Breaking NewsD5 specialInternationalNewsTop News

ਚੀਨੀ ਕੋਰੋਨਾ ਵੈਕਸੀਨ ਨੂੰ WHO ਨੇ ਦਿੱਤੀ ਮਨਜ਼ੂਰੀ, ਹੁਣ ਤੱਕ 6 ਵੈਕਸੀਨਾਂ ਨੂੰ ਮਿਲੀ ਹਰੀ ਝੰਡੀ

ਜਿਨੇਵਾ : ਵਿਸ਼ਵ ਸਿਹਤ ਸੰਗਠਨ ਨੇ ਚੀਨ ਦੀ ਸਿਨੋਫਾਰਮਾ ਦੀ ਕੋਰੋਨਾ ਵੈਕਸੀਨ ਦੇ ਐਮਰਜੈਂਸੀ ਇਸਤੇਮਾਲ ਨੂੰ ਸ਼ੁੱਕਰਵਾਰ ਨੂੰ ਮਨਜ਼ੂਰੀ ਦੇ ਦਿੱਤੀ। ਇਸ ਮਨਜ਼ੂਰੀ ਤੋਂ ਬਾਅਦ ਸੰਯੁਕਤ ਰਾਸ਼ਟਰ ਸਮਰਥਿਤ ਪ੍ਰੋਗਰਾਮ ਦੇ ਜ਼ਰੀਏ ਜ਼ਰੂਰਤਮੰਦ ਦੇਸ਼ਾਂ ਤੱਕ ਕੋਰੋਨਾ ਐਂਟੀ ਵੈਕਸੀਨ ਦੀ ਡੋਜ਼ ਪਹੁੰਚਣ ਦੀ ਉਂਮੀਦ ਬਣ ਗਈ ਹੈ। WHO ਦੇ ਤਕਨੀਕੀ ਸਲਾਹ ਸਮੂਹ ਨੇ ਪਹਿਲੀ ਵਾਰ ਚੀਨ ਦੀ ਕਿਸੇ ਕੋਰੋਨਾ ਐਂਟੀ ਵੈਕਸੀਨ ਦੇ ਐਮਰਜੈਂਸੀ ਇਸਤੇਮਾਲ ਨੂੰ ਮਨਜ਼ੂਰੀ ਦਿੱਤੀ ਹੈ।

🔴LIVE| ਸੁਪਰੀਮ ਕੋਰਟ ਦਾ ਮੋਦੀ ਨੂੰ ਝਟਕਾ,ਜਾਰੀ ਕੀਤਾ ਫਰਮਾਨ!ਕਿਸਾਨਾਂ ਨੇ ਭਜਾ-ਭਜਾ ਕੁੱਟੀ ਪੁਲਿਸ,ਘੇਰਿਆ ਮੰਤਰੀ!

ਸਿਨਫਾਰਮਾ ਵੱਲੋਂ ਬਣਾਈ ਵੈਕਸੀਨ ਨੂੰ ਆਉਣ ਵਾਲੇ ਦਿਨਾਂ ਵਿਚ ਸੰਯੁਕਤ ਰਾਸ਼ਟਰ ਸਮਰਥਿਤ ਕੋਵੈਕਸ ਪ੍ਰੋਗਰਾਮ ‘ਚ ਸ਼ਾਮਲ ਕੀਤਾ ਜਾ ਸਕਦਾ ਹੈ। ਇਸ ਦੇ ਜ਼ਰੀਏ ਗਰੀਬ ਅਤੇ ਲੋੜਵੰਦ ਦੇਸ਼ਾਂ ਤੱਕ ਐਂਟੀ ਕੋਰੋਨਾ ਵੈਕਸੀਨ ਪਹੁੰਚਾਈ ਜਾ ਰਹੀ ਹੈ। ਯੂਨੀਸੇਫ ਅਤੇ ਡਬਲਿਊ.ਐੱਚ.ਓ. ਦੇ ਅਮਰੀਕਾ ਸਥਿਤ ਖੇਤਰੀ ਦਫਤਰ ਦੇ ਜ਼ਰੀਏ ਵੀ ਇਸ ਦੀ ਵੰਡ ਕੀਤੀ ਜਾ ਸਕਦੀ ਹੈ। ਡਬਲਿਊ.ਐੱਚ.ਓ. ਦੇ ਜਨਰਲ ਸਕੱਤਰ ਟੇਡ੍ਰੋਸ ਅਦਨੋਮ ਘੇਬਰੇਸਿਅਸ ਨੇ ਕਿਹਾ ਕਿ ਚੀਨੀ ਵੈਕਸੀਨ ਨੂੰ ਮਿਲਾ ਕੇ ਹੁਣ ਤੱਕ 6 ਐਂਟੀ ਕੋਰੋਨਾ ਵਕਸੀਨ ਨੂੰ ਏਜੰਸੀ ਤੋਂ ਮਨਜ਼ੂਰੀ ਮਿਲ ਚੁੱਕੀ ਹੈ।

ਕਿਸਾਨਾਂ ਨੇ ਘਰ ‘ਚ ਬੰਦ ਕਰਤਾ ਬੀਜੇਪੀ ਦਾ ਲੀਡਰ,ਫੇਰ ਲੱਗਿਆ ਕਿਸਾਨਾਂ ਦੀ ਤਰੀਫਾਂ ਕਰਨ..

ਹੁਣ ਰਾਹ ਚੱਲਦੇ ਵੈਕਸੀਨ ਲਗਵਾ ਸਕਣਗੇ ਅਮਰੀਕੀ
ਅਮਰੀਕਾ ਵਿਚ ਕੋਰੋਨਾ ਟੀਕਾਕਰਨ ਪ੍ਰੋਗਰਾਮ ਨੂੰ ਹੋਰ ਤੇਜ਼ ਕੀਤਾ ਗਿਆ ਹੈ। ਇੱਥੇ ਹੁਣ ਕੋਈ ਵੀ ਰਾਹ ਤੁਰਦੇ ਆਸਾਨੀ ਨਾਲ ਟੀਕਾ ਲਗਵਾ ਸਕਦਾ ਹੈ। ਇਸ ਲਈ ਹਜ਼ਾਰਾਂ ਫਾਰਮੇਸੀ ਅਤੇ ਮੋਬਾਈਲ ਕਲੀਨਿਕ ਦੀ ਵਿਵਸਥਾ ਕੀਤੀ ਗਈ ਹੈ। ਇਹ ਕਦਮ ਕੋਰੋਨਾ ਮਹਾਮਾਰੀ ਖ਼ਿਲਾਫ਼ ਟੀਕਾਕਰਨ ਮੁਹਿੰਮ ਵਿਚ ਤੇਜ਼ੀ ਲਿਆਉਣ ਲਈ ਚੁੱਕਿਆ ਗਿਆ ਹੈ। ਅਮਰੀਕੀ ਰਾਸ਼ਟਰਪਤੀ ਜੋਅ ਬਾਈਡੇਨ ਨੇ ਬੀਤੇ ਹਫ਼ਤੇ ਟੀਕਾਕਰਨ ਨੂੰ ਵਧਾਵਾ ਦੇਣ ਲਈ ਇਸ ਸਹੂਲਤ ਦਾ ਐਲਾਨ ਕੀਤਾ ਸੀ। ਅਮਰੀਕਾ ਵਿਚ ਹੁਣ ਤੱਕ ਕਰੀਬ 15 ਕਰੋੜ ਲੋਕਾਂ ਦਾ ਟੀਕਾਕਰਨ ਕੀਤਾ ਜਾ ਚੁੱਕਾ ਹੈ। ਇੱਥੇ ਹੁਣ ਤੱਕ 3 ਕਰੋੜ 33 ਲੱਖ ਤੋਂ ਵੱਧ ਮਾਮਲੇ ਪਾਏ ਗਏ ਹਨ ਜਦਕਿ 5 ਲੱਖ 94 ਹਜ਼ਾਰ ਮਰੀਜ਼ਾਂ ਦੀ ਮੌਤ ਹੋਈ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button