
ਸ੍ਰੀ ਅਨੰਦਪੁਰ ਸਾਹਿਬ : ਬੀਤੀ 21 ਅਗਸਤ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਅਮਰਜੀਤ ਸਿੰਘ ਚਾਵਲਾ ’ਤੇ ਦਰਜ ਕੀਤੇ ਗਏ ਜਬਰ-ਜਨਾਹ ਦੇ ਮੁਕੱਦਮੇ ਦੀ ਹੁਣ ਤਫ਼ਤੀਸ਼ ਸ਼ੁਰੂ ਹੋ ਗਈ ਹੈ। ਇਸ ਮਾਮਲੇ ਵਿਚ ਪੁਲਿਸ ਨੇ ਤਿੰਨ ਵਿਅਕਤੀਆਂ ਨੂੰ 27 ਸਤੰਬਰ ਨੂੰ ਸਵੇਰੇ 10 ਵਜੇ ਜਾਂਚ ਵਿਚ ਸ਼ਾਮਲ ਹੋਣ ਦੇ ਹੁਕਮ ਜਾਰੀ ਕੀਤੇ ਗਏ ਹਨ। ਇਸ ਵਿਚ ਮਲਕੀਤ ਸਿੰਘ ਖ਼ਾਲਸਾ ਪੁੱਤਰ ਹਰਬੰਸ ਸਿੰਘ ਵਾਸੀ ਅੰਮ੍ਰਿਤਸਰ ਨੂੰ ਜਸਵਿੰਦਰ ਕੌਰ ਨਾਲ ਅਸ਼ਲੀਲ ਚੈਟ ਕਰਨ ਦੇ ਦੋਸ਼ ਲਗਾਉਂਦੇ ਹੋਏ ਤਫਤੀਸ਼ ਵਿਚ ਸ਼ਾਮਲ ਹੋਣ ਲਈ ਕਿਹਾ ਗਿਆ ਹੈ ਜਦਕਿ ਚਾਵਲਾ ਦੀ ਪਤਨੀ ਪਪਿੰਦਰ ਕੌਰ ਨੂੰ 28 ਸਤੰਬਰ ਨੂੰ ਸਵੇਰੇ 10 ਵਜੇ ਥਾਣਾ ਅਨੰਦਪੁਰ ਸਾਹਿਬ ਵਿਚ ਤਫ਼ਤੀਸ਼ ਲਈ ਸ਼ਾਮਲ ਹੋਣ ਲਈ ਹਦਾਇਤ ਕੀਤੀ ਗਈ ਹੈ। ਇਸੇ ਤਰ੍ਹਾਂ ਤੀਜਾ ਵਿਅਕਤੀ ਮੋਹਨ ਸਿੰਘ ਜੋ ਕਿ ਅਨੰਦਪੁਰ ਸਾਹਿਬ ਦਾ ਰਹਿਣ ਵਾਲਾ ਹੈ, ਨੂੰ ਵੀ ਅਸ਼ਲੀਲ ਚੈਟ ਕਰਨ ਦੇ ਦੋਸ਼ਾਂ ਤਹਿਤ 27 ਸਤੰਬਰ ਨੂੰ ਸਵੇਰੇ 10 ਵਜੇ ਤਫ਼ਤੀਸ਼ ਵਿਚ ਸ਼ਾਮਲ ਹੋਣ ਲਈ ਕਿਹਾ ਗਿਆ ਹੈ। ਪੁਲਿਸ ਦੇ ਅਧਿਕਾਰਤ ਸੂਤਰਾਂ ਤੋਂ ਪਤਾ ਲੱਗਾ ਹੈ ਕਿ ਇਹ ਨੋਟਿਸ 35 ਬੀਐੱਨਐੱਸਐੱਸ ਤਹਿਤ ਦਿੱਤੇ ਗਏ ਹਨ ਜੋ ਕਿ ਤਾਮੀਲ ਵੀ ਕਰਵਾ ਲਏ ਗਏ ਹਨ। ਇੱਥੇ ਇਹ ਵੀ ਦੱਸਣਾ ਬਣਦਾ ਹੈ ਕਿ ਚਾਵਲਾ ਦੀ ਗ੍ਰਿਫਤਾਰੀ ਹੋਣੀ ਬਾਕੀ ਹੈ ਅਤੇ ਸੂਤਰਾਂ ਮੁਤਾਬਕ ਉਹ ਵਿਦੇਸ਼ ਦੌੜੇ ਹੋਏ ਹਨ। ਚਾਵਲਾ ਨੂੰ ਫੜਨ ਲਈ ਪੁਲਿਸ ਯਤਨਸ਼ੀਲ ਹੈ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.




