ਗੱਲਬਾਤ ਤੋਂ ਪਹਿਲਾਂ ਸਰਕਾਰ ਨੇ ਕਿਸਾਨਾਂ ਦੇ ਮੁੱਦੇ ਸੁਲਝਣ ਦੀ ਜਤਾਈ ਉਂਮੀਦ
ਨਵੀਂ ਦਿੱਲੀ : ਖੇਤੀਬਾੜੀ ਕਾਨੂੰਨਾਂ ਦਾ ਵਿਰੋਧ ਕਰ ਰਹੀਆਂ ਕਿਸਾਨ ਜਥੇਬੰਦੀਆਂ ਅਤੇ ਕੇਂਦਰ ਸਰਕਾਰ ਦੇ ਵਿੱਚ ਵਿਵਾਦ ਨੂੰ ਸੁਲਝਾਉਣ ਲਈ 8ਵੇਂ ਦੌਰ ਦੀ ਰਸਮੀ ਗੱਲ ਬਾਤ ਤੋਂ ਸਿਰਫ਼ ਕੁਝ ਘੰਟੇ ਪਹਿਲਾਂ ਕੇਂਦਰੀ ਖੇਤੀਬਾੜੀ ਰਾਜਮੰਤਰੀ ਕੈਲਾਸ਼ ਚੌਧਰੀ ਨੇ ਉਂਮੀਦ ਜਤਾਈ ਕਿ ਸ਼ੁੱਕਰਵਾਰ ਨੂੰ ਹੋਣ ਵਾਲੀ ਬੈਠਕ ‘ਚ ਹੱਲ ਨਿਕਲ ਜਾਵੇਗਾ। ਗਤੀਰੋਧ ਨੂੰ ਦੂਰ ਕਰਨ ਲਈ ਕੇਂਦਰੀ ਮੰਤਰੀ ਨਰੇਂਦਰ ਸਿੰਘ ਤੋਮਰ, ਪੀਊਸ਼ ਗੋਇਲ ਅਤੇ ਸੋਮ ਪ੍ਰਕਾਸ਼ ਅਤੇ ਪ੍ਰਦਰਸ਼ਨ ਕਰ ਰਹੀਆਂ 40 ਕਿਸਾਨ ਜਥੇਬੰਦੀਆਂ ਦੇ ਵਿੱਚ ਸ਼ੁੱਕਰਵਾਰ ਦੁਪਹਿਰ 2 ਵਜੇ ਨਵੀਂ ਦਿੱਲੀ ਦੇ ਵਿਗਿਆਨ ਭਵਨ ‘ਚ ਗੱਲਬਾਤ ਪ੍ਰਸਤਾਵਿਤ ਹੈ। ਸੂਤਰਾਂ ਨੇ ਦੱਸਿਆ ਕਿ ਇਸ ਗੱਲਬਾਤ ਤੋਂ ਪਹਿਲਾਂ ਕੇਂਦਰੀ ਖੇਤੀ ਮੰਤਰੀ ਨਰੇਂਦਰ ਤੋਮਰ, ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕਰਨਗੇ।
🔴LIVE| ਸੁਪਰੀਮ ਕੋਰਟ ਦਾ ਕੇਂਦਰ ‘ਤੇ ਵੱਡਾ ਐਕਸ਼ਨ! ਕਿਸਾਨਾਂ ਦੇ ਹੱਕ ‘ਚ ਫੈਸਲਾ,ਮੀਟਿੰਗ ਤੋਂ ਪਹਿਲਾਂ ਮੋਦੀ ਨੂੰ ਝਟਕਾ!
ਚੌਧਰੀ ਨੇ ਕਿਹਾ ਕਿ ਮੈਨੂੰ ਉਂਮੀਦ ਹੈ ਕਿ ਸ਼ੁੱਕਰਵਾਰ ਨੂੰ ਹੋਣ ਵਾਲੀ ਬੈਠਕ ‘ਚ ਕਿਸੇ ਹੱਲ ਤੱਕ ਪਹੁੰਚਿਆ ਜਾ ਸਕੇਗਾ। ਪ੍ਰਦਰਸ਼ਨ ਕਰ ਰਹੀਆਂ ਕਿਸਾਨ ਯੂਨੀਅਨਾਂ ਨੇ ਪਹਿਲੀ ਬੈਠਕ ‘ਚ ਚੁੱਕੇ ਗਏ ਮੁੱਦਿਆਂ ‘ਤੇ ਚਰਚਾ ਕੀਤੀ ਹੁੰਦੀ ਤਾਂ ਹੁਣ ਤੱਕ ਤਾਂ ਅਸੀ ਗਤੀਰੋਧ ਨੂੰ ਖ਼ਤਮ ਕਰ ਚੁੱਕੇ ਹੁੰਦੇ। ਉਨ੍ਹਾਂ ਨੇ ਕਿਹਾ ਕਿ ਪਹਿਲੀ ਬੈਠਕ ‘ਚ ਤਿੰਨੇ ਖੇਤੀਬਾੜੀ ਕਾਨੂੰਨਾਂ ਨੂੰ ਵਾਪਸ ਲੈਣ ਦੀ ਮੰਗ ਨਹੀਂ ਕੀਤੀ ਗਈ ਸੀ। ਕੇਂਦਰ ਵੱਲੋਂ ਲਾਗੂ ਤਿੰਨ ਖੇਤੀਬਾੜੀ ਕਾਨੂੰਨਾਂ ਨੂੰ ਕਿਸਾਨਾਂ ਦੇ ਹਿੱਤ ‘ਚ ਦੱਸਦੇ ਹੋਏ ਚੌਧਰੀ ਨੇ ਕਿਹਾ ਕਿ ਕਾਨੂੰਨ ਬਸ ਸ਼ੁਰੁਆਤ ਹੈ। ਕਿਸਾਨ ਜਥੇਬੰਦੀਆਂ ਇਨ੍ਹਾਂ ਕਾਨੂੰਨਾਂ ਦਾ ਵਿਰੋਧ ‘ਆੜਤੀਆਂ ਦੇ ਪ੍ਰਭਾਵ’ਦੀ ਵਜ੍ਹਾ ਨਾਲ ਕਰ ਰਹੇ ਹਨ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.