Breaking NewsD5 specialIndiaNewsPolitics

ਚੀਨ ਮੁੱਦੇ ‘ਤੇ PM ਮੋਦੀ ਨੂੰ ਡਾਕਟਰ ਮਨਮੋਹਨ ਸਿੰਘ ਦੀ ਨਸੀਹਤ

ਨਵੀਂ ਦਿੱਲੀ : ਸਾਬਕਾ ਪ੍ਰਧਾਨਮੰਤਰੀ ਡਾਕਟਰ ਮਨਮੋਹਨ ਸਿੰਘ ਨੇ ਪੂਰਬੀ ਲੱਦਾਖ ਦੀ ਗਲਵਾਨ ਘਾਟੀ ‘ਚ ਹੋਈ ਹਿੰਸਕ ਝੜਪ ਨੂੰ ਲੈ ਕੇ ਕਿਹਾ ਕਿ ਪ੍ਰਧਾਨਮੰਤਰੀ ਨਰਿੰਦਰ ਮੋਦੀ ਨੂੰ ਆਪਣੇ ਬਿਆਨਾਂ ਨਾਲ ਚੀਨ ਦੇ ਸਾਜਿਸ਼ਕਾਰੀ ਰੁਖ਼ ਨੂੰ ਤਾਕਤ ਨਹੀਂ ਦੇਣੀ ਚਾਹੀਦੀ। ਇਸ ਸਮੇਂ ਇਕਜੁੱਟ ਹੋ ਕੇ ਸਾਨੂੰ ਚੀਨ ਦੀ ਹਿੰਮਤ ਨੂੰ ਜਵਾਬ ਦੇਣ ਦਾ ਹੈ। ਸਿੰਘ ਨੇ ਇਹ ਵੀ ਕਿਹਾ ਕਿ ਗੁੰਮਰਾਹਕੁੰਨ ਪ੍ਰਚਾਰ ਕਦੇ ਵੀ ਕੂਟਨੀਤੀ ਅਤੇ ਮਜ਼ਬੂਤ ਲੀਡਰਸ਼ਿਪ ਦਾ ਬਦਲ ਨਹੀਂ ਹੋ ਸਕਦਾ ਅਤੇ ਇਹ ਯਕੀਨੀ ਕੀਤਾ ਜਾਣਾ ਚਾਹੀਦਾ ਹੈ ਕਿ ਜਵਾਨਾਂ ਦੀ ਸ਼ਹਾਦਤ ਬੇਕਾਰ ਨਾ ਜਾਵੇ। ਜ਼ਿਕਰਯੋਗ ਹੈ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਭਾਰਤ-ਚੀਨ ਤਣਾਅ ਦੇ ਮੁੱਦੇ ‘ਤੇ ਬੀਤੇ ਸ਼ੁੱਕਰਵਾਰ ਨੂੰ ਬੁਲਾਈ ਗਈ ਸਾਰੇ ਦਲਾਂ ਦੀ ਬੈਠਕ ਵਿਚ ਕਿਹਾ ਸੀ ਕਿ ਨਾ ਕੋਈ ਸਾਡੇ ਖੇਤਰ ‘ਚ ਦਾਖਲ ਹੋਇਆ ਅਤੇ ਨਾ ਹੀ ਕਿਸੇ ਨੇ ਸਾਡੀ ਚੌਕੀ ‘ਤੇ ਕਬਜ਼ਾ ਕੀਤਾ ਹੈ।

ਆਹ ਹੈ ਚੀਨ ‘ਚ ਸਿੱਖਾਂ ਦਾ ਇਤਿਹਾਸ, ਤਾਂ ਇਸ ਲਈ ਚੀਨੀ ਡਰਦੇ ਨੇ ਸਿੱਖਾਂ ਤੋਂ, ਸੁਣਕੇ ਸਿੱਖ ਹੋਣ ਤੇ ਹੋਵੇਗਾ ਮਾਣ

ਉਨ੍ਹਾਂ ਦੇ ਇਸ ਬਿਆਨ ਨੂੰ ਲੈ ਕੇ ਪ੍ਰਧਾਨ ਮੰਤਰੀ ਦਫ਼ਤਰ ਨੇ ਸ਼ਨੀਵਾਰ ਨੂੰ ਕਿਹਾ ਸੀ ਕਿ ਪ੍ਰਧਾਨ ਮੰਤਰੀ ਮੋਦੀ ਵਲੋਂ ਸਾਰੇ ਦਲਾਂ ਦੀ ਬੈਠਕ ਵਿਚ ਕੀਤੀਆਂ ਗਈਆਂ ਟਿੱਪਣੀਆਂ ਦੀ ਕੁਝ ਹਲਕਿਆਂ ਵਿਚ ਸ਼ਰਾਰਤਪੂਰਨ ਵਿਆਖਿਆ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਓਧਰ ਮਨਮੋਹਨ ਸਿੰਘ ਨੇ ਕਿਹਾ ਕਿ ਇਸ ਸ਼ਹਾਦਤ ਲਈ ਅਸੀਂ ਇਨ੍ਹਾਂ ਸਾਹਸੀ ਫ਼ੌਜੀਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੇ ਪ੍ਰਤੀ ਰਿਣੀ ਹਾਂ ਪਰ ਉਨ੍ਹਾਂ ਦੀ ਇਹ ਸ਼ਹਾਦਤ ਬੇਕਾਰ ਨਹੀਂ ਜਾਣੀ ਚਾਹੀਦੀ। ਉਨ੍ਹਾਂ ਆਖਿਆ ਕਿ ਅਸੀਂ ਇਤਿਹਾਸ ਦੇ ਇਕ ਨਾਜ਼ੁਕ ਮੋੜ ‘ਤੇ ਖੜ੍ਹੇ ਹਾਂ। ਸਾਡੀ ਸਰਕਾਰ ਦੇ ਫੈਸਲੇ ਅਤੇ ਸਰਕਾਰ ਵਲੋਂ ਚੁੱਕੇ ਗਏ ਕਦਮ ਤੈਅ ਕਰਨਗੇ ਕਿ ਭਵਿੱਖ ਦੀਆਂ ਪੀੜ੍ਹੀਆਂ ਸਾਡਾ ਮੁਲਾਂਕਣ ਕਿਵੇਂ ਕਰਨਗੀਆਂ।

ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਨੂੰ ਲੈ ਕੇ ਵੱਡੀ ਖ਼ਬਰ

ਜੋ ਦੇਸ਼ ਦੀ ਅਗਵਾਈ ਕਰ ਰਹੇ ਹਨ, ਉਨ੍ਹਾਂ ਦੇ ਮੋਢਿਆਂ ‘ਤੇ ਜ਼ਿੰਮੇਵਾਰੀ ਹੈ। ਉਨ੍ਹਾਂ ਮੁਤਾਬਕ ਸਾਡੇ ਪ੍ਰਜਾਤੰਤਰ ‘ਚ ਇਹ ਜ਼ਿੰਮੇਵਾਰ ਦੇਸ਼ ਦੇ ਪ੍ਰਧਾਨ ਮੰਤਰੀ ਦੀ ਹੈ। ਉਨ੍ਹਾਂ ਨੇ ਕਿਹਾ ਕਿ ਪ੍ਰਧਾਨ ਮੰਤਰੀ ਨੂੰ ਆਪਣੇ ਬਿਆਨ ਤੋਂ ਚੀਨ ਦੇ ਸਾਜਿਸ਼ਕਰਤਾ ਰਵੱਈਏ ਨੂੰ ਤਾਕਤ ਨਹੀਂ ਦੇਣੀ ਚਾਹੀਦੀ ਅਤੇ ਇਹ ਯਕੀਨੀ ਕਰਨਾ ਚਾਹੀਦਾ ਹੈ ਕਿ ਸਰਕਾਰ ਦੇ ਸਾਰੇ ਅੰਗ ਇਸ ਖ਼ਤਰੇ ਦਾ ਸਾਹਮਣਾ ਕਰਨ ਅਤੇ ਸਥਿਤੀ ਨੂੰ ਹੋਰ ਜ਼ਿਆਦਾ ਗੰਭੀਰ ਹੋਣ ਤੋਂ ਰੋਕਣ ਲਈ ਆਪਸੀ ਸਹਿਮਤੀ ਨਾਲ ਕੰਮ ਕਰਨ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button