Breaking NewsD5 specialNewsPress ReleasePunjabTop News

ਚਰਨਜੀਤ ਸਿੰਘ ਚੰਨੀ ਦੀ ਅਗਵਾਈ ਵਿਚ ਜਥਾ ਸ੍ਰੀ ਕਰਤਾਰਪੁਰ ਸਾਹਿਬ ਲਈ ਰਵਾਨਾ

ਜਥੇ ਵਿਚ ਮਨਪ੍ਰੀਤ ਬਾਦਲ, ਵਿਜੇ ਇੰਦਰ ਸਿੰਗਲਾ, ਰਾਣਾ ਗੁਰਜੀਤ ਸਿੰਘ ਅਤੇ ਵਿਧਾਇਕ ਵੀ ਸ਼ਾਮਲ

ਡੇਰਾ ਬਾਬਾ ਨਾਨਕ: ਸ੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾ ਖੁੱਲ੍ਹਣ ਉਤੇ ਮੁੱਖ ਮੰਤਰੀ ਸ. ਚਰਨਜੀਤ ਸਿੰਘ ਚੰਨੀ ਦੀ ਅਗਵਾਈ ਵਿਚ ਕੈਬਨਿਟ ਮੰਤਰੀਆਂ ਅਤੇ ਹੋਰ ਪਤਵੰਤਿਆਂ ਦਾ ਜਥਾ ਅੱਜ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਰਵਾਨਾ ਹੋਇਆ।ਮੁੱਖ ਮੰਤਰੀ ਜਿਨ੍ਹਾਂ ਨਾਲ ਵਿੱਤ ਮੰਤਰੀ ਸ੍ਰੀ ਮਨਪ੍ਰੀਤ ਸਿੰਘ ਬਾਦਲ, ਲੋਕ ਨਿਰਮਾਣ ਮੰਤਰੀ ਸ੍ਰੀ ਵਿਜੇ ਇੰਦਰ ਸਿੰਗਲਾ, ਵਿਧਾਇਕ ਸ੍ਰੀ ਹਰਪ੍ਰਤਾਪ ਸਿੰਘ ਅਜਨਾਲਾ ਅਤੇ ਸ੍ਰੀ ਬਰਿੰਦਰਮੀਤ ਸਿੰਘ ਪਾਹੜਾ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰ ਵੀ ਹਾਜ਼ਰ ਸਨ, ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਪਵਿੱਤਰ ਮੌਕੇ ਉਤੇ ਪਾਕਿਸਤਾਨ ਸਥਿਤ ਨਾਰੋਵਾਲ ਵਿਖੇ ਪਾਵਨ ਅਸਥਾਨ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਵਿਖੇ ਨਤਮਸਤਕ ਹੋਣ ਲਈ ਦੁਪਹਿਰ ਇਕ ਵਜੇ ਸਰਹੱਦ ਪਾਰ ਕੀਤੀ।

ਲਓ ਮਜੀਠੀਆ ਨਹੀਂ ਲੜੇਗਾ ਚੋਣਾਂ, ਕਰਤਾ ਸਿਆਸਤ ਛੱਡਣ ਦਾ ਐਲਾਨ? D5 Channel Punjabi

ਕਰਤਾਰਪੁਰ ਸਾਹਿਬ ਦਾ ਲਾਂਘਾ ਮੁੜ ਖੁੱਲ੍ਹ ਜਾਣ ਨੂੰ ਇਤਿਹਾਸਕ ਪਲ ਕਰਾਰ ਦਿੰਦੇ ਹੋਏ ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਇਹ ਬਹੁਤ ਖੁਸ਼ਨੁਮਾ ਮੌਕਾ ਹੈ ਕਿਉਂ ਜੋ ਇਹ ਲਾਂਘਾ ਵੱਡੀ ਗਿਣਤੀ ਵਿਚ ਸ਼ਰਧਾਲੂਆਂ ਨੂੰ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨ ਕਰਨ ਲਈ ਸਹੂਲਤ ਪ੍ਰਦਾਨ ਕਰਦਾ ਹੈ। ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਇਸ ਨਾਲ ਸਿੱਖ ਸੰਗਤ ਵੱਲੋਂ ਲੰਮੇ ਸਮੇਂ ਤੋਂ ਕੀਤੀ ਜਾ ਰਹੀਆਂ ਅਰਦਾਸਾਂ ਪੂਰੀਆਂ ਹੋਈਆਂ ਹਨ ਅਤੇ ਹੁਣ ਉਹ ਬਿਨਾ ਕਿਸੇ ਰੁਕਾਵਟ ਤੋਂ ਪਵਿੱਤਰ ਅਸਥਾਨ ਦੇ ਦਰਸ਼ਨ ਕਰ ਸਕਦੇ ਹਨ। ਉਨ੍ਹਾਂ ਕਿਹਾ ਕਿ ਲਾਂਘਾ ਮੁੜ ਖੁੱਲ੍ਹਣ ਨਾਲ ਭਾਰਤੀ ਸ਼ਰਧਾਲੂਆਂ ਨੂੰ ਕਰਤਾਰਪੁਰ ਸਾਹਿਬ ਜਾਣ ਲਈ ਮਹਿਜ਼ ਪਰਮਿਟ ਹਾਸਲ ਕਰਨ ਨਾਲ ਵੀਜ਼ਾ-ਮੁਕਤ ਜਾਣ ਦੀ ਸਹੂਲਤ ਮਿਲੇਗੀ।

ਨਵਜੋਤ ਸਿੱਧੂ ਨੂੰ ਵੱਡਾ ਝਟਕਾ, ਦਿੱਲੀ ਤੋਂ ਜਾਰੀ ਹੋਇਆ ਫਰਮਾਨ || D5 Channel Punjabi

ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਅੱਜ ਉਹ ਆਪਣੇ ਆਪ ਨੂੰ ਭਾਗਾਂ ਵਾਲਾ ਸਮਝਦੇ ਹਨ ਕਿ ਉਨ੍ਹਾਂ ਨੂੰ ਜਥੇ ਦੇ ਰੂਪ ਵਿਚ ਜਾ ਰਹੀ ਸੰਗਤ ਦਾ ਹਿੱਸਾ ਬਣਨ ਦਾ ਸੁਭਾਗ ਹਾਸਲ ਹੋਇਆ ਹੈ ਕਿਉਂ ਜੋ ਕਰਤਾਰਪੁਰ ਸਾਹਿਬ ਵਿਖੇ ਸ੍ਰੀ ਦਰਬਾਰ ਸਾਹਿਬ ਦੇ ਦਰਸ਼ਨਾਂ ਕਰਨ ਦੀ ਮੰਗ ਸੱਤ ਦਹਾਕਿਆਂ ਦੇ ਲੰਮੇ ਸਮੇਂ ਬਾਅਦ ਪੂਰੀ ਹੋਈ ਹੈ। ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਉਹ ਸ੍ਰੀ ਕਰਤਾਰਪੁਰ ਸਾਹਿਬ ਵਿਖੇ ਦੋਵਾਂ ਪਾਸਿਆਂ ਦੀ ਖੁਸ਼ਹਾਲੀ, ਸ਼ਾਂਤੀ ਅਤੇ ਸਦਭਾਵਨਾ ਲਈ ਅਰਦਾਸ ਕਰਨਗੇ। ਉਨ੍ਹਾਂ ਕਿਹਾ ਕਿ ਸਾਡੇ ਗੁਰੂ ਸਾਹਿਬਾਨ ਨੇ ਹਲੀਮੀ, ਏਕਤਾ, ਸ਼ਾਂਤੀ ਅਤੇ ਭਲਾਈ ਦਾ ਮਾਰਗ ਦਿਖਾਇਆ ਹੈ। ਉਨ੍ਹਾਂ ਨੇ ਉਮੀਦ ਜ਼ਾਹਰ ਕੀਤੀ ਕਿ ਇਹ ਲਾਂਘਾ ਸਾਡੇ ਗੁਰੂ ਸਾਹਿਬ ਜੀ ਦੇ ਮਹਾਨ ਫਲਸਫੇ ਨੂੰ ਅਮਲੀਜਾਮਾ ਪਹਿਨਾਉਣ ਲਈ ਅਹਿਮ ਸਾਬਤ ਹੋਵੇਗਾ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button