ਫ਼ਰੀਦਕੋਟ ਵਿੱਚ ਦਾਜ ਦੀ ਮੰਗ ਪੂਰੀ ਨਾ ਹੋਣ ਕਾਰਨ ਵਿਆਹ ਤੋਂ ਐਨ ਪਹਿਲਾਂ ਰਿਸ਼ਤਾ ਟੁੱਟਣ ਦਾ ਮਾਮਲਾ ਸਾਹਮਣੇ ਆਇਆ ਹੈ। ਦੋਸ਼ ਹੈ ਕਿ ਲਾੜੇ ਅਤੇ ਉਸ ਦੇ ਪਰਿਵਾਰਕ ਮੈਂਬਰਾਂ ਵੱਲੋਂ 10 ਲੱਖ ਰੁਪਏ ਨਕਦ ਅਤੇ 4 ਤੋਲੇ ਸੋਨੇ ਦੀ ਮੰਗ ਕੀਤੀ ਗਈ ਸੀ। ਲਾੜੀ ਦੇ ਪਰਿਵਾਰ ਵੱਲੋਂ ਇਹ ਮੰਗ ਪੂਰੀ ਕਰਨ ਵਿੱਚ ਅਸਮਰੱਥਾ ਪ੍ਰਗਟਾਉਣ ’ਤੇ ਲਾੜੇ ਵਾਲਿਆਂ ਨੇ ਬਰਾਤ ਲਿਆਉਣ ਤੋਂ ਇਨਕਾਰ ਕਰ ਦਿੱਤਾ। ਉਧਰ, ਲਾੜੀ ਦੇ ਘਰ ਵਿੱਚ ਵਿਆਹ ਦੀਆਂ ਸਾਰੀਆਂ ਤਿਆਰੀਆਂ ਮੁਕੰਮਲ ਸਨ ਅਤੇ ਰਿਸ਼ਤੇਦਾਰ ਵੀ ਵਿਆਹ ਸਮਾਗਮ ਵਿੱਚ ਸ਼ਾਮਲ ਹੋਣ ਲਈ ਪਹੁੰਚ ਚੁੱਕੇ ਸਨ, ਪਰ ਲਾੜੀ ਬਰਾਤ ਦੀ ਉਡੀਕ ਹੀ ਕਰਦੀ ਰਹਿ ਗਈ। ਇਸ ਮਾਮਲੇ ਵਿੱਚ ਥਾਣਾ ਸਦਰ ਫ਼ਰੀਦਕੋਟ ਦੀ ਪੁਲਿਸ ਨੇ ਲਾੜੇ ਸਮੇਤ 6 ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕੀਤਾ ਹੈ।ਲਾੜੀ ਦੇ ਪਿਤਾ ਨੇ ਪੁਲਿਸ ਨੂੰ ਦਿੱਤੀ ਸ਼ਿਕਾਇਤ ਵਿੱਚ ਦੱਸਿਆ ਕਿ ਉਨ੍ਹਾਂ ਦੀ ਧੀ ਦਾ ਰਿਸ਼ਤਾ ਕਪੂਰਥਲਾ ਦੇ ਪਿੰਡ ਜਾਤੀਕੇ ਸੰਗੋਜਲਾ ਸਥਿਤ ਗੁਰਦੁਆਰਾ ਨਾਰਾਇਣਸਰ ਦੇ ਸੇਵਾਦਾਰ ਸ਼ਮਸ਼ੇਰ ਸਿੰਘ ਦੇ ਪੁੱਤਰ ਅਮਨਜੋਤ ਸਿੰਘ ਨਾਲ ਤੈਅ ਹੋਇਆ ਸੀ। ਅਮਨਜੋਤ ਸਿੰਘ ਦਾ ਪਰਿਵਾਰ ਮੂਲ ਰੂਪ ਵਿੱਚ ਫਿਰੋਜ਼ਪੁਰ ਜ਼ਿਲ੍ਹੇ ਦੇ ਪਿੰਡ ਵਾਹਕੇ ਦਾ ਰਹਿਣ ਵਾਲਾ ਹੈ। ਦੋਵਾਂ ਪਰਿਵਾਰਾਂ ਦੀ ਸਹਿਮਤੀ ਨਾਲ ਵਿਆਹ ਤੈਅ ਹੋਣ ਤੋਂ ਬਾਅਦ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਗਈਆਂ ਸਨ।
ਸ਼ਿਕਾਇਤ ਅਨੁਸਾਰ ਫਿਰੋਜ਼ਪੁਰ ਦੇ ਪਿੰਡ ਸ਼ਕੂਰ ਦੇ ਰਹਿਣ ਵਾਲੇ ਜਗਜੀਤ ਸਿੰਘ ਅਤੇ ਉਨ੍ਹਾਂ ਦੀ ਪਤਨੀ ਸੁਖਜੀਤ ਕੌਰ ਨੇ ਦੋਵਾਂ ਪਰਿਵਾਰਾਂ ਵਿਚਕਾਰ ਰਿਸ਼ਤਾ ਕਰਵਾਇਆ ਸੀ। ਇਸ ਤੋਂ ਬਾਅਦ 1 ਫਰਵਰੀ 2026 ਨੂੰ ਪਿੰਡ ਪੱਕਾ ਸਥਿਤ ਮਹਾਰਾਜਾ ਢਾਬੇ ਵਿਖੇ ਸ਼ਗਨ ਦੀ ਰਸਮ ਅਦਾ ਕੀਤੀ ਗਈ ਸੀ। ਦੋਵਾਂ ਪਰਿਵਾਰਾਂ ਦੀ ਸਹਿਮਤੀ ਨਾਲ ਵਿਆਹ ਲਈ 4 ਨਵੰਬਰ 2026 ਦੀ ਤਰੀਕ ਤੈਅ ਕੀਤੀ ਗਈ ਸੀ।

Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.