Breaking NewsD5 specialNewsPunjab

ਘਰ ‘ਚ ਦੇਹ ਵਪਾਰ ਦਾ ਧੰਦਾ ਕਰਨ ਵਾਲੀ ਔਰਤ ਗ੍ਰਿਫ਼ਤਾਰ (ਵੀਡੀਓ)

ਪਟਿਆਲਾ : ਪਤੀ ਦੇ ਕੰਮ ‘ਤੇ ਜਾਣ ਤੋਂ ਬਾਅਦ ਪਤਨੀ ਵਲੋਂ ਘਰ ‘ਚ ਦੇਹ ਵਪਾਰ ਦਾ ਧੰਦਾ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਮੁਤਾਬਕ ਸਤਨਾਮ ਸਿੰਘ ਨੂੰ ਆਪਣੇ ਗੁਆਂਢੀਆਂ ਤੋਂ ਸਿ ਮਾਮਲੇ ਦੀ ਸੂਹ ਮਿਲੀ ਸੀ ਕਿ ਉਸਦੀ ਪਤਨੀ ਘਰ ‘ਚ ਦੇਹ ਵਪਾਰ ਦਾ ਧੰਦਾ ਕਰਦੀ ਹੈ। ਜਿਸ ਤੋਂ ਬਾਅਦ ਸਤਨਾਮ ਸਿੰਘ ਨੇ ਆਪਣੇ ਘਰ ‘ਚ ਸੀਸੀਟੀਵੀ ਕੈਮਰੇ ਲਗਾ ਦਿੱਤੀ।

Read Also ਸਪਾ ਸੈਂਟਰ ਦੀ ਆੜ ‘ਚ ਚੱਲ ਰਿਹਾ ਸੀ ਦੇਹ ਵਪਾਰ ,ਪੁਲਿਸ ਨੇ ਮਾਰਿਆ ਛਾਪਾ

ਸਤਨਾਮ ਸਿੰਘ ਨੇ ਮੀਡੀਆ ਨੂੰ ਆਪਣੀ ਪਤਨੀ ਵੱਲੋਂ ਘਰ ‘ਚ ਕੀਤੇ ਜਾਂਦੇ ਦੇਹ ਵਪਾਰ ਦੇ ਧੰਦੇ ਬਾਰੇ ਇਹ ਬਾਰੇ ਇਹ ਜਾਣਕਾਰੀ ਦਿੱਤੀ।
ਉੱਥੇ ਹੀ ਸਤਨਾਮ ਸਿੰਘ ਦੀ ਪਤਨੀ ਸਰਬਜੀਤ ਕੌਰ ਨੇ ਆਪਣੇ ‘ਤੇ ਲੱਗ ਰਹੇ ਇਲਜ਼ਾਮਾਂ ਨੂੰ ਨਕਾਰਿਆ ਅਤੇ ਉਲਟਾ ਆਪਣੇ ਪਤੀ ’ਤੇ ਹੀ ਕੁੱਟਮਾਰ ਕਰਨ ਦੇ ਇਲਜ਼ਾਮ ਲਗਾਏ ਹਨ।

ਪੁਲਿਸ ਅਧਿਕਾਰੀ ਗੁਰਦੀਪ ਸਿੰਘ ਨੇ ਦੱਸਿਆ ਕਿ ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਸਰਬਜੀਤ ਕੌਰ ਅਤੇ ਉਸਦੇ ਘਰ ‘ਚ ਜਿਹੜਾ ਵਿਅਕਤੀ ਆਉਂਦਾ ਸੀ ਉਸ ਨੂੰ ਗ੍ਰਿਫਤ ‘ਚ ਲੈ ਲਿਆ ਹੈੈ ਅਤੇ ਬਣਦੀ ਕਾਰਵਾਈ ਕੀਤੀ ਜਾਵੇਗੀ।

ਸੀਸੀਟੀਵੀ ਦੀਆਂ ਤਸਵੀਰਾਂ ਸਾਫ ਬਿਆਨ ਕਰ ਰਹੀਆਂ ਹਨ ਕਿ ਸਰਬਜੀਤ ਕੌਰ ਘਰ ‘ਚ ਦੇਹ ਵਪਾਰ ਦਾ ਧੰਦਾ ਚਲਾਉਂਦੀ ਸੀ ਪਰ ਜਿਵੇਂ ਹੀ ਪਤੀ ਪਤਨੀ ਇੱਕ ਦੂਜੇ ‘ਤੇ ਇਲਜ਼ਾਮ ਲਗਾ ਰਹੇ ਨੇ ਇਹ ਤਾਂ ਪੁਲਿਸ ਜਾਂਚ ਤੋਂ ਬਾਅਦ ਹੀ ਪਤਾ ਲੱਗੇਗਾ ਕਿ ਕੌਣ ਗਲਤ ਹੈ ਤੇ ਕੌਣ ਸਹੀ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button