Press ReleasePunjabTop News

ਗੱਟਾ ਮੁੰਡੀ ਕਾਸੂ ਨੇੜੇ ਬੰਨ੍ਹ ’ਚ ਪਏ ਪਾੜ੍ਹ ਨੂੰ ਕੁਝ ਦਿਨਾਂ ’ਚ ਪੂਰ ਲਿਆ ਜਾਵੇਗਾ : ਬਲਕਾਰ ਸਿੰਘ

ਜ਼ਿਲ੍ਹਾ ਪ੍ਰਸ਼ਾਸਨ ਅਤੇ ਸੰਤ ਸੀਚੇਵਾਲ ਦੀ ਅਗਵਾਈ ’ਚ ਦੋਵਾਂ ਪਾਸਿਓਂ ਬੰਨ੍ਹ ਨੂੰ ਜੰਗੀ ਪੱਧਰ ’ਤੇ ਪੂਰਨ ਦੀ ਸ਼ੁਰੂਆਤ

ਮੁੱਖ ਮੰਤਰੀ ਭਗਵੰਤ ਮਾਨ ਲਗਾਤਾਰ ਕਰ ਰਹੇ ਨੇ ਬੰਨ੍ਹ ਪੂਰਨ ਦੇ ਕੰਮ ਦੀ ਸਮੀਖਿਆ

ਡਿਪਟੀ ਕਮਿਸ਼ਨਰ ਵਲੋਂ ਸਬੰਧਿਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਤੇਜੀ ਨਾਲ ਕੰਮ ਨੇਪਰੇ ਚਾੜਨ ਦੇ ਨਿਰਦੇਸ਼

ਚੰਡੀਗੜ੍ਹ/ਗੱਟਾ ਮੁੰਡੀ ਕਾਸੂ (ਲੋਹੀਆਂ ਖਾਸ):  ਬੀਤੇ ਦਿਨੀ ਭਾਰੀ ਬਾਰਸ਼ਾਂ ਕਾਰਨ ਸਤਲੁਜ ਦਰਿਆ ਦੇ ਧੱਕਾ ਬਸਤੀ ਨੇੜੇ ਧੁੱਸੀ ਬੰਨ੍ਹ ਵਿੱਚ ਪਏ 900 ਫੁੱਟ ਤੋਂ ਵੱਧ ਦੇ ਪਾੜ੍ਹ ਨੂੰ ਪੰਜਾਬ ਸਰਕਾਰ ਵਲੋਂ ਉਘੇ ਵਾਤਾਵਰਣ ਪ੍ਰੇਮੀ ਅਤੇ ਮੈਂਬਰ ਰਾਜ ਸਭਾ ਸੰਤ ਬਲਬੀਰ ਸਿੰਘ ਸੀਚੇਵਾਲ ਦੇ ਸਹਿਯੋਗ ਨਾਲ ਆਉਂਦੇ ਕੁਝ ਦਿਨਾਂ ਵਿੱਚ ਪੂਰ ਕੇ ਇਲਾਕੇ ਦੇ ਪਿੰਡਾਂ ਨੂੰ ਵੱਡੀ ਰਾਹਤ ਦੁਆਈ ਜਾਵੇਗੀ। ਪੰਜਾਬ  ਦੇ ਸਥਾਨਕ ਸਰਕਾਰਾਂ ਮੰਤਰੀ ਬਲਕਾਰ ਸਿੰਘ ਨੇ ਅੱਜ ਸੰਤ ਬਲਬੀਰ ਸਿੰਘ ਸੀਚੇਵਾਲ, ਨਕੋਦਰ ਤੋਂ ਵਿਧਾਇਕ ਇੰਦਰਜੀਤ ਕੌਰ ਮਾਨ, ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ, ਜ਼ਿਲ੍ਹਾ ਪ੍ਰਸ਼ਾਸਨ ਦੇ ਅਧਿਕਾਰੀਆਂ ਅਤੇ ਵੱਖ-ਵੱਖ ਪਿੰਡਾਂ ਤੋਂ ਆਈ ਸੰਗਤ ਦੀ ਮੌਜੂਦਗੀ ਵਿੱਚ ਉਕਤ ਕਾਰਜ ਦੀ ਸ਼ੁਰੂਆਤ ਕਰਵਾਉਂਦਿਆਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਲਗਾਤਾਰ ਲੋਕਾਂ ਦੇ ਜਾਨ-ਮਾਲ ਦੀ ਸੁਰੱਖਿਆ ਲਈ ਬੰਨ੍ਹੇ ਜਾ ਰਹੇ ਬੰਨ੍ਹ ਦੇ ਕੰਮ ਦਾ ਜਾਇਜ਼ਾ ਲੈ ਰਹੇ ਹਨ।

ਪੰਜਾਬ ਦੇ ਬਿਜਲੀ ਕਾਮਿਆਂ ਨੇ CM ਫੰਡ ’ਚ ਪਾਏ ਪੈਸੇ, DIG ਚਿਹਲ ਵੀ ਨਹੀਂ ਰਹੇ ਪਿੱਛੇ! D5 Channel Punjabi

ਉਨ੍ਹਾਂ ਕਿਹਾ ਕਿ ਪ੍ਰਸ਼ਾਸਨਿਕ ਟੀਮਾ ਅਤੇ ਸੰਗਤ ਦੇ ਆਪਸੀ ਸਹਿਯੋਗ ਨਾਲ ਆਉਂਦੇ ਕੁਝ ਦਿਨਾਂ ਵਿੱਚ ਇਹ ਪਾੜ ਪੂਰ ਕੇ ਇਲਾਕੇ ਦੇ ਲੋਕਾਂ ਦਾ ਜੀਵਨ ਮੁੜ ਸੁਖਾਲੀ ਪਟੜੀ ’ਤੇ ਲਿਆਂਦਾ ਜਾਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਦੀ ਹਰ ਸੰਭਵ ਮਦਦ ਲਈ ਵੱਡੇ ਪੱਧਰ ’ਤੇ ਉਪਰਾਲੇ ਕਰ ਰਹੀ ਹੈ ਅਤੇ ਇਲਾਕੇ ਵਿੱਚ ਬਿਜਲੀ ਸਪਲਾਈ ਦੀ ਬਹਾਲੀ ਦੇ ਨਾਲ-ਨਾਲ ਮੈਡੀਕਲ ਟੀਮਾ ਲਗਾਤਾਰ ਲੋਕਾਂ ਦੀ ਸਿਹਤ ਜਾਂਚ ਯਕੀਨੀ ਬਣਾ ਰਹੀਆਂ ਹਨ। ਉਨ੍ਹਾਂ ਨੇ ਪੰਜਾਬ ਦੇ ਵੱਖ-ਵੱਖ ਖੇਤਰਾਂ ਤੋਂ ਪ੍ਰਭਾਵਿਤ ਇਲਾਕਿਆਂ ਦੇ ਪਰਿਵਾਰਾਂ ਲਈ ਮਦਦ ਲੈ ਕੇ ਪਹੁੰਚ ਰਹੇ ਲੋਕਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਕੁਦਰਤੀ ਆਫ਼ਤ ਕਾਰਨ ਬਣੇ ਮੌਜੂਦਾ ਹਲਾਤ ’ਤੇ ਪੂਰੀ ਤਰ੍ਹਾਂ ਕਾਬੂ ਪਾ ਲਿਆ ਜਾਵੇਗਾ।

Ik Meri vi Suno: Akali Dal ‘ਚ ਲੱਗੀ ਅਸਤੀਫ਼ਿਆਂ ਦੀ ਝੜੀ, Badal ਨੇ ਮੰਗੀ ਲੋਕਾਂ ਤੋਂ ਮਦਦ | D5 Channel Punjabi

ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਕਿਹਾ ਕਿ ਅਧਿਕਾਰੀਆਂ ਅਤੇ ਸੰਗਤ ਦੇ ਸਹਿਯੋਗ ਨਾਲ ਪਾੜ ਨੂੰ ਪੂਰਨ ਦਾ ਕੰਮ ਵੱਡੇ ਪੱਧਰ ’ਤੇ ਸ਼ੁਰੂ ਹੋ ਚੁੱਕਾ ਹੈ ਅਤੇ ਜਲਦ ਹੀ ਬੰਨ੍ਹ ਦਾ ਮੁਹਾਂਦਰਾ ਦਿਸਣਾ ਸ਼ੁਰੂ ਹੋ ਜਾਵੇਗਾ ਤੇ ਕੁਝ ਦਿਨਾਂ ਵਿੱਚ ਇਹ ਪਾੜ੍ਹ ਪੂਰ ਕੇ ਪਹਿਲਾਂ ਵਾਂਗ ਆਮ ਜਨ-ਜੀਵਨ ਬਹਾਲ ਹੋ ਜਾਵੇਗਾ। ਉਨ੍ਹਾਂ ਨੇ ਸੰਗਤ ਦੇ ਸਹਿਯੋਗ ਲਈ ਧੰਨਵਾਦ ਕਰਦਿਆਂ ਅਪੀਲ ਕੀਤੀ ਕਿ ਇਸ ਪਾੜ੍ਹ ਨੂੰ ਵੀ ਪੂਰੀ ਤੇਜ਼ੀ ਨਾਲ ਪੂਰ  ਕੇ ਦਰਿਆਈ ਖੇਤਰ ਵਿਚਲੇ ਕਿਸਾਨਾਂ ਅਤੇ ਪਰਿਵਾਰਾਂ ਨੂੰ ਵੱਡੀ ਸਹੂਲਤ ਮੁਹੱਈਆ ਕਰਵਾਈ ਜਾਵੇ ਤਾਂ ਜੋ ਉਹ ਪਹਿਲਾਂ ਵਾਂਗ ਆਪਣੀਆਂ ਫ਼ਸਲਾਂ ਅਤੇ ਘਰਾਂ ਦੀ ਸਾਂਭ-ਸੰਭਾਲ ਯਕੀਨੀ ਬਣਾ ਸਕਣ।

‘ਸਾਡੀ ਮੰਨ ਲੈਂਦੇ ਤਾਂ ਬਚ ਜਾਂਦਾ Punjab’ Haryana ਦੇ CM Khattar ਦਾ ਵੱਡਾ ਬਿਆਨ | D5 Channel Punjabi

ਵਿਧਾਇਕ ਇੰਦਰਜੀਤ ਕੌਰ ਮਾਨ ਨੇ ਜ਼ਿਲ੍ਹਾ ਪ੍ਰਸ਼ਾਸਨ ਅਤੇ ਸੰਗਤ ਦਾ ਧੰਨਵਾਦ ਕਰਦਿਆਂ ਕਿਹਾ ਕਿ ਮੰਡਾਲਾ ਵਿਖੇ ਪਏ ਪਾੜ੍ਹ ਨੂੰ ਕੁਝ ਹੀ ਦਿਨਾਂ ਦੇ ਸਮੇਂ ਵਿੱਚ ਪੂਰ ਕੇ ਇਲਾਕੇ ਨੂੰ ਰਾਹਤ ਦਿਵਾਈ ਗਈ ਹੈ ਅਤੇ ਗੱਟਾ ਮੰਡੀ ਕਾਸੂ ਦਾ ਕਾਰਜ ਮੁਕੰਮਲ ਹੋਣ ਨਾਲ ਲੋਕਾਂ ਨੁੂੰ ਮੌਜੂਦਾ ਹਲਾਤ ਤੋਂ ਨਿਜਾਤ ਮਿਲੇਗੀ। ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਨੇ ਪਾੜ੍ਹ ਦੇ ਦੋਵਾਂ ਪਾਸਿਆਂ ’ਤੇ ਚੱਲ ਰਹੇ ਕੰਮ ਦਾ ਜਾਇਜ਼ਾ ਲੈਂਦਿਆਂ ਸਬੰਧਿਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਉਹ ਹੋਰ ਵੀ ਵਧੇਰੇ ਸਮਰਪਣ ਭਾਵਨਾ ਨਾਲ ਇਸ ਲੋਕਪੱਖੀ ਕਾਰਜ ਨੂੰ ਜਲਦ ਤੋਂ ਜਲਦ ਨੇਪਰੇ ਚਾੜਨ ਵਿੱਚ ਕੋਈ ਕਮੀ ਨਾ ਛੱਡਣ। ਉਨ੍ਹਾਂ ਨੇ ਪੁਲਿਸ ਦੇ ਅਧਿਕਾਰੀਆਂ ਨੂੰ ਵੀ ਕਿਹਾ ਕਿ ਪਾੜ੍ਹ ਵਾਲੀ ਥਾਂ ’ਤੇ ਟਰਾਲੀਆਂ-ਟਿੱਪਰ ਆਦਿ ਆਉਣ ਲਈ ਸੁਖਾਲੀ ਅਵਾਜਾਈ ਨੂੰ ਯਕੀਨੀ ਬਣਾਉਣ। ਕੈਬਨਿਟ ਮੰਤਰੀ ਬਲਕਾਰ ਸਿੰਘ, ਵਿਧਾਇਕ ਇੰਦਰਜੀਤ ਕੌਰ ਮਾਨ ਅਤੇ ਡਿਪਟੀ ਕਮਿਸ਼ਨਰ ਨੇ ਮੌਕੇ ’ਤੇ ਸਿਹਤ ਵਿਭਾਗ ਦੀ ਟੀਮ ਵਲੋਂ ਲੋਕਾਂ ਦੇ ਕੀਤੇ ਜਾ ਰਹੇ ਚੈਕਅਪ ਅਤੇ ਦਿੱਤੀਆਂ ਜਾ ਰਹੀਆਂ ਦਵਾਈਆਂ ਬਾਰੇ ਵੀ ਜਾਣਕਾਰੀ ਹਾਸਿਲ ਕੀਤੀ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button