IndiaTop News

ਚੀਨੀ ਰਾਸ਼ਟਰਪਤੀ ਸ਼ੀ ਜਿਨਪਿੰਗ ਵੀ ਜੀ-20 ਸੰਮੇਲਨ ਤੋਂ ਕਰ ਸਕਦੇ ਆ ਕਿਨਾਰਾ

ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਪਹਿਲਾਂ ਹੀ ਜੀ-20 ਸੰਮੇਲਨ ਤੋਂ ਦੂਰ ਰਹਿ ਚੁੱਕੇ ਹਨ। ਹੁਣ ਇਹ ਗੱਲ ਸਾਹਮਣੇ ਆਈ ਹੈ ਕਿ ਚੀਨੀ ਰਾਸ਼ਟਰਪਤੀ ਸ਼ੀ ਜਿਨਪਿੰਗ ਵੀ ਇਸ ਸੰਮੇਲਨ ਵਿੱਚ ਸ਼ਾਮਲ ਨਹੀਂ ਹੋਣਗੇ। ਉਨ੍ਹਾਂ ਦੀ ਥਾਂ ਚੀਨੀ ਪ੍ਰਧਾਨ ਮੰਤਰੀ ਦੇ ਭਾਰਤ ਆਉਣ ਦੀ ਸੰਭਾਵਨਾ ਹੈ। ਚੀਨ ਵੱਲੋਂ ਅਜੇ ਤੱਕ ਕੋਈ ਅਧਿਕਾਰਤ ਬਿਆਨ ਨਹੀਂ ਆਇਆ ਹੈ ਪਰ ਚਰਚਾ ਹੈ ਕਿ ਸ਼ੀ ਜਿਨਪਿੰਗ ਖੁਦ ਭਾਰਤ ਨਹੀਂ ਆਉਣਾ ਚਾਹੁੰਦੇ। ਉਨ੍ਹਾਂ ਦੀ ਥਾਂ ਪ੍ਰੀਮੀਅਰ ਲੀ ਕਿਆਂਗ ਨੂੰ ਸੰਮੇਲਨ ‘ਚ ਭੇਜਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।

ਜੀ-20 ਸੰਮੇਲਨ ਲਈ ਦਿੱਲੀ ‘ਚ ਤਿਆਰੀਆਂ ਜ਼ੋਰਾਂ ‘ਤੇ ਹਨ। ਕਈ ਦੇਸ਼ਾਂ ਦੇ ਨੇਤਾਵਾਂ ਨੇ ਸਪੱਸ਼ਟ ਕੀਤਾ ਹੈ ਕਿ ਉਹ ਭਾਰਤ ਆ ਰਹੇ ਹਨ। ਰਾਸ਼ਟਰਪਤੀ ਵਲਾਦੀਮੀਰ ਪੁਤਿਨ 8-10 ਸਤੰਬਰ ਨੂੰ ਹੋਣ ਵਾਲੇ ਸੰਮੇਲਨ ਤੋਂ ਪਹਿਲਾਂ ਹੀ ਸਪੱਸ਼ਟ ਕਰ ਚੁੱਕੇ ਹਨ ਕਿ ਉਹ ਜੀ-20 ਲਈ ਭਾਰਤ ਨਹੀਂ ਆ ਸਕਦੇ। ਹੁਣ ਖ਼ਬਰ ਹੈ ਕਿ ਸ਼ੀ ਜਿਨਪਿੰਗ ਵੀ ਸੰਮੇਲਨ ਵਿੱਚ ਸ਼ਾਮਲ ਨਹੀਂ ਹੋ ਸਕਦੇ ਹਨ। ਚੀਨੀ ਰਾਸ਼ਟਰਪਤੀ ਆਖਰੀ ਵਾਰ 2019 ਵਿੱਚ ਭਾਰਤ ਆਏ ਸਨ, ਜਿੱਥੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮੱਲਾਪੁਰਮ ਵਿੱਚ ਉਨ੍ਹਾਂ ਦਾ ਸਵਾਗਤ ਕੀਤਾ ਸੀ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button