PunjabTop News

ਚਾਰ ਸਾਲਾਂ ਦੇ ਲੰਬੇ ਇੰਤਜ਼ਾਰ ਤੋਂ ਬਾਅਦ ਜਲੰਧਰ ਦੇ ਆਦਮਪੁਰ ਸਿਵਲ ਹਵਾਈ ਅੱਡੇ ਤੋਂ ਉਡਾਣਾਂ ਸ਼ੁਰੂ

ਚਾਰ ਸਾਲਾਂ ਦੇ ਲੰਬੇ ਇੰਤਜ਼ਾਰ ਤੋਂ ਬਾਅਦ ਜਲੰਧਰ ਦੇ ਆਦਮਪੁਰ ਸਿਵਲ ਹਵਾਈ ਅੱਡੇ ਤੋਂ ਉਡਾਣਾਂ ਸ਼ੁਰੂ ਹੋ ਗਈਆਂ ਹਨ। ਆਦਮਪੁਰ ਤੋਂ ਨਾਂਦੇੜ ਸਾਹਿਬ ਲਈ ਪਹਿਲੀ ਫਲਾਈਟ ਨੇ ਐਤਵਾਰ ਦੁਪਹਿਰ ਕਰੀਬ 12:50 ਵਜੇ ਉਡਾਣ ਭਰੀ, ਜੋ ਹਿੰਡਨ ਏਅਰਪੋਰਟ (ਗਾਜ਼ੀਆਬਾਦ) ‘ਤੇ ਉਤਰੇਗੀ। ਉਥੋਂ ਇਹ ਫਲਾਈਟ ਨਾਂਦੇੜ ਸਾਹਿਬ ਲਈ ਰਵਾਨਾ ਹੋਵੇਗੀ। ਪਰਵਾਸੀ ਭਾਰਤੀਆਂ ਦਾ ਹੱਬ ਮੰਨੇ ਜਾਂਦੇ ਦੁਆਬੇ ਦੇ ਲੋਕਾਂ ਅਤੇ ਕਾਰੋਬਾਰੀਆਂ ਨੂੰ ਇਸ ਦਾ ਕਾਫੀ ਫਾਇਦਾ ਹੋਵੇਗਾ।ਇਸ ਸਮੇਂ ਜਲੰਧਰ ਤੋਂ ਦਿੱਲੀ ਜਾਣ ਲਈ 9 ਘੰਟੇ ਦਾ ਸਮਾਂ ਲੱਗਦਾ ਹੈ, ਜਦੋਂਕਿ ਫਲਾਈਟ ਰਾਹੀਂ ਇਹ ਸਮਾਂ ਸਿਰਫ ਇਕ ਘੰਟੇ ਵਿਚ ਪੂਰਾ ਹੋ ਜਾਵੇਗਾ। ਪਹਿਲੇ ਦਿਨ ਦਿੱਲੀ ਤੋਂ ਆਦਮਪੁਰ ਪੁੱਜੀ ਫਲਾਈਟ ਵਿੱਚ 64 ਯਾਤਰੀਆਂ ਨੇ ਸਫਰ ਕੀਤਾ, ਜਦੋਂ ਕਿ ਜਲੰਧਰ ਤੋਂ ਇਸ ਫਲਾਈਟ ਦੀਆਂ ਸਾਰੀਆਂ 72 ਸੀਟਾਂ ਬੁੱਕ ਹੋ ਚੁੱਕੀਆਂ ਹਨ। ਇਕਾਨਮੀ ਕਲਾਸ ਦਾ ਕਿਰਾਇਆ ਟੈਕਸ ਸਮੇਤ 2300 ਰੁਪਏ ਦੇ ਕਰੀਬ ਰੱਖਿਆ ਗਿਆ ਹੈ। ਲੋਕ ਸਭਾ ਚੋਣਾਂ ਦੇ ਐਲਾਨ ਤੋਂ ਠੀਕ ਪਹਿਲਾਂ ਪ੍ਰਧਾਨ ਮੰਤਰੀ ਮੋਦੀ ਨੇ ਆਦਮਪੁਰ ਸਿਵਲ ਹਵਾਈ ਅੱਡੇ ਦਾ ਉਦਘਾਟਨ ਕੀਤਾ।  ਇੱਥੋਂ ਹਿੰਡਨ, ਸ੍ਰੀ ਨਾਂਦੇੜ ਸਾਹਿਬ, ਬੈਂਗਲੁਰੂ, ਕੋਲਕਾਤਾ ਅਤੇ ਗੋਆ ਲਈ ਉਡਾਣਾਂ ਲਈ ਰੂਟ ਅਲਾਟ ਕੀਤੇ ਗਏ ਹਨ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button