਾਇਗੀ ਦੇ ਮੱਦੇਨਜ਼ਰ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੇ ਧੂਰੀ ਸਥਿਤ ਦਫ਼ਤਰ ਅੱਗੇ ਬੈਠ ਕੇ ਕਾਲੇ ਝੰਡਿਆਂ ਨਾਲ ਰੋਸ ਪ੍ਰਦਰਸ਼ਨ ਕੀਤਾ ਅਤੇ ਧਰਨਾ ਦਿੱਤਾ। ਇਸ ਮੌਕੇ ਗੱਲਬਾਤ ਕਰਦਿਆਂ ਗੰਨਾ ਕਾਸ਼ਤਕਾਰ ਸੰਘਰਸ਼ ਕਮੇਟੀ ਦੇ ਆਗੂ ਹਰਜੀਤ ਸਿੰਘ ਬੁਗਰਾ ਇੰਦਰਜੀਤ ਸਿੰਘ ਸੇਖੋਂ ,ਹਰਜਿੰਦਰ ਸਿੰਘ ਭੀਲੋਵਾਲ, ਪ੍ਰੇਮਜੀਤ ਸਿੰਘ ਨੇ ਰੋਸ ਪ੍ਰਗਟ ਕਰਦਿਆਂ ਕਿਹਾ ਕਿ ਧੂਰੀ ਗੰਨਾ ਮਿੱਲਾਂ ਵਲੋਂ ਗੰਨਾ ਕਿਸਾਨਾਂ ਦੀ ਬਕਾਇਆ ਫ਼ਸਲ ਦੀ ਅਦਾਇਗੀ ਕਰੀਬ 5 ਕਰੋੜ 60 ਲੱਖ ਅਤੇ ਸਰਕਾਰ ਵਲੋਂ ਕਰੀਬ 1 ਕਰੋੜ ਦੀ ਅਦਾਇਗੀ ਨਾ ਹੋਣ ਕਾਰਨ ਇਹ ਰੋਸ ਧਰਨਾ ਲਗਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਸਰਕਾਰ ਕਿਸਾਨਾਂ ਦੇ ਹਿੱਤਾਂ ’ਤੇ ਸਿਰਫ਼ ਸਿਆਸਤ ਕਰ ਰਹੀ ਹੈ, ਉਨ੍ਹਾਂ ਨੂੰ ਕਿਸਾਨਾਂ ਦੇ ਦੁੱਖ ਸੁੱਖ ਨਾਲ ਕੋਈ ਸਰੋਕਾਰ ਨਹੀਂ ਹੈ। ਕਿਸਾਨੀ ਦੇ ਨਾਂ ਤੇ ਮਹਿਜ਼ ਸਿਆਸਤ ਅਤੇ ਫੋਕੀ ਬਿਆਨਬਾਜ਼ੀ ਕੀਤੀ ਜਾ ਰਹੀ ਹੈ ਅਤੇ ਕਿਸਾਨ ਆਪਣੇ ਹੱਕ ਦੀ ਕਮਾਈ ਅਤੇ ਮਿਹਨਤ ਨਾਲ ਪੈਦਾ ਕੀਤੀ ਫ਼ਸਲ ਦੀ ਕੀਮਤ ਲਏ ਬਿਨਾਂ ਸੰਘਰਸ਼ ਨਹੀਂ ਛੱਡਣਗੇ। ਉਨ੍ਹਾਂ ਦੱਸਿਆ ਕਿ ਸਥਾਨਕ ਐੱਸ. ਡੀ. ਐੱਮ. ਧੂਰੀ ਵਲੋਂ ਉਨ੍ਹਾਂ ਨੂੰ ਕੁੱਝ ਦਿਨਾਂ ਤੱਕ ਅਦਾਇਗੀ ਦੇਣ ਦਾ ਭਰੋਸਾ ਦੇਣ ’ਤੇ ਉਨ੍ਹਾਂ ਵਲੋਂ ਧਰਨਾ ਮੁਲਤਵੀ ਕੀਤਾ ਗਿਆ ਹੈ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.