ਘਰ-ਘਰ ਰੋਜ਼ਗਾਰ ਮਿਸ਼ਨ ਤਹਿਤ ਮੁਕਾਬਲੇ ਦੀਆਂ ਪ੍ਰੀਖਿਆਵਾਂ ਲਈ ਦਿੱਤੀ ਜਾਵੇਗੀ ਮੁਫ਼ਤ ਆਨਲਾਈਨ ਕੋਚਿੰਗ
ਫਤਹਿਗੜ੍ਹ ਸਾਹਿਬ, 25 ਅਗਸਤ
ਪੰਜਾਬ ਸਰਕਾਰ ਦੇ ਮਿਸ਼ਨ ਘਰ-ਘਰ ਰੋਜ਼ਗਾਰ ਤਹਿਤ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਫਤਹਿਗੜ੍ਹ ਸਾਹਿਬ ਵਲੋਂ ਬੇਰੋਜ਼ਗਾਰ ਨੌਜਵਾਨਾਂ ਨੂੰ ਮੁਕਾਬਲੇ ਦੀਆਂ ਪ੍ਰੀਖਿਆਵਾਂ ਲਈ ਮੁਫ਼ਤ ਆਨਲਾਈਨ ਕੋਚਿੰਗ ਮੁਹੱਈਆ ਕਰਵਾਈ ਜਾ ਰਹੀ ਹੈ। ਇਸ ਗੱਲ ਦੀ ਜਾਣਕਾਰੀ ਦਿੰਦਿਆਂ ਵਧੀਕ ਡਿਪਟੀ ਕਮਿਸ਼ਨਰ ਜਨਰਲ ਸ੍ਰੀ ਰਜੇਸ਼ ਧੀਮਾਨ ਨੇ ਦੱਸਿਆ ਕਿ ਇਹ ਕੋਚਿੰਗ ਸਰਕਾਰੀ ਨੌਕਰੀਆਂ ਕਰਨ ਦੇ ਚਾਹਵਾਨ ਪ੍ਰਾਰਥੀ ਲੈ ਸਕਦੇ ਹਨ ਅਤੇ ਇਸ ਕੋਚਿੰਗ ਵਿੱਚ ਐਸ ਐਸ ਸੀ/ ਬੈਂਕ(ਪੀ ਓ/ ਕਲਰਕ), ਆਰ ਆਰ ਬੀ, ਸੀ ਈ ਟੀ, ਪੀ ਪੀ ਐਸ ਸੀ, ਪੀ ਐਸ ਐਸ ਐਸ ਬੀ ਅਤੇ ਹੋਰ ਹੋਰਨਾਂ ਵਿਭਾਗੀ ਪ੍ਰੀਖਿਆਵਾਂ ਲਈ ਆਉਣ ਵਾਲੇ ਦਿਨਾਂ ਵਿੱਚ ਸ਼ੁਰੂ ਕੀਤੀ ਜਾਵੇਗੀ।
ਉਨ੍ਹਾਂ ਦੱਸਿਆ ਕਿ ਇਸ ਦੇ ਨਾਲ ਹੀ ਕਲੈਰੀਕਲ ਅਤੇ ਕਾਂਸਟੇਬਲ ਅਸਾਮੀਆਂ ਲਈ ਮੁਫਤ ਆਨਲਾਈਨ ਕੋਚਿੰਗ ਦਾ ਪਹਿਲਾ ਬੈਚ ਸਤੰਬਰ 2021, ਦੇ ਪਹਿਲੇ ਹਫਤੇ ਸ਼ੁਰੂ ਹੋਣ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਕਲੈਰੀਕਲ ਬੈਚ ਲਈ ਰਜਿਸਟਰ ਕਰਨ ਵਾਲੇ ਉਮੀਦਵਾਰਾਂ ਨੇ ਗ੍ਰੈਜੂਏਸ਼ਨ ਮੁਕੰਮਲ ਕਰ ਲਈ ਹੋਵੇ ਅਤੇ ਜਦਕਿ 12ਵੀਂ ਪਾਸ ਉਮੀਦਵਾਰ ਪੁਲਿਸ ਕਾਂਸਟੇਬਲ ਲਈ ਅਪਲਾਈ ਕਰ ਸਕਦੇ ਹਨ।
ਉਨ੍ਹਾਂ ਹੋਰ ਦੱਸਿਆ ਕਿ ਚਾਹਵਾਨ ਉਮੀਦਵਾਰ ਆਨਲਾਈਨ ਕੋਚਿੰਗ ਕਲਾਸਾਂ ਦਾ ਲਾਭ ਲੈਣ ਲਈ ਵੈਬਸਾਈਟ http://www.eduzphere.com/freegovtexams ‘ਤੇ ਲਾਗ ਇਨ ਕਰਕੇ ਇਨ੍ਹਾਂ ਆਨਲਾਈਨ ਕਲਾਸਾਂ ਲਈ ਅਪਲਾਈ ਕਰ ਸਕਦੇ ਹਨ।ਉਨ੍ਹਾਂ ਇਹ ਵੀ ਦੱਸਿਆ ਕਿ ਇੱਕ ਕੋਚਿੰਗ ਸੈਸ਼ਨ ਘੱਟੋ-ਘੱਟ ਚਾਰ ਮਹੀਨੇ ਦੀ ਹੋਵੇਗੀ, ਉਨ੍ਹਾਂ ਇਹ ਵੀ ਕਿਹਾ ਕਿ ਇਸ ਨਾਲ ਰੋਜ਼ਗਾਰ ਦੇ ਨਵੇਂ ਰਸਤੇ ਖੁੱਲ੍ਹਣਗੇ ਅਤੇ ਉਨ੍ਹਾਂ ਦੀ ਰੋਜ਼ਗਾਰ ਸਮਰੱਥਾ ਵਿਚ ਵੀ ਵਾਧਾ ਹੋਵੇਗਾ।
ਉਨ੍ਹਾਂ ਜਿਲ੍ਹੇ ਦੇ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਵੱਖ-ਵੱਖ ਵਿਸ਼ਾ ਮਾਹਿਰਾਂ ਪਾਸੋਂ ਅਗਵਾਈ ਹਾਸਿਲ ਕਰਨ ਲਈ ਇਨ੍ਹਾਂ ਮੁਫ਼ਤ ਆਨਲਾਈਨ ਕੋਚਿੰਗ ਕਲਾਸਾਂ ਲਈ ਵੱਧ ਤੋਂ ਵੱਧ ਰਜਿਸਟਰੇਸ਼ਨ ਕਰਵਾਉਣ ।ਇਸ ਸਬੰਧ ਵਿੱਚ ਜੇਕਰ ਕਿਸੇ ਵੀ ਤਰ੍ਹਾਂ ਦੀ ਮਦਦ ਦੀ ਲੋੜ ਹੋਵੇ ਤਾਂ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਫਤਹਿਗੜ੍ਹ ਸਾਹਿਬ ਦੇ ਹੈਲਪਲਾਈਨ ਨੰਬਰ 99156-82436 ਤੇ ਸੰਪਰਕ ਕੀਤਾ ਜਾ ਸਕਦਾ ਹੈ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.